ਚੰਡੀਗੜ੍ਹ : ਸਾਉਣੀ ਦੀਆਂ ਫਸਲਾਂ ਦਾ ਐੱਮ.ਐੱਸ.ਪੀ. ਵਧਾਉਣ ਨੂੰ 'ਭਾਜਪਾਈ ਜੁਮਲਾ' ਕਰਾਰ ਦਿੰਦਿਆਂ ਮਹਿਲਾ ਕਿਸਾਨ ਯੂਨੀਅਨ ਦੀ ਪ੍ਰਧਾਨ ਰਾਜਵਿੰਦਰ ਕੌਰ ਰਾਜੂ ਨੇ ਕਿਹਾ ਕਿ ਕੇਂਦਰ ਸਰਕਾਰ ਸਾਉਣੀ ਦੀਆਂ 14 ਫ਼ਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਕਾਗਜ਼ੀ ਤੌਰ 'ਤੇ ਵਧਾ ਕੇ ਆਮ ਜਨਤਾ ਵਿੱਚ ਆਪਣਾ ਉੱਲੂ ਤਾਂ ਸਿੱਧਾ ਕਰ ਸਕਦੀ ਹੈ ਪਰ ਦੇਸ਼ ਦੇ ਮਿਹਨਤੀ ਕਿਸਾਨਾਂ ਨੂੰ ਮੂਰਖ ਨਹੀਂ ਬਣਾ ਸਕਦੀ ਕਿਉਂਕਿ ਸਰਕਾਰ ਵੱਲੋਂ ਹਰ ਸਾਲ ਵਾਂਗ ਇਨ੍ਹਾਂ ਫਸਲਾਂ ਨੂੰ ਐੱਮ.ਐੱਸ.ਪੀ. ਉਤੇ ਖ਼ਰੀਦਣ ਦੀ ਕੋਈ ਕਾਨੂੰਨੀ ਗਾਰੰਟੀ ਨਹੀਂ ਦਿੱਤੀ ਗਈ, ਜਿਸ ਕਰਕੇ ਭਾਜਪਾ ਸਰਕਾਰ ਦਾ ਇਹ ਸਿਰਫ਼ ਕਾਗਜ਼ੀ ਜੁਮਲਾ ਹੀ ਹੈ ਕਿਉਂਕਿ ਇਹ ਐਲਾਨ ਕਾਗਜ਼ਾਂ ਤੱਕ ਹੀ ਸੀਮਤ ਰਹਿਣਗੇ।
ਇਹ ਵੀ ਪੜ੍ਹੋ : ਫ੍ਰੀ ਸਫ਼ਰ ਨੂੰ ਲੈ ਕੇ ਅੰਮ੍ਰਿਤਸਰ ਬੱਸ ਸਟੈਂਡ 'ਤੇ ਔਰਤ ਨੇ ਕੰਡਕਟਰ ਦਾ ਤੋੜਿਆ ਮੋਬਾਇਲ
ਅੱਜ ਇੱਥੇ ਮੀਡੀਆ ਨਾਲ ਗੱਲਬਾਤ ਦੌਰਾਨ ਆਪਣੀ ਪ੍ਰਤੀਕਿਰਿਆ ਸਾਂਝੀ ਕਰਦਿਆਂ ਮਹਿਲਾ ਕਿਸਾਨ ਯੂਨੀਅਨ ਦੀ ਪ੍ਰਧਾਨ ਬੀਬੀ ਰਾਜੂ ਨੇ ਕਿਹਾ ਕਿ ਮੌਜੂਦਾ ਮੰਡੀਕਰਨ ਪ੍ਰਣਾਲੀ ਵਿੱਚ ਸਿਰਫ਼ 2-3 ਰਾਜਾਂ ਦੇ ਕਿਸਾਨਾਂ ਨੂੰ ਕਣਕ-ਝੋਨੇ ਦਾ ਐੱਮ.ਐੱਸ.ਪੀ. ਮਿਲਦਾ ਹੈ ਅਤੇ ਬਾਕੀ ਮੂੰਗੀ, ਤੁੜ, ਉੜਦ, ਮੂੰਗਫਲੀ, ਸੂਰਜਮੁਖੀ, ਸੋਇਆਬੀਨ ਆਦਿ ਫਸਲਾਂ 'ਚੋਂ ਕਿਸੇ ਵੀ ਫਸਲ ਦਾ ਕਿਸਾਨਾਂ ਨੂੰ ਐੱਮ.ਐੱਸ.ਪੀ. ਨਹੀਂ ਮਿਲਦਾ। ਉਹ ਹਰ ਸਾਲ ਵਪਾਰੀਆਂ ਨੂੰ ਐੱਮ.ਐੱਸ.ਪੀ. ਤੋਂ ਘੱਟ ਕੀਮਤ 'ਤੇ ਆਪਣੀ ਉਪਜ ਵੇਚਣ ਲਈ ਮਜਬੂਰ ਹੁੰਦੇ ਹਨ ਅਤੇ ਉਨ੍ਹਾਂ ਨੂੰ ਪੈਦਾਵਾਰ ਦੀ ਲਾਗਤ ਵੀ ਨਹੀਂ ਮੁੜਦੀ। ਇਸ ਕਰਕੇ ਭਾਜਪਾ ਸਰਕਾਰ ਦਾ ਬਿਨਾਂ ਐੱਮ.ਐੱਸ.ਪੀ. ਦੀ ਗਾਰੰਟੀ ਵਾਲਾ ਜੁਮਲਾ ਕਿਸਾਨਾਂ ਦੀਆਂ ਸਮੱਸਿਆਵਾਂ ਹੱਲ ਨਹੀਂ ਕਰਦਾ।
ਖ਼ਬਰ ਇਹ ਵੀ : ਮੂਸੇਵਾਲਾ ਕਤਲ ਕਾਂਡ 'ਚ ਦਿੱਲੀ ਪੁਲਸ ਦਾ ਖੁਲਾਸਾ, ਉਥੇ ਹੀ 'ਰਾਜਾ' ਨਾਲ ਕਈ ਕਾਂਗਰਸੀ ਹਿਰਾਸਤ 'ਚ, ਪੜ੍ਹੋ TOP 10
ਮਹਿਲਾ ਕਿਸਾਨ ਨੇਤਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਬਣਨ ਤੋਂ ਪਹਿਲਾਂ ਸਵਾਮੀਨਾਥਨ ਕਮੇਟੀ ਦੀਆਂ ਸਿਫਾਰਸ਼ਾਂ ਮੁਤਾਬਕ ਫਸਲਾਂ ਦਾ ਐੱਮ.ਐੱਸ.ਪੀ. ਦੇਣ ਦਾ ਵਾਅਦਾ ਕਰਕੇ ਮੁੱਕਰੇ ਨਰਿੰਦਰ ਮੋਦੀ ਫਸਲੀ ਵਿਭਿੰਨਤਾ ਦੇ ਨਾਂ 'ਤੇ ਕਿਸਾਨਾਂ ਨੂੰ ਭਰਮਾ ਨਹੀਂ ਸਕਦੇ। ਸਰਕਾਰ ਨੂੰ ਦਾਲਾਂ ਅਤੇ ਤੇਲ ਬੀਜਾਂ ਦੀ ਕਾਸ਼ਤ ਹੇਠਾਂ ਰਕਬਾ ਵਧਾਉਣ ਲਈ ਭਾਜਪਾ ਸਰਕਾਰ ਵੱਲੋਂ ਵਾਅਦੇ ਮੁਤਾਬਕ ਐੱਮ.ਐੱਸ.ਪੀ. 'ਤੇ ਅਜਿਹੀਆਂ ਸਾਰੀਆਂ ਫਸਲਾਂ ਦੀ ਖਰੀਦ ਦਾ ਕਾਨੂੰਨੀ ਭਰੋਸਾ ਦਿੱਤਾ ਜਾਵੇ ਤਾਂ ਹੀ ਕਿਸਾਨਾਂ ਦੀ ਬਿਹਤਰੀ ਤੇ ਆਮਦਨੀ ਵਿੱਚ ਵਾਧਾ ਹੋ ਸਕੇਗਾ ਕਿਉਂਕਿ ਜਿਨ੍ਹਾਂ ਤੇਲ-ਬੀਜ ਵਾਲੀਆਂ ਫਸਲਾਂ ਦੀਆਂ ਖਰੀਦ ਕੀਮਤਾਂ ਦਾ ਐਲਾਨ ਕੀਤਾ ਗਿਆ ਹੈ, ਉਹ ਫਸਲਾਂ ਤਾਂ ਦੇਸ਼ ਦੇ ਸਾਰੇ ਕਿਸਾਨਾਂ ਵੱਲੋਂ ਉਗਾਈਆਂ ਹੀ ਨਹੀਂ ਜਾਂਦੀਆਂ।
ਇਹ ਵੀ ਪੜ੍ਹੋ : ਪੰਜਾਬ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ : CM ਮਾਨ
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ
‘ਆਪ’ ਸਰਕਾਰ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ’ਚ ਫੇਲ੍ਹ ਸਾਬਤ ਹੋਈ : ਸੁਖਜਿੰਦਰ ਰੰਧਾਵਾ
NEXT STORY