ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖੁਰਾਣਾ) : ਜ਼ਿਲ੍ਹਾ ਜੇਲ੍ਹ ਵਿਚ ਡਿਊਟੀ 'ਤੇ ਤਾਇਨਾਤ ਕਰਮਚਾਰੀ ਨੂੰ ਜਾਨ ਤੋਂ ਮਾਰਨ ਦੀ ਨੀਅਤ ਨਾਲ ਜਾਨਲੇਵਾ ਹਮਲਾ ਕਰਨ, ਕਰਮਚਾਰੀਆਂ ਨੂੰ ਜਾਨ ਤੋਂ ਮਾਰਨ ਦੀਆਂ ਧਮਕੀਆਂ ਦੇਣ, ਸਰਕਾਰੀ ਡਿਊਟੀ 'ਚ ਵਿਘਨ ਪਾਉਣ ਅਤੇ ਸਰਕਾਰੀ ਪ੍ਰਾਪਰਟੀ ਨੂੰ ਨੁਕਸਾਨ ਪਹੁੰਚਾ ਕੇ ਜੇਲ੍ਹ ਨਿਯਮਾਂ ਦੀ ਉਲੰਘਣਾ ਕਰਨ ਦੇ ਮਾਮਲੇ 'ਚ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਦੀ ਪੁਲਸ ਨੇ 14 ਬੰਦੀਆਂ ਵਿਰੁੱਧ ਮਾਮਲਾ ਦਰਜ ਕੀਤਾ ਹੈ। ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਵਿਖੇ ਦਿੱਤੀ ਲਿਖਤੀ ਸ਼ਿਕਾਇਤ ਵਿਚ ਜ਼ਿਲ੍ਹਾ ਜੇਲ੍ਹ ਸ੍ਰੀ ਮੁਕਤਸਰ ਸਾਹਿਬ ਦੇ ਸਹਾਇਕ ਸੁਪਰਡੈਂਟ ਧਨੀ ਰਾਮ ਨੇ ਦੱਸਿਆ ਕਿ ਬੀਤੇ ਦਿਨੀਂ ਜੇਲ੍ਹ ਵਿਚ ਹੋਈ ਲੜਾਈ ਦੀ ਘਟਨਾ ਨੂੰ ਮੁੱਖ ਰੱਖਦੇ ਹੋਏ ਜੇਲ੍ਹ ਦੀ ਸੁਰੱਖਿਆ ਦੇ ਮੱਦੇਨਜ਼ਰ ਸਾਰੇ ਬਲਾਕਾਂ ਬੈਰਕਾਂ 'ਚ ਘੇਰਾਬੰਦੀ ਕੀਤੀ ਹੋਈ ਹੈ ਪਰ ਸ਼ਨੀਵਾਰ ਨੂੰ ਸਵੇਰੇ ਕਰੀਬ ਸਵਾ 8 ਵਜੇ ਬਲਾਕ 4 ਵਿਚ ਬੰਦ ਬੰਦੀਆਂ ਮਨਪ੍ਰੀਤ ਸਿੰਘ, ਮਨਦੀਪ ਸਿੰਘ, ਲਵਪ੍ਰੀਤ ਸਿੰਘ, ਜਸ਼ਨਪ੍ਰੀਤ ਸਿੰਘ, ਵਿਕਰਮਜੀਤ ਸਿੰਘ, ਤਾਜਵੀਰ ਸਿੰਘ, ਦੀਪਕ, ਅੰਮ੍ਰਿਤਪਾਲ ਸਿੰਘ, ਪਰਮਿੰਦਰ ਸਿੰਘ, ਰਜਿੰਦਰ ਸਿੰਘ, ਜਗਸੀਰ ਸਿੰਘ, ਕਿਰਨਦੀਪ ਸਿੰਘ, ਗੁਰਦੀਪ ਸਿੰਘ ਉਰਫ ਦੀਪੂ, ਅਮਨਦੀਪ ਸਿੰਘ ਵਲੋਂ ਬਲਾਕ ਵਿਚੋਂ ਬਾਹਰ ਨਿਕਲਕੇ ਆਪਣੇ ਸਾਥੀਆਂ ਨਾਲ ਹੋਈ ਕੁੱਟਮਾਰ ਦਾ ਬਦਲਾ ਲੈਣ ਦੀ ਨੀਅਤ ਨਾਲ ਜੇਲ੍ਹ ਪ੍ਰਸ਼ਾਸਨ ਅਤੇ ਵਿਰੋਧੀ ਧਿਰ 'ਤੇ ਹਮਲਾ ਕਰਨ ਦੀ ਨੀਅਤ ਨਾਲ ਚੱਕਰ ਵਿਚ ਆਏ ਤਾਂ ਡਿਊਟੀ ਤੇ ਤਾਇਨਾਤ ਚੱਕਰ ਵਾਰਡਰ ਮੰਗਲਦਾਸ ਵਲੋਂ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ, ਪਰ ਇਹ ਬੰਦ ਬੈਕਰਾਂ ਵਿਚ ਲੱਗੀ ਲੋਹੇ ਦੀ ਬਾਰੀਆਂ ਤੋਂ ਲੋਹੇ ਦੀਆਂ ਪੱਤੀਆਂ ਤੋੜ ਕੇ ਆਪਣੇ ਨਾਲ ਲੈ ਕੇ ਆਏ ਸਨ।
ਇਹ ਵੀ ਪੜ੍ਹੋ : ਮੁਕਤਸਰ ਜ਼ਿਲ੍ਹਾ ਅਦਾਲਤ ਦਾ ਵੱਡਾ ਫ਼ੈਸਲਾ, ਧੀ ਦੀ ਪੱਤ ਰੋਲਣ ਵਾਲੇ ਪਿਓ ਨੂੰ ਦਿੱਤੀ ਮਿਸਾਲੀ ਸਜ਼ਾ
ਮੁਲਜ਼ਮਾਂ ਨੇ ਲੋਹੇ ਦੀਆਂ ਪੱਤੀਆਂ ਨਾਲ ਉਕਤ ਕਰਮਚਾਰੀ 'ਤੇ ਅਚਾਨਕ ਜਾਨਲੇਵਾ ਹਮਲਾ ਕਰਕੇ ਉਸ ਨੂੰ ਗੰਭੀਰ ਜਖ਼ਮੀ ਕਰ ਦਿੱਤਾ। ਇਸ ਕਾਰਨ ਮੰਗਲਦਾਸ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਭੇਜ ਦਿੱਤਾ ਗਿਆ ਅਤੇ ਉਸ ਕਰਮਚਾਰੀ ਦੀ ਜਾਨ ਬਚਾਉਣ ਲਈ ਜਦ ਜੇਲ੍ਹ ਗਾਰਦ ਵਲੋਂ ਇਨ੍ਹਾਂ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਇਸ ਝੜਪ ਦੌਰਾਨ ਉਕਤ ਬੰਦੀਆਂ ਦੇ ਮਾਮੂਲੀ ਸੱਟਾਂ ਆਈਆਂ। ਜੇਲ੍ਹ ਮੈਡੀਕਲ ਅਫ਼ਸਰ ਵਲੋਂ ਉਕਤ ਸਾਰੇ ਬੰਦੀਆਂ ਦੀ ਮੈਡੀਕਲ ਜਾਂਚ ਕਰਕੇ ਜ਼ਰੂਰੀ ਇਲਾਜ ਕੀਤਾ ਗਿਆ। ਉਕਤ ਬੰਦੀਆਂ ਵਲੋਂ ਅਜਿਹਾ ਕਰਕੇ ਪੂਰੀ ਯੋਜਨਾ ਨਾਲ ਡਿਊਟੀ 'ਤੇ ਤਾਇਨਾਤ ਕਰਮਚਾਰੀ ਨੂੰ ਜਾਣ ਤੋਂ ਮਾਰਨ ਦੀ ਨੀਅਤ ਨਾਲ ਜਾਨਲੇਵਾ ਹਮਲਾ ਕਰਨ, ਕਰਮਚਾਰੀ ਨੂੰ ਜਾਨ ਤੋਂ ਮਾਰਨ ਦੀ ਧਮਕੀਆਂ ਦੇਣ, ਸਰਕਾਰੀ ਡਿਊਟੀ ’ਚ ਵਿਘਨ ਪਾਉਣਾ ਅਤੇ ਸਰਕਾਰੀ ਪ੍ਰਾਪਰਟੀ ਨੂੰ ਨੁਕਸਾਨ ਪਹੁੰਚਾ ਕੇ ਜੇਲ੍ਹ ਨਿਯਮਾਂ ਦੀ ਉਲੰਘਣਾ ਕੀਤੀ ਗਈ ਹੈ। ਜਿਸ 'ਤੇ ਪੁਲਸ ਨੇ ਮਨਪ੍ਰੀਤ ਸਿੰਘ, ਮਨਦੀਪ ਸਿੰਘ, ਲਵਪ੍ਰੀਤ ਸਿੰਘ, ਜਸ਼ਨਪ੍ਰੀਤ ਸਿੰਘ, ਵਿਕਰਮਜੀਤ ਸਿੰਘ, ਤਾਜਵੀਰ ਸਿੰਘ, ਦੀਪਕ, ਅੰਮ੍ਰਿਤਪਾਲ ਸਿੰਘ, ਪਰਮਿੰਦਰ ਸਿੰਘ, ਰਜਿੰਦਰ ਸਿੰਘ, ਜਗਸੀਰ ਸਿੰਘ, ਕਿਰਨਦੀਪ ਸਿੰਘ, ਗੁਰਦੀਪ ਸਿੰਘ ਉਰਫ ਦੀਪੂ, ਅਮਨਦੀਪ ਸਿੰਘ ਦੇ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ : ਪਾਵਰਕਾਮ ਨੇ ਸ਼ੁਰੂ ਕੀਤੀ ਕਾਰਵਾਈ, ਇਨ੍ਹਾਂ ਕੁਨੈਕਸ਼ਨਾਂ ਵਾਲਿਆਂ ਦੀ ਆਈ ਸ਼ਾਮਤ, ਗੁਆਂਢੀ ਵੀ ਨਹੀਂ ਬਖਸ਼ੇ ਜਾਣਗੇ ਜੇ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਨੂੰ ਲੈ ਕੇ ਵੱਡੀ ਖ਼ਬਰ, ਬਦਲੇ ਗਏ ਨਿਯਮ
NEXT STORY