ਸ੍ਰੀ ਮੁਕਤਸਰ ਸਾਹਿਬ (ਰਿਣੀ, ਪਵਨ) : ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਦੇ ਸੱਤ ਹੋਰ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਜ਼ਿਲ੍ਹੇ ਵਿਚ ਕੋਰੋਨਾ ਦੇ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 312 ਹੋ ਗਈ ਹੈ। ਅੱਜ ਪਾਜ਼ੇਟਿਵ ਆਏ ਸੱਤ ਮਾਮਲਿਆਂ ਵਿਚੋਂ ਤਿੰਨ ਕੇਸ ਸ੍ਰੀ ਮੁਕਤਸਰ ਸਾਹਿਬ ਨਾਲ ਸਬੰਧਿਤ ਹਨ, ਜਦੋਂਕਿ ਇਕ ਲੰਬੀ, ਇਕ ਕੇਸ ਖੁੰਨਣ ਖ਼ੁਰਦ, ਇਕ ਮਾਮਲਾ ਵੜਿੰਗ ਖੇੜਾ, ਇਕ ਰਹੂੜਿਆਂਵਾਲੀ ਨਾਲ ਸੰਬੰਧਤ ਹੈ। ਵਰਣਨਯੋਗ ਹੈ ਕਿ ਕੋਰੋਨਾ ਦੇ ਸਰਗਰਮ ਮਾਮਲਿਆਂ ਦੀ ਗਿਣਤੀ ਹੁਣ 77 ਹੋ ਗਈ ਹੈ।
ਇਹ ਵੀ ਪੜ੍ਹੋ : ਜਿਸਮ ਦਿਖਾ ਕੇ ਜਾਲ 'ਚ ਫਸਾਉਣ ਵਾਲੀਆਂ ਜਨਾਨੀਆਂ ਦਾ ਭੱਜਿਆ ਭਾਂਡਾ, ਕਰਤੂਤ ਸੁਣ ਹੋਵੋਗੇ ਹੈਰਾਨ
ਇਥੇ ਇਹ ਖਾਸ ਤੌਰ 'ਤੇ ਦੱਸਣਯੋਗ ਹੈ ਕਿ ਪੰਜਾਬ ਭਰ ਵਿਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਿਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ। ਸਿਹਤ ਵਿਭਾਗ ਤੋਂ ਪ੍ਰਾਪਤ ਹੋਏ ਅੰਕੜਿਆਂ ਮੁਤਾਬਕ ਸੂਬੇ ਵਿਚ ਕੋਰੋਨਾ ਮਰੀਜ਼ਾਂ ਦੀ ਗਿਣਤੀ 22900 ਦਾ ਅੰਕੜਾ ਪਾਰ ਕਰ ਚੁੱਕੀ ਹੈ। ਜਿਨ੍ਹਾਂ ਵਿਚੋਂ 14947 ਮਰੀਜ਼ ਕੋਰੋਨਾ ਦਾ ਮਾਤ ਦੇ ਚੁੱਕੇ ਹਨ ਜਦਕਿ 7398 ਸਰਗਰਮ ਮਰੀਜ਼ਾਂ ਦਾ ਇਲਾਜ ਵੱਖ-ਵੱਖ ਹਸਪਤਾਲਾਂ ਵਿਚ ਸਿਹਤ ਵਿਭਾਗ ਦੀ ਦੇਖ-ਰੇਖ ਹੇਠ ਚੱਲ ਰਿਹਾ ਹੈ। ਸੂਬੇ ਵਿਚ ਹੁਣ ਤਕ 564 ਲੋਕਾਂ ਦੀ ਕੋਰੋਨਾ ਕਾਰਣ ਮੌਤ ਵੀ ਹੋ ਚੁੱਕੀ ਹੈ।
ਇਹ ਵੀ ਪੜ੍ਹੋ : ਦਿਲ ਕੰਬਾਉਣ ਵਾਲੇ ਹਾਦਸੇ 'ਚ ਦੋ ਜਿਗਰੀ ਦੋਸਤਾਂ ਦੀ ਮੌਤ, ਮੰਜ਼ਰ ਦੇਖ ਦਹਿਲੇ ਲੋਕ (ਤਸਵੀਰਾਂ)
ਢੀਂਡਸਾ ਦਾ 'ਨਵਜੋਤ ਸਿੱਧੂ' ਨੂੰ ਪਾਰਟੀ 'ਚ ਆਉਣ ਲਈ ਖੁੱਲ੍ਹਾ ਸੱਦਾ
NEXT STORY