ਜਲੰਧਰ: ਲੋਕ ਸਭਾ ਦੇ ਮਾਨਸੂਨ ਸੈਸ਼ਨ ਤੋਂ ਸਸਪੈਂਡ ਕੀਤੇ ਜਾਣ ਮਗਰੋਂ ਜਲੰਧਰ ਤੋਂ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਸੁਸ਼ੀਲ ਰਿੰਕੂ ਨੇ ਕਿਹਾ ਕਿ ਉਨ੍ਹਾਂ ਵਿਰੁੱਧ ਇਹ ਕਾਰਵਾਈ ਲੋਕਾਂ ਦੀ ਆਵਾਜ਼ ਬੁਲੰਦ ਕਰਦਿਆਂ ਹੋਈ ਹੈ, ਇਸ ਲਈ ਉਨ੍ਹਾਂ ਨੂੰ ਇਸ ਦਾ ਕੋਈ ਅਫ਼ਸੋਸ ਨਹੀਂ ਹੈ।
ਇਹ ਖ਼ਬਰ ਵੀ ਪੜ੍ਹੋ - ਨਸ਼ਿਆਂ ਖ਼ਿਲਾਫ਼ ਵੱਡੀ ਕਾਰਵਾਈ, ਮੁਖ਼ਬਰ ਦੀ ਗ੍ਰਿਫ਼ਤਾਰੀ ਮਗਰੋਂ ਪੰਜਾਬ ਪੁਲਸ ਦੇ ਮੁਲਾਜ਼ਮਾਂ ਖ਼ਿਲਾਫ਼ ਮਾਮਲਾ ਦਰਜ
ਸੰਵਿਧਾਨ ਟੁੱਟ ਰਿਹਾ ਹੈ, ਦੇਸ਼ ਦਾ ਸੰਘੀ ਢਾਂਚਾ ਖਤਰੇ 'ਚ ਹੈ, ਕੇਂਦਰ ਸਰਕਾਰ ਨੇ ਇਸ ਦੀ ਸ਼ੁਰੂਆਤ ਦਿੱਲੀ ਤੋਂ ਕੀਤੀ ਹੈ ।ਲੋਕਾਂ ਦੇ ਚੁਣੇ ਹੋਏ ਨੁਮਾਇੰਦੇ ਤੇ ਸਰਕਾਰ ਦੀ ਤਾਕਤਾਂ ਘੱਟ ਕਰ ਕੇ ਬਿਨਾ ਚੁਣੇ ਲੋਕਾਂ (ਬਿਊਰੋਕ੍ਰੈਟਸ) ਦੇ ਹੱਥ ਵਿਚ ਸ਼ਾਸਨ ਦੇਣਾ ਸੰਘੀ ਢਾਂਚੇ ਤੇ ਸੰਵਿਧਾਨ ਦਾ ਅਪਮਾਨ ਹੈ। ਰਿੰਕੂ ਨੇ ਕਿਹਾ ਕਿ ਲੋਕਾਂ ਦੀ ਆਵਾਜ਼ ਬੁਲੰਦ ਕਰਦਿਆਂ, ਲੋਕਤੰਤਰ ਦੀ ਰੱਖਿਆ ਕਰਦਿਆਂ ਹੋਇਆ ਹੈ, ਇਸ ਲਈ ਮੈਨੂੰ ਇਸ ਦਾ ਕੋਈ ਅਫ਼ਸੋਸ ਨਹੀਂ ਹੈ। ਉਨ੍ਹਾਂ ਕਿਹਾ ਕਿ ਦਿੱਲੀ ਵਿਚ ਪੁਲਸ, ਵਿਜੀਲੈਂਸ ਤੇ ਹੋਰ ਏਜੰਸੀਆਂ ਇਨ੍ਹਾਂ ਦੇ ਹੱਥ ਵਿਚ ਹੈ, ਇਹ ਕੁਝ ਵੀ ਕਰ ਸਕਦੇ ਹਨ। ਪਰ ਇਹ ਫ਼ੈਸਲਾ ਅਦਾਲਤ ਕਰੇਗੀ ਕਿ ਕੋਣ ਭ੍ਰਿਸ਼ਟ ਹੈ ਤੇ ਕੋਣ ਨਹੀਂ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਐਡਵੋਕੇਟ ਧਾਮੀ ਨੇ 7 ਅਗਸਤ ਨੂੰ ਬੁਲਾਈ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ
NEXT STORY