ਚੰਡੀਗੜ੍ਹ (ਵੈੱਬ ਡੈਸਕ): ਸ੍ਰੀ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ MP ਮਾਲਵਿੰਦਰ ਸਿੰਘ ਕੰਗ ਵੱਲੋਂ ਪੰਜਾਬ ਵਿਚ ਸਰਹੱਦ ਪਾਰ ਤੋਂ ਹੋ ਰਹੀ ਨਸ਼ਾ ਤਸਕਰੀ ਬਾਰੇ ਪਾਰਲੀਮੈਂਟ ਵਿਚ ਚਰਚਾ ਦੀ ਮੰਗ ਕੀਤੀ ਹੈ। ਇਸ ਸਬੰਧੀ ਉਨ੍ਹਾਂ ਨੇ ਲੋਕ ਸਭਾ ਸਪੀਕਰ ਨੂੰ ਮੁਲਤਵੀ ਨੋਟਿਸ ਭੇਜਿਆ ਹੈ। ਇਸ ਨੋਟਿਸ ਵਿਚ ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਰੋਕਥਾਮ ਬਾਰੇ ਚੁੱਕੇ ਜਾ ਰਹੇ ਕਦਮਾਂ ਦਾ ਜ਼ਿਕਰ ਕਰਦਿਆਂ ਕੇਂਦਰ ਤੋਂ ਇਸ ਦਿਸ਼ਾ ਵਿਚ ਕੀਤੇ ਗਏ ਕੰਮਾਂ ਬਾਰੇ ਸਵਾਲ ਪੁੱਛਣ ਦੀ ਇਜਾਜ਼ਤ ਮੰਗੀ ਹੈ।
ਇਹ ਖ਼ਬਰ ਵੀ ਪੜ੍ਹੋ - Punjab: ਬੀਅਰ ਪੀਣ ਦੇ ਸ਼ੌਕੀਨ ਦੇਣ ਧਿਆਨ, ਹੈਰਾਨ ਕਰ ਦੇਵੇਗੀ ਇਹ ਖ਼ਬਰ
ਮਾਲਵਿੰਦਰ ਸਿੰਘ ਕੰਗ ਨੇ ਲੋਕ ਸਭਾ ਸਪੀਕਰ ਨੂੰ ਭੇਜੇ ਮੁਲਤਵੀ ਨੋਟਿਸ ਵਿਚ ਲਿਖਿਆ, "ਮੈਂ ਸਾਡੇ ਦੇਸ਼ ਵਿਚ, ਖਾਸ ਕਰਕੇ ਪੰਜਾਬ ਅਤੇ ਪਾਕਿਸਤਾਨ ਦੀ ਅੰਤਰਰਾਸ਼ਟਰੀ ਸਰਹੱਦ 'ਤੇ, ਨਸ਼ਿਆਂ ਦੀ ਤਸਕਰੀ ਲਈ ਵਰਤੇ ਜਾਣ ਵਾਲੇ ਡਰੋਨਾਂ ਵਿਚ ਵਾਧੇ ਸਬੰਧੀ ਇਕ ਮੁਲਤਵੀ ਮਤਾ ਪੇਸ਼ ਕਰਨਾ ਚਾਹੁੰਦਾ ਹਾਂ। ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੰਤਰਰਾਸ਼ਟਰੀ ਸਰਹੱਦ 'ਤੇ ਡਰੋਨਾਂ ਰਾਹੀਂ ਨਸ਼ਿਆਂ ਦੀ ਗੈਰ-ਕਾਨੂੰਨੀ ਢੋਆ-ਢੁਆਈ ਬਾਰੇ ਗ੍ਰਹਿ ਮੰਤਰੀ ਨੂੰ ਚਿੱਠੀ ਲਿਖ ਕੇ ਡੂੰਘੀ ਚਿੰਤਾ ਜਤਾਈ ਸੀ। ਪੰਜਾਬ ਸਰਕਾਰ ਨੇ ਨਸ਼ਾ ਮੁਕਤ ਅਤੇ ਖੁਸ਼ਹਾਲ ਪੰਜਾਬ ਬਣਾਉਣ ਦੇ ਮੰਤਵ ਨਾਲ ਨਸ਼ਾ ਵਿਰੋਧੀ ਮੁਹਿੰਮ ਵਿੱਢੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬੀਓ! 20 ਦਿਨਾਂ ਦੇ ਅੰਦਰ-ਅੰਦਰ ਨਿਬੇੜ ਲਓ ਆਹ ਕੰਮ, ਨਹੀਂ ਤਾਂ ਪੈ ਸਕਦੈ ਪਛਤਾਉਣਾ
ਕੰਗ ਨੇ ਕਿਹਾ ਕਿ ਉਹ ਸਰਕਾਰ ਤੋਂ ਪੁੱਛਣਾ ਚਾਹੁੰਦੇ ਹਨ ਕਿ ਸਰਹੱਦ ਪਾਰੋਂ ਡਰੋਨ ਰਾਹੀਂ ਨਸ਼ਿਆਂ ਦੀ ਤਸਕਰੀ ਨੂੰ ਰੋਕਣ ਲਈ ਕੀ ਕਦਮ ਚੁੱਕੇ ਗਏ ਹਨ। ਇਹ ਤਸਕਰੀ ਸੁਰੱਖਿਆ ਉਪਾਵਾਂ ਨੂੰ ਅਣਗੌਲਿਆ ਕਰਦੀ ਹੈ ਅਤੇ ਇਕ ਗੰਭੀਰ ਸਮੱਸਿਆ ਬਣ ਗਈ ਹੈ, ਜੋ ਸਾਡੇ ਨੌਜਵਾਨਾਂ ਦੇ ਭਵਿੱਖ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰ ਰਹੀ ਹੈ। ਉਨ੍ਹਾਂ ਨੇ ਸਪੀਕਰ ਨੂੰ ਸਦਨ ਦੀਆਂ ਹੋਰ ਸਾਰੀਆਂ ਕਾਰਵਾਈਆਂ ਮੁਲਤਵੀ ਕਰਕੇ ਇਸ ਮਹੱਤਵਪੂਰਨ ਵਿਸ਼ੇ 'ਤੇ ਚਰਚਾ ਕਰਨ ਦੀ ਬੇਨਤੀ ਕੀਤੀ, ਤਾਂ ਜੋ ਨੌਜਵਾਨਾਂ ਦੇ ਭਵਿੱਖ ਨੂੰ ਸੁਰੱਖਿਅਤ ਕੀਤਾ ਜਾ ਸਕੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅੰਮ੍ਰਿਤਸਰ ਪ੍ਰਸ਼ਾਸਨ ਸਖ਼ਤ, ਘਰਾਂ ’ਚ ਡਲਿਵਰੀ ਕਰਨ ਵਾਲੀਆਂ ਦਾਈਆਂ 'ਤੇ ਕੀਤੀ ਵੱਡੀ ਕਾਰਵਾਈ
NEXT STORY