ਜਲੰਧਰ (ਧਵਨ)– ਕੈਨੇਡਾ ਦੇ ਪ੍ਰਵਾਸੀ ਪੰਜਾਬੀਆਂ ਨੂੰ ਭਾਰਤ ਆਉਣ ਲਈ ਕੈਨੇਡਾ ਸਥਿਤ ਭਾਰਤੀ ਦੂਤਘਰ ਵੱਲੋਂ ਵੀਜ਼ਾ ਨਾ ਦਿੱਤੇ ਜਾਣ ਨਾਲ ਪੇਸ਼ ਆ ਰਹੀਆਂ ਸਮੱਸਿਆਵਾਂ ਨੂੰ ਦੇਖਦੇ ਹੋਏ ਅੱਜ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਦਿੱਲੀ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਲਾਹਕਾਰ ਤਰੁਣ ਕਪੂਰ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੇ ਧਿਆਨ ’ਚ ਸਾਰਾ ਮਾਮਲਾ ਲਿਆਂਦਾ।
ਇਹ ਖ਼ਬਰ ਵੀ ਪੜ੍ਹੋ - ਕੈਨੇਡਾ 'ਚ ਪੜ੍ਹਣ ਵਾਲੇ ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ, ਸਰਕਾਰ ਨੇ ਕਰ ਦਿੱਤਾ ਅਹਿਮ ਐਲਾਨ
ਪ੍ਰਧਾਨ ਮੰਤਰੀ ਦਫਤਰ (ਪੀ. ਐੱਮ. ਓ.) ’ਚ ਅੱਜ ਤਰੁਣ ਕਪੂਰ ਨਾਲ ਮੁਲਾਕਾਤ ਦੌਰਾਨ ਸੁਸ਼ੀਲ ਕੁਮਾਰ ਰਿੰਕੂ ਨੇ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂ ਮੰਗ-ਪੱਤਰ ਵੀ ਸੌਂਪਿਆ। ਮੰਗ-ਪੱਤਰ ’ਚ ਪ੍ਰਧਾਨ ਮੰਤਰੀ ਮੋਦੀ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਕੈਨੇਡਾ ’ਚ ਭਾਰਤੀ ਦੂਤਘਰ ਦੇ ਅਧਿਕਾਰੀਆਂ ਨੂੰ ਨਿਰਦੇਸ਼ ਭੇਜ ਕੇ ਐੱਨ. ਆਰ. ਆਈਜ਼ ਨੂੰ ਵੀਜ਼ਾ ਦੇਣ ’ਤੇ ਲਗਾਈ ਗਈ ਰੋਕ ਨੂੰ ਹਟਾਉਣ। ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਉਨ੍ਹਾਂ ਨੂੰ ਦੱਸਿਆ ਕਿ ਨਵੰਬਰ ਤੋਂ ਜਨਵਰੀ ਮਹੀਨੇ ਤੱਕ ਭਾਰੀ ਗਿਣਤੀ ’ਚ ਪ੍ਰਵਾਸੀ ਪੰਜਾਬ ਤੇ ਹੋਰ ਸੂਬਿਆਂ ’ਚ ਆਉਂਦੇ ਹਨ। ਪ੍ਰਵਾਸੀ ਪੰਜਾਬੀਆਂ ਨੇ ਜ਼ਮੀਨ-ਜਾਇਦਾਦ ਸਬੰਧੀ ਕੰਮ ਕਰਵਾਉਣੇ ਹੁੰਦੇ ਹਨ ਤੇ ਨਾਲ ਆਪਣੇ ਬੱਚਿਆਂ ਦੇ ਵਿਆਹਾਂ ਲਈ ਖਰੀਦਦਾਰੀ ਕਰਨੀ ਹੁੰਦੀ ਹੈ। ਰਿੰਕੂ ਨੇ ਕਿਹਾ ਕਿ ਕੈਨੇਡਾ ਵਿਰੁੱਧ ਭਾਰਤ ਨੇ ਜੋ ਵੀ ਸਟੈਂਡ ਲਿਆ ਹੈ, ਉਸ ’ਚ ਨਾ ਪੈਂਦੇ ਹੋਏ ਉਹ ਸਿਰਫ ਇਹੀ ਅਪੀਲ ਕਰਦੇ ਹਨ ਕਿ ਕੈਨੇਡੀਅਨ ਪਾਸਪੋਰਟ ਧਾਰਕ ਭਾਰਤੀਆਂ ਨੂੰ ਦੇਸ਼ ਆਉਣ ਲਈ ਵੀਜ਼ਾ ਦਿੱਤਾ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਵੀ ਕਈ ਪ੍ਰਵਾਸੀਆਂ ਵਲੋਂ ਟੈਲੀਫੋਨ ਆ ਰਹੇ ਹਨ, ਜਿਸ ’ਚ ਵੀਜ਼ਾ ਨਾ ਮਿਲਣ ਦੀ ਉਹ ਸ਼ਿਕਾਇਤ ਕਰ ਰਹੇ ਹਨ।
ਇਹ ਖ਼ਬਰ ਵੀ ਪੜ੍ਹੋ - ਚੀਨ 'ਚ ਇਜ਼ਰਾਇਲੀ ਦੂਤਾਵਾਸ ਦੇ ਕਰਮਚਾਰੀ 'ਤੇ ਚਾਕੂ ਨਾਲ ਹਮਲਾ, ਵਿਦੇਸ਼ੀ ਸ਼ੱਕੀ ਗ੍ਰਿਫ਼ਤਾਰ
ਉਨ੍ਹਾਂ ਕਿਹਾ ਕਿ ਕਈ ਭਾਰਤੀ ਤਾਂ ਸਰਦੀਆਂ ’ਚ ਆਪਣੇ ਦੰਦਾਂ ਦਾ ਇਲਾਜ ਕਰਵਾਉਣ ਲਈ ਹੀ ਭਾਰਤ ’ਚ ਆਉਂਦੇ ਹਨ ਕਿਉਂਕਿ ਕੈਨੇਡਾ ’ਚ ਦੰਦਾਂ ਦਾ ਇਲਾਜ ਕਾਫੀ ਮਹਿੰਗਾ ਹੈ। ਹੁਣ ਇਨ੍ਹਾਂ ਲੋਕਾਂ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੁਸ਼ੀਲ ਰਿੰਕੂ ਨੇ ਕਿਹਾ ਕਿ ਜਨਤਾ ਨਾਲ ਜੁੜੇ ਸਾਰੇ ਮਸਲੇ ਉਹ ਭਾਰਤ ਸਰਕਾਰ ਦੇ ਧਿਆਨ ’ਚ ਲਿਆਉਣਗੇ ਕਿਉਂਕਿ ਉਨ੍ਹਾਂ ਨੇ ਚੋਣਾਂ ’ਚ ਜਨਤਾ ਨਾਲ ਵਾਅਦਾ ਕੀਤਾ ਸੀ ਕਿ ਉਹ ਉਨ੍ਹਾਂ ਦੇ ਪ੍ਰਤੀਨਿਧੀ ਦੇ ਰੂਪ ’ਚ ਸੰਸਦ ’ਚ ਕੰਮ ਕਰਣਗੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਟ੍ਰੇਨਿੰਗ ਸੈਲੂਨ 'ਤੇ ਬੱਚਿਆਂ ਦਾ ਪੈ ਗਿਆ ਪੰਗਾ, ਸੱਦ ਲਈ ਪੁਲਸ, ਜਾਣੋ ਕੀ ਹੈ ਪੂਰਾ ਮਾਮਲਾ
NEXT STORY