ਲੁਧਿਆਣਾ (ਸਹਿਗਲ) : ਮਿਡਲ ਈਸਟ ਵਿੱਚ ਈਰਾਨ, ਇਜ਼ਰਾਈਲ ਤੇ ਅਮਰੀਕਾ ਦਰਮਿਆਨ ਵਧਦੇ ਤਣਾਅ ਦਾ ਅਸਰ ਹੁਣ ਦਵਾਈ ਇੰਡਸਟਰੀ ’ਤੇ ਵੀ ਦਿਖਾਈ ਦੇਣ ਲੱਗਾ ਹੈ। ਪਿਛਲੇ ਦੋ ਹਫ਼ਤਿਆਂ ਵਿੱਚ ਦਵਾਈਆਂ ਦੇ ਨਿਰਮਾਣ ਵਿੱਚ ਵਰਤੇ ਜਾਣ ਵਾਲੇ ਕੱਚੇ ਮਾਲ ਦੀਆਂ ਕੀਮਤਾਂ ਵਿੱਚ ਕਰੀਬ 20% ਤੱਕ ਤੇਜ਼ੀ ਆਈ ਹੈ। ਇਸ ਵਿੱਚ ਪੈਰਾਸੀਟਾਮੋਲ ਦੀਆਂ ਕੀਮਤਾਂ ਵਿੱਚ ਵੀ ਵਾਧਾ ਦਰਜ ਕੀਤਾ ਗਿਆ ਹੈ, ਜਦਕਿ ਹੋਰ ਦਵਾਈਆਂ ਵਿੱਚ ਵੀ ਇਹ ਸਥਿਤੀ ਜਾਰੀ ਰਹਿ ਸਕਦੀ ਹੈ। ਪੰਜਾਬ ਹੋਲਸੇਲ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਸੁਰਿੰਦਰ ਦੁੱਗਲ ਅਤੇ ਜਨਰਲ ਸਕੱਤਰ ਜੀ.ਐਸ. ਚਾਵਲਾ ਨੇ ਦੱਸਿਆ ਕਿ ਜੰਗ ਕਾਰਨ ਯੂਰਪ ਤੋਂ ਆਉਣ ਵਾਲਾ ਕੱਚਾ ਮਾਲ ਨਹੀਂ ਆ ਰਿਹਾ। ਹਾਲਾਂਕਿ ਚੀਨ ਤੋਂ ਕੱਚਾ ਮਾਲ ਆ ਰਿਹਾ ਹੈ ਪਰ ਉਸ ਦੀ ਸਪਲਾਈ ਵੀ ਪ੍ਰਭਾਵਿਤ ਹੋਈ ਹੈ।
ਇਹ ਵੀ ਪੜ੍ਹੋ : ਜ਼ਬਰਦਸਤ ਧਮਾਕੇ ਨਾਲ ਕੰਬਿਆ ਪੰਜਾਬ ਦਾ ਇਹ ਇਲਾਕਾ! ਸੁੱਤੇ ਪਏ ਵਿਅਕਤੀ ਦੀ ਦਰਦਨਾਕ ਮੌਤ
ਸਪਲਾਈ ਵਿੱਚ ਰੁਕਾਵਟ ਕਾਰਨ ਘਰੇਲੂ ਉਤਪਾਦਨ ''ਤੇ ਦਬਾਅ ਵਧਿਆ ਹੈ। ਆਉਣ ਵਾਲੇ ਸਮੇਂ ਵਿੱਚ ਦਵਾਈਆਂ ਦੀਆਂ ਵਧਦੀਆਂ ਕੀਮਤਾਂ ਦਾ ਅਸਰ ਗਾਹਕਾਂ ਦੀ ਜੇਬ ’ਤੇ ਵੀ ਪੈ ਸਕਦਾ ਹੈ। ਉਨ੍ਹਾਂ ਖ਼ਦਸ਼ਾ ਪ੍ਰਗਟਾਇਆ ਕਿ ਨਵੇਂ ਬੈਚ ਦੀਆਂ ਆਉਣ ਵਾਲੀਆਂ ਦਵਾਈਆਂ ਦੀਆਂ ਕੀਮਤਾਂ 15 ਤੋਂ 20% ਤੱਕ ਵਧ ਸਕਦੀਆਂ ਹਨ। ਇਸੇ ਕਾਰਨ ਦਵਾਈ ਕੰਪਨੀਆਂ ਨੇ ਸਰਕਾਰ ਤੋਂ ਦਵਾਈਆਂ ਦੀ ਕੀਮਤ ਵਧਾਉਣ ਦੀ ਇਜਾਜ਼ਤ ਮੰਗੀ ਹੈ ਤਾਂ ਜੋ ਵਧਦੀ ਲਾਗਤ ਦਾ ਭਾਰ ਚੁੱਕਿਆ ਜਾ ਸਕੇ। ਮਾਹਿਰਾਂ ਦਾ ਮੰਨਣਾ ਹੈ ਕਿ ਜੇਕਰ ਇਹ ਸਥਿਤੀ ਬਣੀ ਰਹੀ ਤਾਂ ਜ਼ਰੂਰੀ ਦਵਾਈਆਂ ਦੀ ਸਪਲਾਈ ਅਤੇ ਉਪਲਬਧਤਾ ’ਤੇ ਵੀ ਅਸਰ ਪੈ ਸਕਦਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸ਼ਰਾਬ ਠੇਕੇਦਾਰਾਂ ਲਈ ਅਹਿਮ ਖ਼ਬਰ! ਲਾਇਸੈਂਸ ਫ਼ੀਸ 'ਚ 'ਚ ਕਟੌਤੀ, ਨਵੇਂ ਹੁਕਮ ਜਾਰੀ
NEXT STORY