ਅੰਮ੍ਰਿਤਸਰ (ਅਨਜਾਣ) - ਜੇ ਪੰਥ ‘ਚੋਂ ਛੇਕੇ ਸੁੱਚਾ ਸਿੰਘ ਲੰਗਾਹ ਨੂੰ ਮੁਆਫ਼ੀ ਦਿੱਤੀ ਤਾਂ ਸਿਰ ਵੀ ਦੇਣਾ ਪਊ ਤਾਂ ਦੇਵਾਂਗੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮੁੱਖਾ ਸਿੰਘ ਸਰਪੰਚ ਪਿੰਡ ਦੋਸਤਾਨਾ (ਗੁਰਦਾਸਪੁਰ) ਨੇ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਸਾਨੂੰ ਭਰੋਸੇਯੋਗ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਲੰਗਾਹ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਮੁਆਫ਼ੀਨਾਮਾ ਲੈ ਕੇ ਆ ਰਿਹਾ ਹੈ। ਅਸੀਂ ਗੁਰੂ ਨਾਨਕ ਨਾਮ ਲੇਵਾ ਸੰਗਤ ਏਥੇ ਸਕੱਤਰੇਤ ਅਤੇ ਸਿੰਘ ਸਾਹਿਬ ਦੇ ਨਿੱਜੀ ਸਹਾਇਕ ਨੂੰ ਮੰਗ ਪੱਤਰ ਦੇਣ ਆਏ ਹਾਂ ਕਿ ਪੰਥ ‘ਚੋਂ ਛੇਕੇ ਨੂੰ ਮੁਆਫ਼ੀ ਨਾ ਦਿੱਤੀ ਜਾਵੇ, ਕਿਉਂਕਿ ਇਹ ਕੌਮ ਦਾ ਹਿੱਸਾ ਨਹੀਂ।
ਪੜ੍ਹੋ ਇਹ ਵੀ ਖਬਰ - ਖ਼ੌਫਨਾਕ ਵਾਰਦਾਤ : ਘਰ ਦੇ ਵਿਹੜੇ 'ਚ ਦੱਬਿਆ ਮਿਲਿਆ ਧੜ ਨਾਲੋਂ ਵੱਖ ਕੀਤਾ ਕਿਸਾਨ ਦਾ ‘ਸਿਰ’, ਇੰਝ ਹੋਇਆ ਖ਼ੁਲਾਸਾ
ਉਨ੍ਹਾਂ ਕਿਹਾ ਕਿ ਲੰਗਾਹ ਨੇ ਸ਼੍ਰੋਮਣੀ ਕਮੇਟੀ ਮੈਂਬਰ ਹੋਣ ਦੇ ਨਾਤੇ ਪੰਥ ਦੇ ਮੱਥੇ ‘ਤੇ ਐਸਾ ਕਲੰਕ ਥੋਪਿਆ, ਜੋ ਕਦੇ ਧੋਤਾ ਨਹੀਂ ਜਾ ਸਕਦਾ। ਮਰਯਾਦਾ ਅਨੁੰਸਾਰ ਨੜੀ ਮਾਰ ਕੁੜੀ ਮਾਰ ਨਾਲ ਮਿਲਵਰਤਣ ਬੰਦ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਲੰਗਾਹ ਕੁਝ ਦਿਨਾਂ ਤੋਂ ਰੋਜ਼ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪਾਠ ਕਰਨ ਉਪਰੰਤ ਅਰਦਾਸ ਕਰਕੇ ਜਾਂਦੇ ਹਨ, ਇਸ ਤੋਂ ਪਹਿਲਾਂ ਵੀ ਕਈ ਜਥੇਬੰਦੀਆਂ ਇਸਦਾ ਵਿਰੋਧ ਕਰ ਚੁੱਕੀਆਂ ਹਨ।
ਪੜ੍ਹੋ ਇਹ ਵੀ ਖਬਰ - ਖ਼ੌਫਨਾਕ ਵਾਰਦਾਤ: ਦਵਾਈ ਦੇ ਬਹਾਨੇ ਘਰੋਂ ਗਈ ਵਿਆਹੁਤਾ ਦਾ ਪ੍ਰੇਮੀ ਨੇ ਕੀਤਾ ਕਤਲ, ਝਾੜੀਆਂ ’ਚੋਂ ਮਿਲੀ ਲਾਸ਼
ਉਨ੍ਹਾਂ ਦੋਸ਼ ਲਾਉਂਦਿਆਂ ਕਿਹਾ ਕਿ ਇਸ ਨਰੈਣੂ ਮਹੰਤ ਦੀ ਔਲਾਦ ਨੇ, ਜੋ ਕੁਕਰਮ ਕੀਤਾ ਹੈ, ਉਸ ਲਈ ਅਗਰ ਉਸ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਮੁਆਫ਼ ਕੀਤਾ ਜਾਂਦਾ ਹੈ ਤਾਂ ਸਿਰ ਵੀ ਦੇਣਾ ਪਊ ਤਾਂ ਦੇਵਾਂਗੇ। ਇਸ ਸਮੇਂ ਮੁੱਖਾ ਸਿੰਘ ਸਰਪੰਚ ਨਾਲ ਪਿੰਡ ਦੀ ਸੰਗਤ ਵੀ ਹਾਜ਼ਰ ਸੀ।
ਪੜ੍ਹੋ ਇਹ ਵੀ ਖਬਰ - ਅਡਾਨੀ ਦਾ ਸਾਇਲੋ ਬੰਦ ਕਰਨ ਨਾਲ ਆਖ਼ਰ ਕਿਸਦਾ ਹੋ ਰਿਹਾ ਹੈ ਨੁਕਸਾਨ?
ਪੜ੍ਹੋ ਇਹ ਵੀ ਖਬਰ - ਬਟਾਲਾ : ਸਰਕਾਰੀ ਸਕੂਲ ਦੀ ਅਧਿਆਪਕਾ ’ਤੇ ਤੇਜ਼ਧਾਰ ਦਾਤਰ ਨਾਲ ਕਾਤਲਾਨਾ ਹਮਲਾ, ਹਾਲਤ ਨਾਜ਼ੁਕ (ਵੀਡੀਓ)
‘ਸੰਡੇ ਲਾਕਡਾਊਨ’ ਦੌਰਾਨ ਜਲੰਧਰ ਦੀਆਂ ਸੜਕਾਂ ’ਤੇ ਪਸਰਿਆ ਸੰਨਾਟਾ, ਬਾਜ਼ਾਰ ਰਹੇ ਮੁਕੰਮਲ ਬੰਦ
NEXT STORY