ਚੰਡੀਗੜ੍ਹ- ਰਾਜ ਸਭਾ ਦੇ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਪੰਜਾਬ ਸਰਕਾਰ ਵੱਲੋਂ ਖੇਤ ਮਜ਼ਦੂਰਾਂ ਅਤੇ ਬੇਜ਼ਮੀਨੇ ਕਿਸਾਨਾਂ ਦੇ 590 ਕਰੋੜ ਰੁਪਏ ਦੇ ਖੇਤੀ ਕਰਜ਼ੇ ਮੁਆਫ ਕੀਤੇ ਜਾਣ ਦੇ ਫ਼ੈਸਲੇ ਦਾ ਸਵਾਗਤ ਕੀਤਾ।
ਇਹ ਵੀ ਪੜ੍ਹੋ : ਅਨਮੋਲ ਗਗਨ ਮਾਨ ਨੇ ਸੰਵਿਧਾਨ ਨਾਲ ਸਬੰਧਤ ਵਿਵਾਦਿਤ ਬਿਆਨ ’ਤੇ ਮੰਗੀ ਮੁਆਫੀ (ਵੀਡੀਓ)
ਉਨ੍ਹਾਂ ਆਪਣੇ ਫੇਸਬੁੱਕ ਪੇਜ ’ਤੇ ਪੋਸਟ ਕਰਦਿਆਂ ਕਿਹਾ ਕਿ ਹਾਲਾਂਕਿ ਪੰਜਾਬ ਸਰਕਾਰ ਵੱਲੋਂ ਇਹ ਐਲਾਨ ਦੇਰੀ ਨਾਲ ਕੀਤਾ ਗਿਆ ਹੈ ਪਰ ਮੌਜੂਦਾ ਹਾਲਾਤ ਨੂੰ ਦੇਖਦੇ ਹੋਏ ਇਹ ਐਲਾਨ ਦਰੁੱਸਤ ਹੈ।
ਫੇਸਬੁੱਕ ’ਤੇ ਪਾਈ ਪੋਸਟ ’ਚ ਉਨ੍ਹਾਂ ਲਿਖਿਆ ਕਿ ਮੈਂ ਪੰਜਾਬ ਸਰਕਾਰ ਦੇ 2.85 ਲੱਖ ਖੇਤ ਮਜ਼ਦੂਰਾਂ ਅਤੇ ਬੇਜ਼ਮੀਨੇ ਕਿਸਾਨਾਂ ਦੇ 590 ਕਰੋੜ ਰੁਪਏ ਦੇ ਖੇਤੀ ਕਰਜ਼ੇ ਮੁਆਫ ਕਰਨ ਦੇ ਫ਼ੈਸਲੇ ਦਾ ਸਵਾਗਤ ਕਰਦਾ ਹਾਂ।
ਇਹ ਵੀ ਪੜ੍ਹੋ : ਸਹੁਰੇ ਪਰਿਵਾਰ ਤੋਂ ਤੰਗ ਵਿਆਹੁਤਾ ਨੇ ਫਾਹਾ ਲਗਾ ਕੇ ਕੀਤੀ ਖੁਦਕੁਸ਼ੀ
ਹਾਲਾਂਕਿ, ਐਲਾਨ ਦੇਰੀ ਨਾਲ ਹੈ ਪਰ ਦਰੁੱਸਤ ਹੈ। ਇਹ ਸਾਡੇ ਸਾਥੀ ਪੰਜਾਬੀਆਂ ਨੂੰ ਅਜਿਹੇ ਮੁਸ਼ਕਿਲ ਸਮੇਂ ’ਚ ਵੱਡੀ ਰਾਹਤ ਦੇਵੇਗਾ। ਜਲਦ ਹੀ ਇਹ ਰਾਹਤ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਹੋਣ ਦੀ ਉਮੀਦ ਹੈ।
ਸਹੁਰੇ ਪਰਿਵਾਰ ਤੋਂ ਤੰਗ ਵਿਆਹੁਤਾ ਨੇ ਫਾਹਾ ਲਗਾ ਕੇ ਕੀਤੀ ਖੁਦਕੁਸ਼ੀ
NEXT STORY