ਲੁਧਿਆਣਾ (ਅਨਿਲ): ਥਾਣਾ ਸਲੇਮ ਟਾਬਰੀ ਦੇ ਅਧੀਨ ਆਉਂਦੇ ਅਸ਼ੋਕ ਨਗਰ ਵਿਚ ਅੱਜ ਇਕ ਵਿਅਕਤੀ ਵੱਲੋਂ ਸ਼ੱਕੀ ਹਾਲਾਤ ਵਿਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਬ ਇੰਸਪੈਕਟਰ ਬਲਵੀਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਵਿਅਕਤੀ ਦੀ ਪਛਾਣ ਸੁਨੀਲ ਮਲਹੋਤਰਾ (40) ਮਦਨ ਲਾਲ ਵਜੋਂ ਕੀਤੀ ਗਈ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਇਸ ਪਿੰਡ 'ਚ ਅੱਧੀ ਰਾਤ ਨੂੰ ਮਚਿਆ ਚੀਕ-ਚਿਹਾੜਾ! ਲੋਕਾਂ ਨੇ ਘਰਾਂ 'ਚੋਂ ਭੱਜ ਕੇ ਬਚਾਈ ਜਾਨ
ਉਨ੍ਹਾਂ ਦੱਸਿਆ ਕਿ ਸੁਨੀਲ ਦਵਾਈਆਂ ਦਾ ਕੰਮ ਕਰਦਾ ਸੀ ਤੇ ਪਿਛਲੇ ਕਈ ਦਿਨਾਂ ਤੋਂ ਦਿਮਾਗੀ ਤੌਰ 'ਤੇ ਪਰੇਸ਼ਾਨ ਰਹ ਰਿਹਾ ਸੀ ਤੇ ਅੱਜ ਉਕਤ ਵਿਅਕਤੀ ਨੇ ਆਪਣੇ ਘਰ ਵਿਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਉਨ੍ਹਾਂ ਦੱਸਿਆ ਕਿ ਫ਼ਿਲਹਾਲ ਪੁਲਸ ਨੇ ਮ੍ਰਿਤਕ ਦੀ ਲਾਸ਼ ਕਬਜ਼ੇ ਵਿਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਸ਼ੀਲੇ ਪਦਾਰਥਾਂ ਸਮੇਤ 5 ਗ੍ਰਿਫ਼ਤਾਰ
NEXT STORY