ਲੁਧਿਆਣਾ (ਹਿਤੇਸ਼): ਬੇਘਰਾਂ ਦੀ ਸਹੂਲਤ ਲਈ ਅਤੇ ਰੈਣ ਬਸੇਰਿਆਂ ਦੇ ਸਹੀ ਕੰਮਕਾਜ ਨੂੰ ਯਕੀਨੀ ਬਣਾਉਣ ਲਈ, ਨਗਰ ਨਿਗਮ ਕਮਿਸ਼ਨਰ ਆਦਿਤਿਆ ਡੇਚਲਵਾਲ ਨੇ ਐਤਵਾਰ ਅੱਧੀ ਰਾਤ ਨੂੰ ਰੈਣ ਬਸੇਰਿਆਂ ਦਾ ਅਚਨਚੇਤ ਨਿਰੀਖਣ ਕੀਤਾ। ਹੈਬੋਵਾਲ ਡੇਅਰੀ ਕੰਪਲੈਕਸ, ਵਿਸ਼ਵਕਰਮਾ ਚੌਕ ਦੇ ਨੇੜੇ, ਮੋਤੀ ਨਗਰ (ਘੋੜਾ ਕਲੋਨੀ) ਵਿੱਚ ਸਥਿਤ ਰੈਣ ਬਸੇਰਿਆਂ ਦਾ ਅਚਨਚੇਤ ਨਿਰੀਖਣ ਕੀਤਾ ਗਿਆ। ਇਹ ਨਿਰੀਖਣ ਸਵੇਰੇ 1:30 ਵਜੇ ਤੱਕ ਜਾਰੀ ਰਿਹਾ।
ਨਗਰ ਨਿਗਮ ਦੇ ਅਧਿਕਾਰੀਆਂ ਨੇ ਦੱਸਿਆ ਕਿ ਹਾਲ ਹੀ ਵਿੱਚ ਰੈਣ ਬਸੇਰਿਆਂ ਵਿੱਚ ਆਉਣ ਵਾਲੇ ਬੇਘਰਾਂ ਦੀ ਸਹੂਲਤ ਲਈ ਮੌਜੂਦਾ ਬੁਨਿਆਦੀ ਢਾਂਚੇ ਵਿੱਚ 200 ਗੱਦੇ, ਕੰਬਲ, ਰੂਮ ਹੀਟਰ ਆਦਿ ਸ਼ਾਮਲ ਕੀਤੇ ਗਏ ਹਨ। ਜਿੱਥੇ ਵੀ ਲੋੜ ਹੋਵੇ, ਰੈਣ ਬਸੇਰਿਆਂ ਵਿੱਚ ਮੁਰੰਮਤ ਦਾ ਕੰਮ ਵੀ ਕੀਤਾ ਗਿਆ ਹੈ। ਨਗਰ ਨਿਗਮ ਨੇ ਵੱਖ-ਵੱਖ ਗੈਰ-ਸਰਕਾਰੀ ਸੰਗਠਨਾਂ, ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨਾਲ ਵੀ ਸਮਝੌਤਾ ਕੀਤਾ ਹੈ ਤਾਂ ਜੋ ਬੇਘਰ ਲੋਕਾਂ ਨੂੰ ਰੈਣ ਬਸੇਰਿਆਂ 'ਤੇ ਭੋਜਨ ਮੁਹੱਈਆ ਕਰਵਾਇਆ ਜਾ ਸਕੇ। ਰਾਤ ਦੇ ਸਮੇਂ ਬੇਘਰ ਲੋਕਾਂ ਨੂੰ ਰੈਣ ਬਸੇਰਿਆਂ ਤੱਕ ਪਹੁੰਚਾਉਣ ਲਈ ਸਿਟੀ ਬੱਸਾਂ ਵੀ ਤਾਇਨਾਤ ਕੀਤੀਆਂ ਗਈਆਂ ਹਨ।
ਨਗਰ ਨਿਗਮ ਕਮਿਸ਼ਨਰ ਆਦਿਤਿਆ ਡੇਚਲਵਾਲ ਨੇ ਕਿਹਾ ਕਿ ਨਗਰ ਨਿਗਮ ਦੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਰੈਣ ਬਸੇਰਿਆਂ ਦੀ ਨਿਯਮਤ ਦੇਖਭਾਲ ਨੂੰ ਯਕੀਨੀ ਬਣਾਉਣ ਅਤੇ ਇਹ ਯਕੀਨੀ ਬਣਾਉਣ ਕਿ ਬੇਘਰ ਲੋਕਾਂ ਨੂੰ ਕੋਈ ਸਮੱਸਿਆ ਨਾ ਆਵੇ। ਡੇਚਲਵਾਲ ਨੇ ਅੱਗੇ ਕਿਹਾ ਕਿ ਜ਼ੋਨਲ ਕਮਿਸ਼ਨਰਾਂ ਨੂੰ ਆਪਣੇ-ਆਪਣੇ ਜ਼ੋਨਾਂ ਅਧੀਨ ਆਉਣ ਵਾਲੇ ਰੈਣ ਬਸੇਰਿਆਂ ਦੇ ਸਹੀ ਕੰਮਕਾਜ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।
ਲੁਧਿਆਣਾ ਪੁਲਸ ਨੇ 174 ਗੁੰਮ ਹੋਏ ਮੋਬਾਈਲ ਫੋਨ ਬਰਾਮਦ ਕਰ ਮਾਲਕਾਂ ਨੂੰ ਸੌਂਪੇ
NEXT STORY