ਮੁੱਲਾਂਪੁਰ ਦਾਖਾ (ਕਾਲੀਆ) - ਖੇਤੀ ਕਾਨੂੰਨਾਂ ਦੇ ਵਿਰੋਧ ’ਚ ਡਟੇ ਕਿਸਾਨਾਂ ਵੱਲੋਂ ਅੱਜ ਰੇਲ ਰੋਕੋ ਅੰਦੋਲਨ ਦੌਰਾਨ ਸਵੇਰੇ 10 ਵਜੇ ਤੋਂ ਕਿਸਾਨ ਜੱਥੇਬੰਦੀਆਂ ਨੇ ਮੁੱਲਾਂਪੁਰ ਰੇਲਵੇ ਸਟੇਸ਼ਨ ਨੇੜੇ ਰੇਲਵੇ ਲਾਈਨ ’ਤੇ ਧਰਨਾ ਦਿੱਤਾ। ਧਰਨੇ ਦੌਰਾਨ ਉਨ੍ਹਾਂ ਨੇ ਕਿਹਾ ਕਿ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਨੂੰ ਮੋਦੀ ਸਰਕਾਰ ਅਹੁਦੇ ਤੋਂ ਬਰਖ਼ਾਸਤ ਕਰੇ। ਜਦੋਂ ਤੱਕ ਅਜੇ ਮਿਸ਼ਰਾ ਨੂੰ ਬਰਖ਼ਾਸਤ ਨਹੀਂ ਕੀਤਾ ਜਾਂਦਾ ਇਹ ਅੰਦੋਲਨ ਹੋਰ ਤੇਜ਼ ਕੀਤਾ ਜਾਵੇਗਾ।
ਪੜ੍ਹੋ ਇਹ ਵੀ ਖ਼ਬਰ - ਪੰਜਾਬ ਨੂੰ ਲੈ ਕੇ ਗੰਭੀਰ ਹੋਈ ਕੇਂਦਰ ਸਰਕਾਰ : ਹੁਣ ਨਹੀਂ ਹੋਵੇਗਾ ‘ਤੇਰਾ DGP, ਮੇਰਾ DGP’
ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਬੇਟਾ ਅਸ਼ੀਸ਼ ਮਿਸ਼ਰਾ ਜੋ ਘਟਨਾ ਦਾ ਮੁੱਖ ਦੋਸ਼ੀ ਹੈ ਅਤੇ ਪੁਲਸ ਗ੍ਰਿਫ਼ਤ ’ਚ ਹੈ, ਉਸਨੂੰ ਸਖ਼ਤ ਤੋਂ ਸਖ਼ਤ ਸਜਾ ਦਿੱਤੀ ਜਾਵੇ। ਇਸ ਮੌਕੇ ਸੁਖਵਿੰਦਰ ਸਿੰਘ, ਚਰਨਜੀਤ ਸਿੰਘ ਹਿਮਾਯੂਪੁਰ, ਸਤਨਾਮ ਸਿੰਘ ਬੜੈਚ, ਪ੍ਰਕਾਸ਼ ਸਿੰਘ ਹਿਸੋਵਾਲ, ਜਸਵੀਰ ਕੌਰ, ਮਾਸਟਰ ਗੁਰਚਰਨ ਸਿੰਘ ਰਕਬਾ, ਗੁਰਜੀਤ ਸਿੰਘ ਗਿੱਲ ਆਦਿ ਹਾਜ਼ਰ ਸਨ।
ਪੜ੍ਹੋ ਇਹ ਵੀ ਖ਼ਬਰ - ਸਿੰਘੂ ਬਾਰਡਰ ’ਤੇ ਕਤਲ ਕੀਤੇ ਨੌਜਵਾਨ ਦੀ ਹੋਈ ਪਛਾਣ, 3 ਮਾਸੂਮ ਧੀਆਂ ਦਾ ਸੀ ਪਿਤਾ (ਵੀਡੀਓ)
ਰੇਲ ਰੋਕੋ ਅੰਦੋਲਨ: ਕਿਸਾਨ ਜਥੇਬੰਦੀਆਂ ਨੇ ਮੋਗਾ ਦੇ ਵੱਖ-ਵੱਖ ਸਟੇਸ਼ਨਾਂ ’ਤੇ ਧਰਨੇ ਲਾ ਕੇ ‘ਰੇਲ ਦਾ ਪਹੀਆ ਕੀਤਾ ਜਾਮ’
NEXT STORY