ਸ੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ) : ਬੀਤੇ ਦਿਨੀਂ ਸ੍ਰੀ ਮੁਕਤਸਰ ਸਾਹਿਬ ਦੇ ਨਜ਼ਦੀਕੀ ਪਿੰਡ ਜਵਾਹਰੇ ਵਾਲਾ ਵਿਖੇ ਪੁਰਾਣੀ ਰੰਜਿਸ਼ ਦੇ ਚੱਲਦੇ ਮਜ਼ਦੂਰ ਪਰਿਵਾਰ ਦੀ ਇਕ ਔਰਤ ਅਤੇ ਇਕ ਆਦਮੀ ਦੇ ਕਤਲ ਦੇ ਮਾਮਲੇ 'ਚ ਪੁਲਸ ਦੀ ਢਿੱਲੀ ਕਾਰਗੁਜ਼ਾਰੀ ਦੇ ਚਲਦੇ ਮ੍ਰਿਤਕ ਦੇ ਪਰਿਵਾਰ ਅਤੇ ਇਲਾਕੇ ਦੀਆਂ ਮਜ਼ਦੂਰ ਜਥੇਬੰਦੀਆਂ ਵੱਲੋਂ ਮੁਕਤਸਰ-ਬਠਿੰਡਾ ਰੋਡ 'ਤੇ ਜਾਮ ਲਗਾ ਦਿੱਤਾ। ਧਰਨਾਕਾਰੀਆਂ ਨੇ ਪੁਲਸ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਇਸ ਕਤਲ ਕਾਂਡ ਦੇ ਮੁੱਖ ਦੋਸ਼ੀਆਂ ਨੂੰ ਕਾਬੂ ਕਰਨ ਦੀ ਮੰਗ ਕੀਤੀ। ਇਸ ਮੌਕੇ ਮਜ਼ਦੂਰ ਆਗੂਆਂ ਨੇ ਮੰਗ ਕੀਤੀ ਕਿ ਜਦੋਂ ਤਕ ਵਾਰਦਾਤ 'ਚ ਸ਼ਾਮਲ ਸਾਰੇ ਦੋਸ਼ੀਆਂ ਨੂੰ ਪੁਲਸ ਵਲੋਂ ਗ੍ਰਿਫਤਾਰ ਨਹੀਂ ਕੀਤਾ ਜਾਂਦਾ ਉਦੋਂ ਤਕ ਮ੍ਰਿਤਕਾਂ ਦਾ ਸਸਕਾਰ ਨਹੀ ਕੀਤਾ ਜਾਵੇਗਾ।
ਬਾਅਦ ਵਿਚ ਧਰਨਾ ਸਥਾਨ 'ਤੇ ਪਹੁੰਚੇ ਡੀ. ਐੱਸ. ਪੀ. ਤਲਵਿੰਦਰ ਸਿੰਘ ਨੇ ਪਰਿਵਾਰ ਤੇ ਮਜ਼ਦੂਰ ਜਥੇਬੰਦੀਆਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਬਾਕੀ ਦੋਸ਼ੀਆਂ ਨੂੰ ਵੀ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। ਖਬਰ ਲਿਖੇ ਜਾਣ ਤਕ ਧਰਨਾ ਜਾਰੀ ਸੀ।
ਪੰਜਾਬ ਸਰਕਾਰ ਦੀ ਨਵੀਂ ਪਾਲਿਸੀ ਕਾਰਨ ਸਹਿਮੇ ਪੁਲਸ ਅਫਸਰ, ਜਲਦ ਹੋਵੇਗੀ ਲਾਗੂ
NEXT STORY