ਲੁਧਿਆਣਾ (ਹਿਤੇਸ਼): ਨਗਰ ਨਿਗਮ ਕਮਿਸ਼ਨਰ ਆਦਿਤਿਆ ਡੇਚਲਵਾਲ ਨੇ ਬਿਲਡਿੰਗ ਸ਼ਾਖਾ ਦੇ ਅਧਿਕਾਰੀਆਂ ਨੂੰ ਪਿਛਲੇ ਸਮੇਂ ਵਿੱਚ ਬਿਲਡਿੰਗਾਂ ਵਿਰੁੱਧ ਜਾਰੀ ਕੀਤੇ ਚਲਾਨਾਂ ਦੀ ਰਿਕਵਰੀ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ। ਇਸ ਤੋਂ ਇਲਾਵਾ ਬਿਲਡਿੰਗ ਬ੍ਰਾਂਚ ਦੇ ਅਧਿਕਾਰੀਆਂ ਨੂੰ ਇਹ ਹਦਾਇਤ ਵੀ ਕੀਤੀ ਗਈ ਹੈ ਕਿ ਉਹ ਗੈਰ-ਕਾਨੂੰਨੀ ਇਮਾਰਤਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਅਤੇ ਇਹ ਯਕੀਨੀ ਬਣਾਉਣ ਕਿ ਕੋਈ ਵੀ ਵਿਅਕਤੀ ਮਨਜ਼ੂਰਸ਼ੁਦਾ ਬਿਲਡਿੰਗ ਪਲਾਨ ਤੋਂ ਬਿਨਾਂ ਇਮਾਰਤ ਦੀ ਉਸਾਰੀ ਨਾ ਕਰੇ।
ਇਹ ਖ਼ਬਰ ਵੀ ਪੜ੍ਹੋ - ਲਾਡੋਵਾਲ ਟੋਲ ਪਲਾਜ਼ਾ ਫ਼ਰੀ ਹੋਣ ਦੇ ਐਲਾਨ ਨਾਲ ਜੁੜੀ ਵੱਡੀ ਅਪਡੇਟ
ਇਹ ਨਿਰਦੇਸ਼ ਨਗਰ ਨਿਗਮ ਕਮਿਸ਼ਨਰ ਡੇਚਲਵਾਲ ਨੇ ਮੰਗਲਵਾਰ ਨੂੰ ਨਗਰ ਨਿਗਮ ਜ਼ੋਨ ਡੀ ਦਫ਼ਤਰ ਵਿਖੇ ਬਿਲਡਿੰਗ ਸ਼ਾਖਾ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਜਾਰੀ ਕੀਤੇ। ਡੇਚਲਵਾਲ ਨੇ ਅਧਿਕਾਰੀਆਂ ਨੂੰ ਬਿਨਾਂ ਮੁਲਾਂਕਣ ਕੀਤੇ ਚਲਾਨਾਂ ਦਾ ਮੁਲਾਂਕਣ ਮੁਕੰਮਲ ਕਰਨ ਅਤੇ ਬਕਾਏ ਦੀ ਵਸੂਲੀ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਇਮਾਰਤਾਂ ਤੋਂ ਬਕਾਇਆ ਸੀ.ਐਲ.ਯੂ ਚਾਰਜਿਜ਼ ਦੀ ਵਸੂਲੀ ਕਰਨ ਲਈ ਵੀ ਹਦਾਇਤਾਂ ਜਾਰੀ ਕੀਤੀਆਂ ਗਈਆਂ।
ਐਮ.ਟੀ.ਪੀਜ਼ ਅਤੇ ਏ.ਟੀ.ਪੀਜ਼ ਨੂੰ ਨਿਯਮਤ ਤੌਰ 'ਤੇ ਸਥਿਤੀ ਦੀ ਨਿਗਰਾਨੀ ਕਰਨ ਦੇ ਨਿਰਦੇਸ਼ ਦਿੰਦੇ ਹੋਏ, ਡੇਚਲਵਾਲ ਨੇ ਕਿਹਾ ਕਿ ਉਹ ਹਰ 15 ਦਿਨਾਂ ਬਾਅਦ ਪ੍ਰਗਤੀ ਦੀ ਜਾਂਚ ਕਰਨ ਲਈ ਸਮੀਖਿਆ ਮੀਟਿੰਗਾਂ ਕਰਨਗੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਗਰ ਨਿਗਮ ਕਮਿਸ਼ਨਰ ਨੇ ਸੁਵਿਧਾ ਕੇਂਦਰ ਦਾ ਕੀਤਾ ਨਿਰੀਖਣ
NEXT STORY