ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ): ਸ੍ਰੀ ਮੁਕਤਸਰ ਸਾਹਿਬ ਦੀ ਬਾਵਾ ਕਲੋਨੀ ਵਿੱਚ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਇੱਕ ਅਰਜੀ ਨਵੀਸ ਰਾਜ ਬੱਤਰਾ ਦੇ ਰਿਹਾਇਸ਼ੀ ਘਰ ਵਿੱਚ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਭਿਆਨਕ ਅੱਗ ਲੱਗ ਗਈ। ਧੂੰਆਂ ਅਤੇ ਲਪਟਾਂ ਉੱਠਦੀਆਂ ਦੇਖ ਕੇ ਆਸ-ਪਾਸ ਦੇ ਇਲਾਕਾ ਨਿਵਾਸੀਆਂ ਵਿੱਚ ਅਫ਼ਰਾ-ਤਫ਼ਰੀ ਫੈਲ ਗਈ ਅਤੇ ਵੱਡੀ ਗਿਣਤੀ 'ਚ ਲੋਕ ਮੌਕੇ 'ਤੇ ਇਕੱਠੇ ਹੋ ਗਏ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀ ਟੀਮ ਨੇ ਬਿਨਾਂ ਸਮਾਂ ਗਵਾਏ ਮੌਕੇ 'ਤੇ ਪਹੁੰਚ ਕੇ ਰਾਹਤ ਕਾਰਜ ਸ਼ੁਰੂ ਕੀਤੇ। ਫਾਇਰ ਫਾਈਟਰਾਂ ਦੀ ਭਾਰੀ ਮਿਹਨਤ ਅਤੇ ਸਮੇਂ ਸਿਰ ਕੀਤੀ ਕਾਰਵਾਈ ਕਾਰਨ ਅੱਗ ਨੂੰ ਹੋਰ ਘਰਾਂ ਤੱਕ ਫੈਲਣ ਤੋਂ ਰੋਕ ਲਿਆ ਗਿਆ। ਹਾਲਾਂਕਿ ਇਸ ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਪਰ ਘਰ ਦੇ ਮਾਲਕ ਰਾਜ ਬੱਤਰਾ ਅਨੁਸਾਰ ਘਰ ਦਾ ਕੀਮਤੀ ਸਮਾਨ ਸੜਨ ਨਾਲ ਲਗਭਗ 18 ਲੱਖ ਰੁਪਏ ਦਾ ਮਾਲੀ ਨੁਕਸਾਨ ਹੋਇਆ ਹੈ। ਇਸ ਘਟਨਾ ਨੇ ਇੱਕ ਵਾਰ ਫਿਰ ਘਰਾਂ ਵਿੱਚ ਬਿਜਲੀ ਦੀ ਵਾਇਰਿੰਗ ਅਤੇ ਉਪਕਰਨਾਂ ਦੀ ਨਿਯਮਤ ਜਾਂਚ ਕਰਵਾਉਣ ਦੀ ਲੋੜ ਵੱਲ ਧਿਆਨ ਦਿਵਾਇਆ ਹੈ।
ਮਾਨਸਾ ਮੋਰਚੇ 'ਚ ਪਹੁੰਚੇ The Great Khali, ਪਰਵਿੰਦਰ ਝੋਟੇ ਦੀ ਮਾਂ ਨਾਲ ਦੁੱਖ਼ ਕੀਤਾ ਸਾਂਝਾ
NEXT STORY