ਸ੍ਰੀ ਮੁਕਤਸਰ ਸਾਹਿਬ (ਕੁਲਦੀਪ ਸਿੰਘ ਰਿਣੀ, ਤਰਸੇਮ ਢੁੱਡੀ, ਪਵਨ ਤਨੇਜਾ ) - ਸ੍ਰੀ ਮੁਕਤਸਰ ਸਾਹਿਬ ਜ਼ਿਲੇ ਦੇ ਅਧੀਨ ਪੈਂਦੇ ਮਲੋਟ ਦੇ ਪੰਪ 'ਤੇ 21-22 ਸਤੰਬਰ ਦੀ ਦਰਮਿਆਨੀ ਰਾਤ ਨੂੰ ਹੋਈ ਲੁੱਟ ਦੇ ਮਾਮਲੇ ਨੂੰ ਪੁਲਸ ਨੇ ਸੁਲਝਾ ਲਿਆ ਹੈ। ਪੁਲਸ ਨੇ ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਪਿਉ-ਪੁੱਤਰ ਸਣੇ 5 ਲੋਕਾਂ ਨੂੰ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਐੱਸ.ਪੀ. ਇੰਨਵੈਸਟੀਗੇਸ਼ਨ ਗੁਰਮੇਲ ਸਿੰਘ ਨੇ ਪ੍ਰੈੱਸ ਕਾਨਫਰੰਸ ਕਰਦਿਆਂ ਕਿਹਾ ਕਿ ਲੁੱਟ-ਖੋਹ ਭਾਵੇਂ 1600 ਰੁਪਏ ਦੀ ਸੀ ਪਰ ਉਕਤ ਅਨਸਰ ਕਿਸੇ ਹੋਰ ਘਟਨਾ ਨੂੰ ਅੰਜਾਮ ਨਾ ਦੇਣ, ਇਸੇ ਲਈ ਪੁਲਸ ਨੇ ਉਕਤ ਮੁਲਜ਼ਮਾਂ ਨੂੰ 48 ਘੰਟਿਆਂ 'ਚ ਕਾਬੂ ਕਰ ਲਿਆ। ਕਾਬੂ ਕੀਤੇ ਵਿਅਕਤੀਆਂ ਦੀ ਪਛਾਣ ਮੇਜਰ ਸਿੰਘ, ਗੂੰਜਣਪਰੀਤ ਸਿੰਘ ਪੁੱਤਰ ਮੇਜਰ ਸਿੰਘ, ਅਨਮੋਲਦੀਪ ਸਿੰਘ, ਵਿੱਕੀ ਸਿੰਘ ਅਤੇ ਹਰਵਿੰਦਰ ਸਿੰਘ ਵਜੋਂ ਹੋਈ ਹੈ, ਜਿਨ੍ਹਾਂ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਫੜੇ ਗਏ ਵਿਅਕਤੀਆਂ ਕੋਲੋਂ ਇਕ ਸਕੂਟਰ, ਕਾਪੇ ਆਦਿ ਬਰਾਮਦ ਹੋਏ ਹਨ, ਜਿਨ੍ਹਾਂ ਦੇ ਆਧਾਰ 'ਤੇ ਉਨ੍ਹਾਂ ਨੂੰ ਰਿਮਾਂਡ 'ਤੇ ਲਿਆ ਜਾਵੇਗਾ।
ਅੰਮ੍ਰਿਤਸਰ : 5 ਕੋਰੜ ਦੀ ਹੈਰੋਇਨ ਸਮੇਤ ਦੋ ਸਮੱਗਲਰ ਗ੍ਰਿਫਤਾਰ
NEXT STORY