ਸ੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ) : ਸਥਾਨਕ ਬੂੜਾ ਗੁੱਜਰ ਰੋਡ 'ਤੇ ਕਾਂਗਰਸੀ ਕੌਂਸਲਰ ਦੇ ਭਰਾ ਅਤੇ ਉਸ ਦੇ ਕੁਝ ਸਾਥੀਆ ਵੱਲੋਂ ਦਲਿਤ ਪਰਿਵਾਰ ਨਾਲ ਸੰਬੰਧਤ ਮਹਿਲਾ ਨਾਲ ਕੁੱਟਮਾਰ ਕਰਨ ਦੇ ਮਾਮਲੇ 'ਚ ਗ੍ਰਿਫਤਾਰ ਕੀਤੇ ਗਏ ਕੌਂਸਲਰ ਰਾਕੇਸ਼ ਚੌਧਰੀ ਸਮੇਤ 6 ਦੋਸ਼ੀਆਂ ਨੂੰ ਅਦਾਲਤ ਨੇ 14 ਦਿਨਾਂ ਦੀ ਨਿਆਇਕ ਹਿਰਾਸਤ 'ਚ ਜੇਲ ਭੇਜ ਦਿੱਤਾ ਹੈ। ਪੁਲਸ ਵਲੋਂ ਦੋ ਦਿਨਾਂ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਸਾਰੇ ਮੁਲਜ਼ਮਾਂ ਨੂੰ ਮੁੜ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਸਾਰੇ ਮੁਲਜ਼ਮਾਂ ਨੂੰ ਜੇਲ ਭੇਜਣ ਦੇ ਹੁਕਮ ਦਿੱਤੇ।
ਦੱਸਣਯੋਗ ਹੈ ਕਿ ਲੰਘੀਂ 14 ਜੂਨ ਨੂੰ ਸਥਾਨਕ ਬੂੜਾ ਗੁੱਜਰ ਰੋਡ 'ਤੇ ਕਾਂਗਰਸੀ ਕੌਂਸਲਰ ਰਾਕੇਸ਼ ਚੌਧਰੀ ਦੇ ਭਰਾ ਅਤੇ ਉਸ ਦੇ ਕੁਝ ਸਾਥੀਆ ਵੱਲੋਂ ਘਰ 'ਚੋਂ ਘੜੀਸ ਕੇ ਸੜਕ 'ਤੇ ਲਿਜਾ ਕੇ ਦਲਿਤ ਮਹਿਲਾ ਦੀ ਬਹੁਤ ਹੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਸੀ। ਜਿਸ ਤੋਂ ਬਾਅਦ ਪੁਲਸ ਨੇ ਕਾਰਵਾਈ ਕਰਦੇ ਹੋਏ ਕੌਂਸਲਰ ਰਾਕੇਸ਼ ਚੌਧਰੀ ਸਮੇਤ 6 ਦੋਸ਼ੀਆਂ ਨੂੰ ਕਾਬੂ ਕਰਕੇ ਅਦਾਲਤ ਵਿਚ ਪੇਸ਼ ਕੀਤਾ, ਜਿਥੋਂ ਅਦਾਲਤ ਨੇ ਮੁਲਜ਼ਮਾਂ ਨੂੰ ਪੁਲਸ ਰਿਮਾਂਡ 'ਤੇ ਭੇਜ ਦਿੱਤਾ ਸੀ ਅਤੇ ਅੱਜ ਰਿਮਾਂਡ ਖਤਮ ਹੋਣ ਤੋਂ ਬਾਅਦ ਉਕਤ ਦੋਸ਼ੀਆਂ ਨੂੰ ਮੁੜ ਮਾਣਯੋਗ ਡਿਊਟੀ ਮੈਜਿਸਟਰੇਟ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਜਿਥੇ ਮਾਣਯੋਗ ਅਦਾਲਤ ਨੇ 6 ਮੁਲਜ਼ਮਾਂ ਨੂੰ 14 ਦਿਨਾਂ ਲਈ ਜੇਲ ਭੇਜਣ ਦੇ ਆਦੇਸ਼ ਦਿੱਤੇ।
550 ਸਾਲਾ ਪ੍ਰਕਾਸ਼ ਪੁਰਬ: ਵਿਕਾਸ ਕਾਰਜ 30 ਸਤੰਬਰ ਤੋਂ ਪਹਿਲਾਂ ਮੁਕੰਮਲ ਕਰਨ ਦੇ ਆਦੇਸ਼
NEXT STORY