ਚੰਡੀਗੜ੍ਹ (ਵੈੱਬ ਡੈਸਕ): ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਅੱਜ ਪਾਰਟੀ ਦੇ ਤਿੰਨੋ ਨਵੇਂ ਚੁਣੇ ਗਏ ਲੋਕ ਸਭਾ ਮੈਂਬਰਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਸੰਸਦ ਦੇ ਆਉਣ ਵਾਲੇ ਸੈਸ਼ਨਾਂ ਦੇ ਲਈ ਰਣਨੀਤੀ ਬਣਾਈ। ਉਨ੍ਹਾਂ ਨੇ ਸੂਬੇ ਦੇ ਹੱਕਾਂ ਅਤੇ ਤਰੱਕੀ ਲਈ ਇਕਜੁੱਟ ਹੋ ਕੇ ਲੜਣ ਦੀ ਵੀ ਗੱਲ ਕਹੀ।
ਇਹ ਖ਼ਬਰ ਵੀ ਪੜ੍ਹੋ - ਲੁਧਿਆਣਾ 'ਚ ਸਵੇਰੇ-ਸਵੇਰੇ ਹੋਇਆ ਜ਼ੋਰਦਾਰ ਧਮਾਕਾ! ਆਲੇ-ਦੁਆਲੇ ਦੇ ਲੋਕਾਂ ਨੂੰ ਪੈ ਗਈਆਂ ਭਾਜੜਾਂ
ਰਾਘਵ ਚੱਢਾ ਨੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ, ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਅਤੇ ਹੁਸ਼ਿਆਰਪੁਰ ਤੋਂ ਲੋਕ ਸਭਾ ਮੈਂਬਰ ਰਾਜ ਕੁਮਾਰ ਚੱਬੇਵਾਲ ਨਾਲ ਮੀਟਿੰਗ ਕੀਤੀ। ਮੀਟਿੰਗ ਮਗਰੋਂ ਰਾਘਵ ਚੱਢਾ ਨੇ ਕਿਹਾ ਕਿ ਹੁਣ ਸੰਸਦ ਵਿਚ ਪੰਜਾਬ ਦੀ ਨੁਮਾਇੰਦਗੀ ਹੋਰ ਮਜ਼ਬੂਤ ਹੋ ਗਈ ਹੈ। ਅਸੀਂ ਸਾਰਿਆਂ ਨੇ ਰਲ਼ ਕੇ ਸੰਸਦ ਦੇ ਅਗਲੇ ਸੈਸ਼ਨਾਂ ਲਈ ਰਣਨੀਤੀ 'ਤੇ ਚਰਚਾ ਕੀਤੀ। ਉਨ੍ਹਾਂ ਨੇ ਸੂਬੇ ਦੀ ਤਰੱਕੀ ਅਤੇ ਹੱਕਾਂ ਲਈ ਇਕਜੁੱਟ ਕੇ ਲੜਣ ਦੀ ਆਪਣੀ ਵਚਨਬੱਧਤਾ ਨੂੰ ਵੀ ਦੁਹਰਾਇਆ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਵਾਪਰਿਆ ਭਿਆਨਕ ਹਾਦਸਾ! ਟ੍ਰਾਂਸਫਾਰਮਰ 'ਚ ਜਾ ਵੱਜੀ ਸਵਾਰੀਆਂ ਨਾਲ ਭਰੀ ਬੱਸ, ਹੋਇਆ ਜ਼ੋਰਦਾਰ ਧਮਾਕਾ
ਰਾਘਵ ਚੱਢਾ ਨੇ ਇਸ ਮੁਲਾਕਾਤ ਦੀ ਤਸਵੀਰ ਸੋਸ਼ਲ ਮੀਡੀਆ 'ਤੇ ਵੀ ਸਾਂਝੀ ਕੀਤੀ ਹੈ। ਇਸ ਨਾਲ ਉਨ੍ਹਾਂ ਲਿਖਿਆ, "ਸੰਸਦ 'ਚ ਪੰਜਾਬ ਦੀ ਨੁਮਾਇੰਦਗੀ ਹੁਣ ਹੋਰ ਮਜ਼ਬੂਤ ਹੋ ਗਈ ਹੈ! ਪੰਜਾਬ ਤੋਂ 'ਆਪ' ਦੇ ਨਵੇਂ ਚੁਣੇ ਸੰਸਦ ਮੈਂਬਰਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਜਿੱਤ ਦੀ ਵਧਾਈ ਦਿੱਤੀ। ਅਸੀਂ ਸੰਸਦ ਦੇ ਆਗਾਮੀ ਸੈਸ਼ਨਾਂ ਲਈ ਸਾਡੀ ਰਣਨੀਤੀ 'ਤੇ ਚਰਚਾ ਕੀਤੀ, ਸਾਡੇ ਰਾਜ ਦੇ ਅਧਿਕਾਰਾਂ ਅਤੇ ਤਰੱਕੀ ਲਈ ਇਕਜੁੱਟ ਹੋ ਕੇ ਲੜਨ ਦੀ ਆਪਣੀ ਵਚਨਬੱਧਤਾ ਨੂੰ ਵੀ ਦੁਹਰਾਇਆ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਰੇਲ ਦਾ ਸਫ਼ਰ ਕਰਨ ਵਾਲਿਆਂ ਲਈ ਚੰਗੀ ਖ਼ਬਰ, 3 ਵਿਸ਼ੇਸ਼ ਰੇਲਗੱਡੀਆਂ ਚਲਾਉਣ ਜਾ ਰਿਹਾ ਵਿਭਾਗ
NEXT STORY