ਲੁਧਿਆਣਾ (ਰਿੰਕੂ)- ਬੀਤੇ ਦਿਨੀਂ ਭਾਜਪਾ ਦੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਇਕ ਵਿਵਾਦਿਤ ਬਿਆਨ ਦਿੱਤਾ ਸੀ, ਜਿਸ 'ਚ ਉਨ੍ਹਾਂ ਨੇ ਕਿਹਾ ਸੀ ਕਿ ਰਾਹੁਲ ਗਾਂਧੀ ਸਭ ਤੋਂ ਵੱਡੇ ਅੱਤਵਾਦੀ ਹਨ, ਉਹ ਇਕ ਵਿਦੇਸ਼ੀ ਨਾਗਰਿਕ ਹਨ ਅਤੇ ਉਨ੍ਹਾਂ ਦੇ ਅੱਤਵਾਦੀਆਂ ਨਾਲ ਕਾਫੀ ਸਬੰਧ ਹਨ।
ਬਿੱਟੂ ਦੇ ਇਸ ਬਿਆਨ 'ਤੇ ਪੰਜਾਬ ਕਾਂਗਰਸ ਪ੍ਰਧਾਨ ਤੇ ਬਿੱਟੂ ਨੂੰ ਲੁਧਿਆਣਾ ਤੋਂ ਹਰਾ ਕੇ ਸੰਸਦ ਮੈਂਬਰ ਬਣੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬਿੱਟੂ ਮੰਦਬੁੱਧੀ ਵਿਅਕਤੀ ਹੈ ਅਤੇ ਉਸ ਦੇ ਮਾਨਸਿਕ ਹਾਲਾਤ ਠੀਕ ਨਹੀਂ ਹਨ, ਇਸ ਲਈ ਉਨ੍ਹਾਂ ਦੀਆਂ ਗੱਲਾਂ ਦਾ ਗੁੱਸਾ ਨਹੀਂ ਕਰਨਾ ਚਾਹੀਦਾ।
ਰਾਜਾ ਵੜਿੰਗ ਨੇ ਕਿਹਾ ਕਿ ਜਿਸ ਨੇਤਾ ਰਾਹੁਲ ਗਾਂਧੀ ’ਤੇ ਉਹ ਟਿੱਪਣੀ ਕਰ ਰਹੇ ਹਨ, ਉਸੇ ਨੇਤਾ ਨੇ ਉਨ੍ਹਾਂ ਨੂੰ 3 ਵਾਰ ਲੋਕ ਸਭਾ ’ਚ ਬੈਠਣ ਦਾ ਮੌਕਾ ਦਿੱਤਾ। ਉਨ੍ਹਾਂ ਕਿਹਾ ਕਿ ਉਹ ਉਸ ਵਿਅਕਤੀ ਨੂੰ ਅੱਤਵਾਦੀ ਕਹਿ ਰਹੇ ਹਨ, ਜਿਸ ਦੇ ਪਿਤਾ ਨੇ ਦੇਸ਼ ਲਈ ਸ਼ਹਾਦਤ ਦਿੱਤੀ ਸੀ।
ਰਾਜਾ ਵੜਿੰਗ ਨੇ ਭਾਜਪਾ 'ਤੇ ਨਿਸ਼ਾਨਾ ਵਿਨ੍ਹਦੇ ਹੋਏ ਅੱਗੇ ਕਿਹਾ ਕਿ 4-5 ਨੇਤਾ ਅਜਿਹੇ ਹਨ, ਜਿਨ੍ਹਾਂ ਨੂੰ ਭਾਜਪਾ ਸਰਕਾਰ ਨੇ ਅਜਿਹੀ ਘਟੀਆ ਬਿਆਨਬਾਜ਼ੀ ਲਈ ਹੀ ਲਗਾ ਰੱਖਿਆ ਹੈ। ਇਨ੍ਹਾਂ ’ਚ ਬਿੱਟੂ ਤੋਂ ਇਲਾਵਾ ਕੰਗਣਾ ਰਾਣੌਤ ਅਤੇ ਬ੍ਰਿਜ ਭੂਸ਼ਣ ਸ਼ਰਣ ਸਿੰਘ ਸ਼ਾਮਲ ਹਨ, ਜੋ ਭਾਜਪਾ ਦੀ ਲੀਡਰਸ਼ਿਪ ਨੂੰ ਖੁਸ਼ ਕਰਨ ਲਈ ਆਏ ਦਿਨ ਕੋਈ ਨਾ ਕੋਈ ਅਨਾਪ-ਸ਼ਨਾਪ ਟਿੱਪਣੀ ਕਰਦੇ ਆ ਰਹੇ ਹਨ।
ਉਨ੍ਹਾਂ ਕਿਹਾ ਕਿ ਬਿੱਟੂ ਕਾਂਗਰਸ ’ਚ ਰਹਿੰਦਿਆਂ ਕੇਂਦਰ ’ਚ ਭਾਜਪਾ ਦੀ ਸਰਕਾਰ ਨਾ ਹੋਣ ਦਾ ਰੋਣਾ ਰੋਂਦੇ ਰਹੇ। ਹੁਣ ਉਹ ਕੇਂਦਰ ’ਚ ਸ਼ਾਸਿਤ ਭਾਜਪਾ ਸਰਕਾਰ ’ਚ ਮੰਤਰੀ ਹਨ, ਹੁਣ ਤਾਂ ਉਨ੍ਹਾਂ ਨੂੰ ਮਹਾਨਗਰ ਦੇ ਵਿਕਾਸ ਵੱਲ ਧਿਆਨ ਦੇਣਾ ਚਾਹੀਦਾ ਹੈ।
ਪ੍ਰਤਾਪ ਬਾਜਵਾ ਨੇ ਵੀ ਪਾਈ ਸੀ ਝਾਝ
ਇਸ ਤੋਂ ਪਹਿਲਾਂ ਪ੍ਰਤਾਪ ਸਿੰਘ ਬਾਜਵਾ ਨੇ ਵੀ ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੂੰ ਅੱਤਵਾਦੀ ਕਹਿਣ ’ਤੇ ਕਿਹਾ ਕਿ ਰਵਨੀਤ ਬਿੱਟੂ ਆਪਣਾ ਮਾਨਸਿਕ ਸੰਤੁਲਨ ਗੁਆ ਚੁੱਕੇ ਹਨ। ਐਕਸ ’ਤੇ ਪੋਸਟ ਪਾ ਕੇ ਉਨ੍ਹਾਂ ਕਿਹਾ ਕਿ ਅਜਿਹਾ ਪ੍ਰਤੀਤ ਹੁੰਦਾ ਹੈ ਕਿ ਬਿੱਟੂ ਪੂਰੀ ਤਰ੍ਹਾਂ ਆਪਣਾ ਮਾਨਸਿਕ ਸੰਤੁਲਨ ਗੁਆ ਚੁੱਕੇ ਹਨ, ਇਸ ਲਈ ਉਨ੍ਹਾਂ ਨੂੰ ਪੇਸ਼ੇਵਰ ਮਨੋਵਿਗਿਆਨੀ ਦੀ ਮਦਦ ਲੈਣੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਲੋਕ ਸਭਾ ’ਚ ਵਿਰੋਧੀ ਧਿਰ ਦੇ ਸਤਿਕਾਰਯੋਗ ਨੇਤਾ ਨੂੰ ਅੱਤਵਾਦੀ ਕਹਿਣਾ ਮਹਿਜ਼ ਜ਼ੁਬਾਨ ਦਾ ਤਿਲਕਣਾ ਨਹੀਂ ਹੈ, ਸਗੋਂ ਕਿਸੇ ਡੂੰਘੀ ਮਾਨਸਿਕ ਪੀੜਾ ਦਾ ਸਪੱਸ਼ਟ ਪ੍ਰਗਟਾਵਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਅਪੀਲ ਹੈ ਕਿ ਉਹ ਇਸ ਔਖੇ ਸਮੇਂ ’ਚ ਆਪਣੇ ਮੰਤਰੀ ਦੀ ਮਦਦ ਲਈ ਅੱਗੇ ਆਵੇ ਕਿਉਂਕਿ ਅਜਿਹਾ ਲੱਗਦਾ ਹੈ ਕਿ ਉਹ ਆਪਣੇ ਭਾਸ਼ਣ ਤੇ ਤਰਕ ਵਿਚਕਾਰ ਜ਼ਰੂਰੀ ਸਬੰਧ ਗੁਆ ਚੁੱਕੇ ਹਨ।
ਇਹ ਵੀ ਪੜ੍ਹੋ- ਵਿਦਿਆਰਥੀ ਦੇਣ ਧਿਆਨ ; CBSE ਨੇ ਕੀਤਾ ਵੱਡਾ ਬਦਲਾਅ, ਹੁਣ ਹੋਈ ਗ਼ਲਤੀ ਤਾਂ ਨਹੀਂ ਹੋਵੇਗੀ ਠੀਕ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਵਿਦਿਆਰਥੀ ਦੇਣ ਧਿਆਨ ; CBSE ਨੇ ਕੀਤਾ ਵੱਡਾ ਬਦਲਾਅ, ਹੁਣ ਹੋਈ ਕੋਈ ਵੀ ਗ਼ਲਤੀ ਤਾਂ ਨਹੀਂ ਹੋਵੇਗੀ ਠੀਕ
NEXT STORY