ਚੰਡੀਗੜ੍ਹ: ਪੰਜਾਬ ਤੋਂ ਮੈਂਬਰ ਪਾਰਲੀਮੈਂਟ ਵਿਕਰਮਜੀਤ ਸਿੰਘ ਸਾਹਨੀ ਨੇ ਕੈਨੇਡਾ ਨਾਲ ਭਾਰਤ ਦੇ ਸਿਆਸੀ ਵਿਵਾਦ 'ਤੇ ਬੋਲਦਿਆਂ ਕਿਹਾ ਕਿ ਉਨ੍ਹਾਂ ਦਾ ਹਮੇਸ਼ਾ ਇਹ ਪੱਕਾ ਵਿਸ਼ਵਾਸ ਹੈ ਕਿ ਗੱਲਬਾਤ ਹੀ ਹਰ ਕੂਟਨੀਤਕ ਸਮੱਸਿਆ ਦਾ ਇੱਕੋ ਇੱਕ ਹੱਲ ਹੈ। ਸਾਹਨੀ ਨੇ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਭਾਰਤ 'ਤੇ ਲਾਏ ਗਏ ਅਤਿਕਥਨੀ ਵਾਲੇ ਬਿਆਨ 'ਤੇ ਡੂੰਘੀ ਚਿੰਤਾ ਪ੍ਰਗਟਾਈ ਹੈ। ਜਨਤਕ ਬਿਆਨ ਦੇਣ ਅਤੇ ਇਕ ਸੀਨੀਅਰ ਭਾਰਤੀ ਡਿਪਲੋਮੈਟ ਨੂੰ ਬਿਨਾਂ ਕਿਸੇ ਪੁਖਤਾ ਸਬੂਤ ਦੇ ਕੈਨੇਡਾ ’ਚੋਂ ਕੱਢਣ ਦੇਣ ਦੀ ਬਜਾਏ, ਉਨ੍ਹਾਂ ਨੂੰ ਆਪਣੀ ਕੈਨੇਡਾ ਦੀ ਧਰਤੀ 'ਤੇ ਕਿਸੇ ਵੀ ਕਾਰਵਾਈ ਵਿੱ ਭਾਰਤ ਦੇ ਦਖਲ ਬਾਰੇ ਆਪਣੀਆਂ ਚਿੰਤਾਵਾਂ ਜਾਂ ਸ਼ੰਕਿਆਂ ਸਬੰਧੀ ਭਾਰਤ ਨਾਲ ਕੂਟਨੀਤਕ ਚੈਨਲਾਂ ਰਾਹੀਂ ਭਾਰਤ ਨਾਲ ਗੱਲਬਾਤ ਕਰਨੀ ਚਾਹੀਦੀ ਸੀ।
ਇਹ ਖ਼ਬਰ ਵੀ ਪੜ੍ਹੋ - India Tour ਰੱਦ ਹੋਣ 'ਤੇ ਪੰਜਾਬੀ ਗਾਇਕ ਸ਼ੁੱਭ ਦਾ ਪਹਿਲਾ ਬਿਆਨ ਆਇਆ ਸਾਹਮਣੇ
ਸਾਹਨੀ ਨੇ ਭਾਰਤ ਸਰਕਾਰ ਨੂੰ ਵੀ ਬੇਨਤੀ ਕੀਤੀ ਕਿ ਦੁਸ਼ਮਣੀ ਨਾਲ ਕਿਸੇ ਦਾ ਵੀ ਭਲਾ ਨਹੀਂ ਹੋ ਸਕਦਾ। ਵੀਜ਼ਿਆਂ ਉੱਤੇ ਪਾਬੰਦੀ ਲਾਉਣਾ ਕੋਈ ਸਮਝਦਾਰੀ ਵਾਲਾ ਕਦਮ ਨਹੀਂ ਹੈ। ਕੈਨੇਡਾ 'ਚ ਲੱਖਾਂ ਦੀ ਗਿਣਤੀ 'ਚ ਪੰਜਾਬੀ ਰਹਿੰਦੇ ਹਨ, ਇਹ ਇਕ ਗਲਤ ਕਦਮ ਹੈ ਅਤੇ ਇਸ ਦਾ ਖਾਮਿਆਜ਼ਾ ਪੰਜਾਬੀਆਂ ਨੂੰ ਭੁਗਤਣਾ ਪਵੇਗਾ। ਕੈਨੇਡੀਅਨ ਸਿੱਖ ਵੱਡੇ ਪੱਧਰ 'ਤੇ ਭਾਰਤ ਪੱਖੀ ਹਨ ਅਤੇ ਮੁੱਠੀ ਭਰ ਕੱਟੜਪੰਥੀਆਂ ਦੀ ਕਾਰਵਾਈ ਲਈ ਉਨ੍ਹਾਂ ਨੂੰ ਬਦਨਾਮ ਨਹੀਂ ਕੀਤਾ ਜਾ ਸਕਦਾ। ਸਾਹਨੀ ਜੋ ਵਿਸ਼ਵ ਪੰਜਾਬੀ ਸੰਸਥਾ ਦੇ ਅੰਤਰਰਾਸ਼ਟਰੀ ਪ੍ਰਧਾਨ ਵੀ ਹਨ, ਨੇ ਦੱਸਿਆ ਕਿ ਉਹ ਇਸ ਮੁੱਦੇ ਦੇ ਸ਼ਾਂਤੀਪੂਰਨ ਹੱਲ ਲਈ ਕਈ ਅਗਾਂਹਵਧੂ ਕੈਨੇਡੀਅਨ ਸੰਸਦ ਮੈਂਬਰਾਂ ਦੇ ਸੰਪਰਕ ਵਿਚ ਹਨ। ਜਦੋਂ ਕਿ ਵਿਸ਼ਵ ਪੰਜਾਬੀ ਸੰਸਥਾ ਦੇ ਟੋਰਾਂਟੋ, ਮਾਂਟਰੀਅਲ ਅਤੇ ਔਟਵਾ ਚੈਪਟਰ ਵੀ ਇਸ ਔਖੇ ਸਮੇਂ ਵਿਚ ਏਕਤਾ ਅਤੇ ਭਾਈਚਾਰਕ ਸਾਂਝ ਦੀਆਂ ਕੋਸ਼ਿਸ਼ਾਂ ਵਿਚ ਲੱਗੇ ਹੋਏ ਹਨ।
ਇਹ ਖ਼ਬਰ ਵੀ ਪੜ੍ਹੋ - ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਚਰਨਜੀਤ ਸਿੰਘ ਚੰਨੀ, ਭਾਰਤ-ਕੈਨੇਡਾ ਵਿਵਾਦ ਬਾਰੇ ਕਹੀ ਇਹ ਗੱਲ
ਸਾਹਨੀ ਨੇ ਕਿਹਾ ਕਿ ਕੱਟੜਪੰਥੀ ਹਰ ਧਰਮ ਵਿਚ ਹੁੰਦੇ ਹਨ ਅਤੇ ਸਾਨੂੰ ਕਦੇ ਵੀ ਮੁੱਠੀ ਭਰ ਲੋਕਾਂ ਦੇ ਕਾਰਨ ਕਿਸੇ ਭਾਈਚਾਰੇ ਬਾਰੇ ਜਲਦਬਾਜ਼ੀ ਵਿਚ ਕੋਈ ਧਾਰਨਾ ਨਹੀਂ ਬਣਾਉਣੀ ਚਾਹੀਦੀ। ਸਿੱਖਾਂ ਨੂੰ ਆਪਣੀ ਦੇਸ਼ ਭਗਤੀ ਅਤੇ ਭਾਰਤ ਪ੍ਰਤੀ ਵਚਨਬੱਧਤਾ ਦਾ ਕੋਈ ਸਬੂਤ ਦੇਣ ਦੀ ਲੋੜ ਨਹੀਂ ਹੈ। ਇਤਿਹਾਸ ਸਿੱਖ ਕੌਮ ਵੱਲੋਂ ਆਜ਼ਾਦੀ ਦੇ ਸੰਘਰਸ਼ ਅਤੇ ਰਾਸ਼ਟਰ ਨਿਰਮਾਣ ਲਈ ਸਭ ਤੋਂ ਵੱਡੀਆਂ ਕੁਰਬਾਨੀਆਂ ਅਤੇ ਬੇਮਿਸਾਲ ਯੋਗਦਾਨ ਦਾ ਗਵਾਹ ਹੈ। ਅੰਗਰੇਜ਼ਾਂ ਦੁਆਰਾ ਫਾਂਸੀ ਦੀ ਸਜ਼ਾ ਦੇਣ ਵਾਲੇ 123 ਭਾਰਤੀਆਂ ਵਿਚੋਂ 93 ਸਿੱਖ ਸਨ, ਜਦੋਂ ਕਿ 2626 ਆਜ਼ਾਦੀ ਘੁਲਾਟੀਆਂ ਵਿਚੋਂ 2417 ਸਿੱਖ ਸਨ ਜਿਨ੍ਹਾਂ ਨੂੰ ਉਮਰ ਕੈਦ ਹੋਈ ਸੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੱਛੜੀਆਂ ਸ਼੍ਰੇਣੀਆਂ ਤੇ ਆਰਥਿਕ ਪੱਖੋਂ ਕਮਜ਼ੋਰ ਵਿਅਕਤੀਆਂ ਦੀ ਭਲਾਈ ਲਈ ਪੰਜਾਬ ਸਰਕਾਰ ਨੇ ਲਿਆ ਅਹਿਮ ਫ਼ੈਸਲਾ
NEXT STORY