ਮੋਹਾਲੀ (ਪਰਦੀਪ) : ਦੇਸ਼ ਦੇ ਕੁੱਝ ਹਿੱਸਿਆਂ ’ਚ ਸਣੇ ਪੰਜਾਬ 'ਚ ਕੋਵਿਡ-19 ਦੇ ਨਵੇਂ ਵੇਰੀਐਂਟ ਜੇ. ਐੱਨ.-1 ਦੇ ਕੇਸਾਂ 'ਚ ਹੋ ਰਹੇ ਵਾਧੇ ਦੇ ਮੱਦੇਨਜ਼ਰ ਜ਼ਿਲ੍ਹਾ ਸਿਹਤ ਵਿਭਾਗ ਨੇ ਜ਼ਿਲ੍ਹਾ ਵਾਸੀਆਂ ਨੂੰ ਸਾਵਧਾਨੀਆਂ ਵਰਤਣ ਦੀ ਸਲਾਹ ਦਿੱਤੀ ਹੈ। ਸਿਵਲ ਸਰਜਨ ਡਾ. ਮਹੇਸ਼ ਕੁਮਾਰ ਆਹੂਜਾ ਅਤੇ ਕੋਵਿਡ ਨੋਡਲ ਅਫ਼ਸਰ ਡਾ. ਸੁਭਾਸ਼ ਕੁਮਾਰ ਨੇ ਲੋਕਾਂ ਨੂੰ ਭੀੜ ਵਾਲੀਆਂ ਥਾਵਾਂ ’ਤੇ ਜਾਣ ਸਮੇਂ ਮਾਸਕ ਪਾਉਣ ਅਤੇ ਵਾਰ-ਵਾਰ ਹੱਥ ਧੋਣ ਜਿਹੇ ਬੁਨਿਆਦੀ ਕੋਵਿਡ ਪ੍ਰੋਟੋਕਾਲ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਲਗਾਤਾਰ ਖੰਘ, ਜ਼ੁਕਾਮ, ਬੁਖ਼ਾਰ ਆਦਿ ਜਿਹੀ ਤਕਲੀਫ਼ ਹੋਵੇ ਤਾਂ ਸਰਕਾਰੀ ਸਿਹਤ ਸੰਸਥਾ 'ਚ ਜਾ ਕੇ ਡਾਕਟਰ ਦੀ ਸਲਾਹ ਲਈ ਜਾਵੇ ਅਤੇ ਕੋਵਿਡ ਟੈਸਟ ਕਰਵਾਇਆ ਜਾਵੇ।
ਇਹ ਵੀ ਪੜ੍ਹੋ : ਪੰਜਾਬ 'ਚ ਕੋਰੋਨਾ ਦੇ ਨਵੇਂ ਵੇਰੀਐਂਟ ਨੂੰ ਲੈ ਕੇ Alert, ਡਾਕਟਰਾਂ ਨੇ ਦਿੱਤੀ ਖ਼ਾਸ ਸਲਾਹ
ਸਿਹਤ ਅਧਿਕਾਰੀਆਂ ਨੇ ਆਖਿਆ ਕਿ ਜ਼ਿਲ੍ਹੇ ਦੀਆਂ ਸਾਰੀਆਂ ਵੱਡੀਆਂ ਸਰਕਾਰੀ ਸਿਹਤ ਸੰਸਥਾਵਾਂ 'ਚ ਜਿੱਥੇ ਕੋਵਿਡ ਮਰੀਜ਼ਾਂ ਲਈ ਵਿਸ਼ੇਸ਼ ਵਾਰਡ ਤਿਆਰ ਕੀਤੇ ਗਏ ਹਨ, ਉੱਥੇ ਕੋਵਿਡ ਟੈਸਟਿੰਗ ਵੀ ਲਗਾਤਾਰ ਜਾਰੀ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਹਸਪਤਾਲ 'ਚ ਜਾ ਕੇ ਮੁਫ਼ਤ ’ਚ ਕੋਵਿਡ ਟੈਸਟ ਕਰਵਾ ਸਕਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਲੋਕਾਂ ਨੂੰ ਨਵੇਂ ਵਾਇਰਸ ਤੋਂ ਘਬਰਾਉਣ ਦੀ ਲੋੜ ਨਹੀਂ ਕਿਉਂਕਿ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ। ਸਰਕਾਰੀ ਸੰਸਥਾਵਾਂ 'ਚ ਲੋੜੀਂਦੇ ਸਟਾਫ਼, ਪੀ. ਪੀ. ਈ. ਕਿੱਟਾਂ, ਮਾਸਕ ਅਤੇ ਟੈਸਟਿੰਗ ਕਿੱਟਾਂ ਦਾ ਪੂਰਾ ਪ੍ਰਬੰਧ ਪਹਿਲਾਂ ਹੀ ਕੀਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਮਾੜੀ-ਮੋਟੀ ਤਕਲੀਫ਼ ਹੈ ਤਾਂ ਹਸਪਤਾਲ ਜਾਣ ਦੀ ਬਜਾਏ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ’ਤੇ ਫ਼ੋਨ ਕਰਕੇ ਵੀ ਡਾਕਟਰ ਦੀ ਸਲਾਹ ਲਈ ਜਾ ਸਕਦੀ ਹੈ।
ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਹੋਣ ਵਾਲੇ Rose Festival ਨੂੰ ਲੈ ਕੇ ਖ਼ਾਸ ਖ਼ਬਰ, ਜਾਣੋ ਕੀ ਹੈ ਪੂਰਾ ਪ੍ਰੋਗਰਾਮ
ਸਿਹਤ ਅਧਿਕਾਰੀਆਂ ਨੇ ਆਖਿਆ ਕਿ ਲੋਕਾਂ ਦੇ ਸਹਿਯੋਗ ਨਾਲ ਕੋਵਿਡ ਜਿਹੀ ਮਹਾਂਮਾਰੀ ’ਤੇ ਪਹਿਲਾਂ ਹੀ ਕਾਬੂ ਪਾਇਆ ਜਾ ਚੁੱਕਾ ਹੈ। ਇਸ ਲਈ ਹੁਣ ਵੀ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਲੋਕਾਂ ਨੂੰ ਖ਼ੁਦ ਹੀ ਜ਼ਰੂਰੀ ਸਾਵਧਾਨੀਆਂ ਵਰਤਣੀਆਂ ਚਾਹੀਦੀਆਂ ਹਨ। ਬਿਨਾਂ ਲੋੜ ਤੋਂ ਬਾਜ਼ਾਰਾਂ ਜਾਂ ਭੀੜ ਵਾਲੀਆਂ ਹੋਰ ਥਾਵਾਂ ’ਤੇ ਨਹੀਂ ਜਾਣਾ ਚਾਹੀਦਾ। ਗ਼ੈਰ-ਜ਼ਰੂਰੀ ਸਫ਼ਰ ਤੋਂ ਵੀ ਬਚਣਾ ਚਾਹੀਦਾ ਹੈ। ਜੇ ਭੀੜ ਵਾਲੀ ਜਗ੍ਹਾ ’ਤੇ ਜਾਣਾ ਬਹੁਤ ਜ਼ਰੂਰੀ ਹੈ ਤਾਂ ਮਾਸਕ ਜ਼ਰੂਰ ਪਾਉਣਾ ਚਾਹੀਦਾ ਹੈ ਕਿਉਂਕਿ ਮਾਸਕ ਪਾਉਣ ਨਾਲ ਇਸ ਵਾਇਰਸ ਦੀ ਲਪੇਟ ਵਿਚ ਆਉਣ ਤੋਂ ਕਾਫ਼ੀ ਹੱਦ ਤੱਕ ਬਚਾਅ ਹੋ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਕੋਵਿਡ ਸਬੰਧੀ ਕਿਸੇ ਤਰ੍ਹਾਂ ਦੀ ਅਫ਼ਵਾਹ ਜਾਂ ਅਧੂਰੀ ਜਾਣਕਾਰੀ ’ਤੇ ਵਿਸ਼ਵਾਸ ਨਾ ਕੀਤਾ ਜਾਵੇ। ਕਿਸੇ ਵੀ ਜਾਣਕਾਰੀ ਦੀ ਤਸਦੀਕ ਲਈ ਸਿਹਤ ਵਿਭਾਗ ਦੀ ਹੈਲਪਲਾਈਨ ’ਤੇ ਸੰਪਰਕ ਕੀਤਾ ਜਾ ਸਕਦਾ ਹੈ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਛਾਈ ਸੰਘਣੀ ਧੁੰਦ, ਵੱਡੀ ਗਿਣਤੀ 'ਚ ਨਤਮਸਤਕ ਹੋਈਆਂ ਸੰਗਤਾਂ
NEXT STORY