ਖਰੜ (ਰਣਬੀਰ) : ਉੱਚ ਸਿੱਖਿਆ ਹਾਸਲ ਕਰਕੇ ਸੁਨਹਿਰੀ ਭਵਿੱਖ ਦੇ ਸੁਫ਼ਨੇ ਸਜਾ ਰਹੀ ਇਕ ਨੌਜਵਾਨ ਵਿਦਿਆਰਥਣ ਦੀ ਜ਼ਿੰਦਗੀ ਵੀਰਵਾਰ ਨੂੰ ਦਰਦਨਾਕ ਅੰਤ ਤੱਕ ਪਹੁੰਚ ਗਈ। ਖਰੜ ਦੇ ਰਣਜੀਤ ਨਗਰ ਨੇੜੇ ਸਥਿਤ ਨਿਊ ਅਮਨ ਸਿਟੀ ’ਚ ਕਿਰਾਏ ਦੇ ਕਮਰੇ ’ਚ ਰਹਿ ਰਹੀ 23 ਸਾਲਾ ਕਰੀਨਾ ਵਰਮਾ ਨੇ ਫ਼ਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕਾ ਮੂਲ ਰੂਪ ’ਚ ਲੁਧਿਆਣਾ ਦੀ ਰਹਿਣ ਵਾਲੀ ਸੀ ਅਤੇ ਰਿਆਤ ਐਂਡ ਬਾਹਰਾ ਯੂਨੀਵਰਸਿਟੀ, ਸਹੋੜਾ ’ਚ ਐੱਮ. ਐੱਸ. ਸੀ. ਦੀ ਪੜ੍ਹਾਈ ਕਰ ਰਹੀ ਸੀ। ਪੁਲਸ ਨੂੰ ਮੌਕੇ ਤੋਂ ਇਕ ਖ਼ੁਦਕੁਸ਼ੀ ਨੋਟ ਵੀ ਮਿਲਿਆ ਹੈ, ਜਿਸ ’ਚ ਉਸ ਨੇ ਆਪਣੀ ਮੌਤ ਲਈ ਖ਼ੁਦ ਨੂੰ ਹੀ ਜ਼ਿੰਮੇਵਾਰ ਠਹਿਰਾਇਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਚਲਾਨ ਭਰਨ ਨੂੰ ਲੈ ਕੇ ਵੱਡਾ ਬਦਲਾਅ, ਨਵੀਂ ਨੋਟੀਫਿਕੇਸ਼ਨ ਜਾਰੀ, ਵਾਹਨ ਚਾਲਕ ਹੋ ਜਾਣ ਸਾਵਧਾਨ
ਪੁਲਸ ਨੂੰ ਦਿੱਤੇ ਬਿਆਨਾਂ ’ਚ ਮ੍ਰਿਤਕਾ ਦੇ ਪਿਤਾ ਜੈਪਾਲ ਸਿੰਘ ਨੇ ਦੱਸਿਆ ਕਿ ਉਹ ਲੁਧਿਆਣਾ ਵਿਖੇ ਡਰਾਈ ਕਲੀਨਿੰਗ ਦਾ ਕੰਮ ਕਰਦੇ ਹਨ। ਕਰੀਨਾ ਨਿਊ ਅਮਨ ਸਿਟੀ 'ਚ ਕਿਰਾਏ ਦੇ ਕਮਰੇ ’ਚ ਰਹਿ ਕੇ ਆਪਣੀ ਪੜ੍ਹਾਈ ਕਰ ਰਹੀ ਸੀ। ਵੀਰਵਾਰ ਸ਼ਾਮ ਕਰੀਬ ਸਾਢੇ 5 ਵਜੇ ਨਾਲ ਵਾਲੇ ਕਮਰੇ ’ਚ ਰਹਿਣ ਵਾਲੀ ਇਕ ਵਿਦਿਆਰਥਣ ਨੇ ਫੋਨ ਕਰਕੇ ਸੂਚਨਾ ਦਿੱਤੀ ਕਿ ਕਰੀਨਾ ਨੇ ਕਮਰੇ ਅੰਦਰ ਫ਼ਾਹਾ ਲੈ ਲਿਆ ਹੈ ਅਤੇ ਦਰਵਾਜ਼ਾ ਅੰਦਰੋਂ ਬੰਦ ਹੈ। ਸੂਚਨਾ ਮਿਲਣ ’ਤੇ ਪਰਿਵਾਰਕ ਮੈਂਬਰ ਤੇ ਪੁਲਸ ਮੌਕੇ ’ਤੇ ਪਹੁੰਚੇ। ਦਰਵਾਜ਼ਾ ਤੋੜ ਕੇ ਅੰਦਰ ਦਾਖ਼ਲ ਹੋਣ ’ਤੇ ਕਰੀਨਾ ਦੀ ਲਾਸ਼ ਪੱਖੇ ਨਾਲ ਲਟਕਦੀ ਮਿਲੀ।
ਇਹ ਵੀ ਪੜ੍ਹੋ : ਪੰਜਾਬ 'ਚ ਹਜ਼ਾਰਾਂ ਲੋਕਾਂ ਦੇ ਬੈਂਕ ਖ਼ਾਤੇ ਫਰੀਜ਼, ਸਾਹਮਣੇ ਆਈ ਵੱਡੀ ਵਜ੍ਹਾ, ਪੜ੍ਹੋ ਕੀ ਹੈ ਪੂਰੀ ਖ਼ਬਰ
ਮੌਕੇ ਦੀ ਤਲਾਸ਼ੀ ਦੌਰਾਨ ਪੁਲਸ ਨੂੰ ਇਕ ਖ਼ੁਦਕੁਸ਼ੀ ਨੋਟ ਵੀ ਬਰਾਮਦ ਹੋਇਆ, ਜਿਸ ’ਚ ਮ੍ਰਿਤਕਾ ਨੇ ਆਪਣੀ ਮੌਤ ਲਈ ਕਿਸੇ ਹੋਰ ਨੂੰ ਨਹੀਂ, ਸਗੋਂ ਖ਼ੁਦ ਨੂੰ ਹੀ ਜ਼ਿੰਮੇਵਾਰ ਦੱਸਿਆ ਹੈ। ਪਿਤਾ ਜੈਪਾਲ ਸਿੰਘ ਨੇ ਆਪਣੇ ਬਿਆਨਾਂ ’ਚ ਕਿਸੇ ਵੀ ਵਿਅਕਤੀ ਖ਼ਿਲਾਫ਼ ਕੋਈ ਸ਼ੱਕ ਜਾਂ ਕਾਨੂੰਨੀ ਕਾਰਵਾਈ ਦੀ ਮੰਗ ਨਹੀਂ ਕੀਤੀ। ਇਸ ਤੋਂ ਬਾਅਦ ਪੁਲਸ ਨੇ ਧਾਰਾ 194ਬੀ ਤਹਿਤ ਬਣਦੀ ਕਾਨੂੰਨੀ ਕਾਰਵਾਈ ਕਰਦਿਆਂ ਪੋਸਟਮਾਰਟਮ ਉਪਰੰਤ ਲਾਸ਼ ਪਰਿਵਾਰ ਦੇ ਹਵਾਲੇ ਕਰ ਦਿੱਤੀ। ਪੁਲਸ ਦਾ ਕਹਿਣਾ ਹੈ ਕਿ ਭਾਵੇਂ ਖ਼ੁਦਕੁਸ਼ੀ ਨੋਟ ਮਿਲਿਆ ਹੈ, ਫਿਰ ਵੀ ਮਾਮਲੇ ਦੇ ਹਰ ਪਹਿਲੂ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
FCI ਦੇ ਸੇਵਾਮੁਕਤ ਇੰਸਪੈਕਟਰ ਦੀ ਸੜਕ ਹਾਦਸੇ 'ਚ ਮੌਤ! ਜਲੰਧਰ ਦੇ ਕਾਰ ਚਾਲਕ ਵਿਰੁੱਧ FIR ਦਰਜ
NEXT STORY