ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਰਿਣੀ) : ਪੰਜਾਬ ਵਿਚ ਜਿੱਥੇ ਕੋਰੋਨਾ ਦਾ ਪ੍ਰਕੋਪ ਲਗਾਤਾਰ ਜਾਰੀ ਹੈ, ਉਥੇ ਹੀ ਮੁਕਤਸਰ ਜ਼ਿਲ੍ਹੇ ਤੋਂ ਚੰਗੀ ਖ਼ਬਰ ਸਾਹਮਣੇ ਆਈ ਹੈ। ਜ਼ਿਲ੍ਹੇ ਦੇ ਪਿੰਡ ਥੇਹੜੀ ਵਿਖੇ ਬਣੇ ਕੋਵਿਡ-19 ਸੈਂਟਰ 'ਚ ਦਾਖ਼ਲ ਕੋਰੋਨਾ ਦੇ ਮਰੀਜ਼ਾਂ ਵਿਚੋਂ ਅੱਜ ਚਾਰ ਹੋਰ ਮਰੀਜ਼ਾਂ ਨੇ ਕੋਰੋਨਾ ਨੂੰ ਮਾਤ ਦੇ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਸੁਨੀਲ ਬਾਂਸਲ ਨੇ ਦੱਸਿਆ ਕਿ ਹਸਪਤਾਲ 'ਚ ਦਾਖ਼ਲ ਚਾਰ ਮਰੀਜ਼ਾਂ ਨੂੰ ਠੀਕ ਕਰਕੇ ਛੁੱਟੀ ਦਿੱਤੀ ਗਈ ਹੈ, ਜਿਨ੍ਹਾਂ ਨੂੰ ਹਸਪਤਾਲ ਸਟਾਫ਼ ਨੇ ਗੁਲਦਸਤੇ ਭੇਂਟ ਕਰਦਿਆਂ ਉਨ੍ਹਾਂ ਨੂੰ ਖੁਸ਼ੀ-ਖੁਸ਼ੀ ਘਰਾਂ ਲਈ ਰਵਾਨਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਕੁੱਲ 149 ਮਰੀਜ਼ ਠੀਕ ਹੋ ਕੇ ਘਰਾਂ ਨੂੰ ਜਾ ਚੁੱਕੇ ਹਨ, ਜਦੋਂÎਕਿ ਕੋਰੋਨਾ ਕਰਕੇ ਇਕ ਔਰਤ ਦੀ ਮੌਤ ਵੀ ਹੋ ਚੁੱਕੀ ਹੈ।
ਇਥ ਇਹ ਵੀ ਖਾਸ ਤੌਰ 'ਤੇ ਦੱਸਣਯੋਗ ਹੈ ਕਿ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ 11 ਕੋਰੋਨਾ ਦੇ ਨਵੇਂ ਪਾਜ਼ੇਟਿਵ ਮਾਮਲੇ ਆਏ ਹਨ। ਇਨ੍ਹਾਂ 'ਚੋਂ ਇਕ ਮਾਮਲਾ ਪਿੰਡ ਲੰਬੀ ਦਾ ਹੈ, ਜਿੱਥੇ ਦੀ 52 ਸਾਲ ਔਰਤ ਹੈ ਜੋ ਡਾਕਖਾਨੇ 'ਚ ਕਰਮਚਾਰੀ ਹੈ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਇਸ ਤੋਂ ਇਲਾਵਾ ਛੇ ਮਾਮਲੇ ਪਿੰਡ ਕੋਟਭਾਈ ਨਾਲ ਸਬੰਧਿਤ ਹਨ ਜਦਕਿ 4 ਮਾਮਲੇ ਮਲੋਟ ਸ਼ਹਿਰ ਨਾਲ ਸਬੰਧਤ ਹਨ। ਇਹ ਮਾਮਲੇ ਕੋਰੋਨਾ ਪਾਜ਼ੇਟਿਵ ਆਏ ਮਰੀਜ਼ਾਂ ਦੇ ਸੰਪਰਕ ਵਿਚ ਆਉਣ ਵਾਲੇ ਲੋਕ ਹਨ।
ਫਿਰੋਜ਼ਪੁਰ ਜ਼ਿਲ੍ਹੇ 'ਚ ਐੱਸ. ਪੀ. ਸਣੇ 4 ਲੋਕਾਂ ਦੀ ਰਿਪੋਰਟ ਆਈ 'ਕੋਰੋਨਾ' ਪਾਜ਼ੇਟਿਵ
NEXT STORY