ਹੁਸ਼ਿਆਰਪੁਰ : 21 ਅਕਤੂਬਰ ਨੂੰ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਚੋਣ ਪ੍ਰਚਾਰ ਦੇ ਆਖਰੀ ਦਿਨ ਵੱਖੋ-ਵੱਖ ਪਾਰਟੀਆਂ ਦੇ ਸੀਨੀਅਰ ਲੀਡਰਾਂ ਨੇ ਆਪਣੇ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿਚ ਦੱਬ ਕੇ ਚੋਣ ਪ੍ਰਚਾਰ ਕੀਤਾ, ਜਿਸ ਦੇ ਚਲਦੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁਕੇਰੀਆਂ ਤੋਂ ਕਾਂਗਰਸੀ ਉਮੀਦਵਾਰ ਇੰਦੂ ਬਾਲਾ ਦੇ ਹੱਕ ਵਿਚ ਰੋਡ ਸ਼ੋਅ ਕੱਢਿਆ।
ਇਸ ਦੌਰਾਨ ਉਨ੍ਹਾਂ ਨੇ 'ਜਗਬਾਣੀ' ਦੇ ਸੀਨੀਅਰ ਪੱਤਰਕਾਰ ਰਮਨਦੀਪ ਸਿੰਘ ਸੋਢੀ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਕਾਂਗਰਸ ਹੀ ਇਨ੍ਹਾਂ ਚਾਰੇ ਸੀਟਾਂ 'ਤੇ ਹੂੰਝਾਂ ਫੇਰ ਜਿੱਤ ਹਾਸਲ ਕਰੇਗੀ। ਉਥੇ ਹੀ ਇਸ ਦੌਰਾਨ ਉਨ੍ਹਾਂ ਨੇ ਮਜੀਠੀਆ ਵੱਲੋਂ ਧੱਕੇਸ਼ਹੀ ਦੇ ਲਗਾਏ ਗਏ ਇਲਜ਼ਾਮ ਕਿਹਾ ਕਿ ਜਦੋਂ ਕਿਸੇ 'ਤੇ ਇਸ ਤਰ੍ਹਾਂ ਇਲਾਜ਼ਮ ਲਗਾਏ ਜਾਣ ਤਾਂ ਇਸ ਦਾ ਮਤਲਬ ਹੈ ਕਿ ਉਹ ਹਾਰ ਰਹੇ ਹਨ। ਜਦੋਂ ਬੇਅਦਬੀ ਮਾਮਲੇ 'ਤੇ ਅਕਾਲੀਆਂ ਵੱਲੋਂ ਕਾਂਗਰਸ ਨੂੰ ਘੇਰਨ ਸਬੰਧੀ ਕੀਤੇ ਸਵਾਲ 'ਤੇ ਕੈਪਟਨ ਨੇ ਕਿਹਾ ਕਿ ਜੋ ਵੀ ਹੋਵੇਗਾ ਕਾਨੂੰਨ ਦੇ ਹਿਸਾਬ ਨਾਲ ਹੋਵੇਗਾ। ਅਕਾਲੀ ਦਲ ਨੇ ਇਹ ਕੇਸ ਸੀ.ਬੀ.ਆਈ. ਨੂੰ ਦਿੱਤਾ ਸੀ ਪਰ ਅਸੀਂ ਵਿਧਾਨ ਸਭਾ ਵਿਚ ਮਤਾ ਪਾਸ ਕਰਕੇ ਸਿੱਟ ਨੂੰ ਦੇ ਦਿੱਤਾ ਪਰ ਅਕਾਲੀ ਦਲ ਨੇ ਸੀ.ਬੀ.ਆਈ. ਤੋਂ ਕਲੋਜ਼ਰ ਰਿਪੋਰਟ ਪੇਸ਼ ਕਰਵਾ ਦਿੱਤੀ। ਉਨ੍ਹਾਂ ਕਿਹਾ ਕਿ ਹੁਣ ਉਹ ਅਦਾਲਤ ਦਾ ਸਹਾਰਾ ਲੈ ਕੇ ਇਸ ਕੇਸ ਨੂੰ ਮੁੜ ਸਿੱਟ ਨੂੰ ਸੌਂਪਣਗੇ।
ਇਸ ਦੌਰਾਨ ਕਰਤਾਰਪੁਰ ਲਾਂਘੇ ਸਬੰਧੀ ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਡੇਰਾ ਬਾਬਾ ਨਾਨਕ ਦਾ ਜਾਇਜ਼ਾ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਕਰਤਾਰਪੁਰ ਲਾਂਘਾ ਖੁੱਲਣ ਦੀ ਕੀ ਤਰੀਕ ਤੈਅ ਕੀਤੀ ਗਈ ਹੈ ਇਸ ਸਬੰਧੀ ਫੈਸਲਾ ਭਾਰਤ-ਪਾਕਿ ਮਿਲ ਕੇ ਕਰਨਗੇ ਅਤੇ ਉਹ ਕਰਤਾਰਪੁਰ ਸਾਹਿਬ ਜਾਣ ਲਈ ਤਿਆਰ ਹਨ।
ਜ਼ਿਕਰਯੋਗ ਹੈ ਕਿ ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ 'ਚ 21 ਅਕਤੂਬਰ ਨੂੰ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ , ਜਿਨ੍ਹਾਂ ਦੇ ਨਤੀਜੇ 24 ਅਕਤੂਬਰ ਨੂੰ ਐਲਾਨੇ ਜਾਣਗੇ। ਜਿਨ੍ਹਾਂ 'ਚ ਜਲਾਲਾਬਾਦ, ਦਾਖਾ, ਫਗਵਾੜਾ ਅਤੇ ਮੁਕੇਰੀਆਂ ਵਿਧਾਨ ਸਭਾ ਸੀਟਾਂ 'ਤੇ ਵੋਟਾਂ ਪੈਣੀਆਂ ਹਨ। ਇਨ੍ਹਾਂ ਚਾਰ ਵਿਧਾਨ ਸਭਾ ਹਲਕਿਆਂ 'ਚ ਕੁੱਲ 33 ਉਮੀਦਵਾਰ ਚੋਣ ਮੈਦਾਨ ਵਿਚ ਹਨ।
ਅਸੀਂ ਚਾਰੇ ਸੀਟਾਂ ਜਿਤਾਂਗੇ।
ਹਾਈਕੋਰਟ ਵਲੋਂ ਭਾਜਪਾ ਆਗੂ ਯਾਦਵਿੰਦਰ ਬੁੱਟਰ ਬਾਇੱਜ਼ਤ ਬਰੀ
NEXT STORY