ਕਪੂਰਥਲਾ/ਭੁਲੱਥ (ਜੋਲਟਾ, ਮਹਾਜਨ, ਰਜਿੰਦਰ)- ਫਗਵਾੜਾ ਨਗਰ ਨਿਗਮ ਅਤੇ ਭੁਲੱਥ, ਬੇਗੋਵਾਲ, ਨਡਾਲਾ ਅਤੇ ਢਿੱਲਵਾਂ ਨਗਰ ਪੰਚਾਇਤਾਂ ਲਈ ਵੋਟਿੰਗ ਜਾਰੀ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚੋਣ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਸੁਰੱਖਿਆ ਦੇ ਖ਼ਾਸ ਪ੍ਰਬੰਧ ਕੀਤੇ ਗਏ ਹਨ। ਨਗਰ ਨਿਗਮ ਚੋਣਾਂ ਮੌਕੇ ਫਗਵਾੜਾ ਦੇ ਵੱਖ-ਵੱਖ ਪੋਲਿੰਗ ਬੂਥਾਂ 'ਤੇ ਐੱਸ. ਡੀ. ਐੱਮ. ਜਸ਼ਨਜੀਤ ਸਿੰਘ ਵੱਲੋਂ ਦੌਰਾਨ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਪੋਲਿੰਗ ਦੌਰਾਨ MLA ਦੀ ਕਾਂਗਰਸੀ ਆਗੂ ਨਾਲ ਖੜ੍ਹਕੀ, ਗਰਮਾਇਆ ਮਾਹੌਲ
9 ਵਜੇ ਤੱਕ ਦੀ ਪੋਲਿੰਗ
ਫਗਵਾੜਾ ਨਗਰ ਨਿਗਮ- 6.3 ਫ਼ੀਸਦੀ
ਭੁਲੱਥ/ਨਡਾਲਾ/ਬੇਗੋਵਾਲ/ਢਿੱਲਵਾਂ ਨਗਰ ਪੰਚਾਇਤ ਚੋਣਾਂ- 9.10 ਫ਼ੀਸਦੀ
ਕੁੱਲ੍ਹ- 7.7 ਫ਼ੀਸਦੀ
11 ਵਜੇ ਤੱਕ ਦੀ ਪੋਲਿੰਗ
ਫਗਵਾੜਾ ਨਗਰ-ਨਿਗਮ- 17.2 ਫ਼ੀਸਦੀ
ਭੁਲੱਥ/ਨਡਾਲਾ/ਬੇਗੋਵਾਲ/ਢਿੱਲਵਾਂ ਨਗਰ ਪੰਚਾਇਤ ਚੋਣਾਂ-25.2 ਫ਼ੀਸਦੀ
1 ਵਜੇ ਤੱਕ ਦੀ ਪੋਲਿੰਗ
ਫਗਵਾੜਾ ਨਗਰ-ਨਿਗਮ- 33.43 ਫ਼ੀਸਦੀ
ਭੁਲੱਥ ਨਗਰ ਪੰਚਾਇਤ ਚੋਣਾਂ-43.66 ਫ਼ੀਸਦੀ
ਢਿੱਲਵਾਂ ਨਗਰ ਪੰਚਾਇਤ ਚੋਣਾਂ-37 ਫ਼ੀਸਦੀ
ਕੁੱਲ-38.03 ਫ਼ੀਸਦੀ
ਇਹ ਵੀ ਪੜ੍ਹੋ- ਬੱਚਿਆਂ ਦੀਆਂ ਲੱਗਣਗੀਆਂ ਮੌਜਾਂ, ਪੰਜਾਬ 'ਚ 3 ਦਿਨ ਸਕੂਲ ਰਹਿਣਗੇ ਬੰਦ
ਦੱਸਣਯੋਗ ਹੈ ਕਿ ਫਗਵਾੜਾ ਦੇ 50 ਵਾਰਡਾਂ ਲਈ 173 ਉਮੀਦਵਾਰ ਚੋਣ ਮੈਦਾਨ ਵਿਚ ਹਨ। ਨਗਰ ਪੰਚਾਇਤ ਢਿੱਲਵਾਂ ਲਈ 20, ਨਡਾਲਾ ਲਈ 29, ਭੁਲੱਥ ਲਈ 20 ਅਤੇ ਬੇਗੋਵਾਲ ਲਈ 34 ਉਮੀਦਵਾਰ ਮੈਦਾਨ ਵਿਚ ਹਨ। ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫ਼ਸਰ ਅਮਿਤ ਕੁਮਾਰ ਪੰਚਾਲ ਨੇ ਪੋਲਿੰਗ ਪਾਰਟੀਆਂ ਨੂੰ ਕਿਹਾ ਕਿ ਉਹ ਆਪਣੀ ਚੋਣ ਡਿਊਟੀ ਪੂਰੀ ਲਗਨ, ਪੇਸ਼ੇਵਰ ਪ੍ਰਤੀਬੱਧਤਾ ਅਤੇ ਪੂਰੀ ਸਾਵਧਾਨੀ ਨਾਲ ਨਿਭਾਉਣ ਤਾਂ ਜੋ ਵੋਟਿੰਗ ਪ੍ਰਕਿਰਿਆ ਨੂੰ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।
ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਵੋਟਰਾਂ ਦੇ ਨਾਲ-ਨਾਲ ਚੋਣ ਅਮਲੇ ਦੀ ਸਹੂਲਤ ਲਈ ਸਾਰੇ ਪੋਲਿੰਗ ਸਟੇਸ਼ਨਾਂ ’ਤੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਨਗਰ ਨਿਗਮ ਤੇ ਨਗਰ ਪੰਚਾਇਤ ਚੋਣਾਂ ਲਈ ਵੋਟਰਾਂ ਦੀ ਸਹੂਲਤ ਲਈ ਪੰਜਾਬ ਰਾਜ ਚੋਣ ਕਮਿਸ਼ਨ ਨੇ ਵੋਟਰ ਸ਼ਨਾਖਤੀ ਕਾਰਡ ਨਾ ਹੋਣ ਦੀ ਸੂਰਤ ਵਿਚ ਵੋਟ ਪਾਉਣ ਲਈ ਵਰਤੇ ਜਾ ਸਕਣ ਵਾਲੇ ਦਸਤਾਵੇਜ਼ਾਂ ਦੀ ਸੂਚੀ ਜਾਰੀ ਕੀਤੀ ਹੈ, ਜਿਨ੍ਹਾਂ ਵੋਟਰਾਂ ਕੋਲ ਫੋਟੋ ਵੋਟਰ ਕਾਰਡ ਨਹੀਂ ਹਨ ਉਹ ਬਦਲਵੇਂ ਦਸਤਾਵੇਜ਼ ਦਿਖਾਕੇ ਵੋਟ ਪਾ ਸਕਦੇ ਹਨ।
ਇਨ੍ਹਾਂ ਦਸਤਾਵੇਜ਼ਾਂ ਵਿਚ ਆਧਾਰ ਕਾਰਡ, ਪਾਸਪੋਰਟ, ਡ੍ਰਾਈਵਿੰਗ ਲਾਇਸੈਂਸ, ਪੈਨ ਕਾਰਡ, ਮਨਰੇਗਾ ਜਾਬ ਕਾਰਡ, ਫੋਟੋ ਵਾਲਾ ਰਾਸ਼ਨ ਕਾਰਡ, ਹਥਿਆਰ ਲਾਇਸੈਂਸ, ਪੈਨਸ਼ਨ ਦਸਤਾਵੇਜ਼, ਆਜ਼ਾਦੀ ਘੁਲਾਟੀਏ ਹੋਣ ਸਬੰਧੀ ਜਾਰੀ ਸ਼ਨਾਖਤੀ ਕਾਰਡ, ਬੈਂਕ ਜਾਂ ਡਾਕਘਰ ਵੱਲੋਂ ਜਾਰੀ ਪਾਸਬੁੱਕ, ਕਿਰਤ ਮੰਤਰਾਲੇ ਵੱਲੋਂ ਜਾਰੀ ਸਿਹਤ ਬੀਮਾ ਕਾਰਡ, ਵਿਧਾਇਕ ਜਾਂ ਸੰਸਦ ਮੈਂਬਰ ਨੂੰ ਜਾਰੀ ਸਰਕਾਰੀ ਕਾਰਡ, ਅੰਗਹੀਣਾਂ ਨੂੰ ਸਮਾਜਿਕ ਨਿਆਂ ਮੰਤਰਾਲੇ ਵੱਲੋਂ ਜਾਰੀ ਸ਼ਨਾਖਤੀ ਕਾਰਡ ਤੇ ਪੰਜਾਬ ਸਰਕਾਰ/ਕੇਂਦਰ ਸਰਕਾਰ/ਅਰਧ ਸਰਕਾਰੀ ਵਿਭਾਗਾਂ ਵੱਲੋਂ ਆਪਣੇ ਕਰਮਚਾਰੀਆਂ ਨੂੰ ਜਾਰੀ ਸ਼ਨਾਖਤੀ ਕਾਰਡ ਦੀ ਵਰਤੋਂ ਵੋਟ ਪਾਉਣ ਲਈ ਕੀਤੀ ਜਾ ਸਕਦੀ ਹੈ।
ਇਹ ਵੀ ਪੜ੍ਹੋ- ਪੰਜਾਬ ਦੇ NH 'ਤੇ ਆਸਟ੍ਰੇਲੀਆ ਤੋਂ ਆ ਰਹੇ ਮਾਂ-ਪੁੱਤ ਨਾਲ ਵਾਪਰੀ ਅਣਹੋਣੀ, ਪੁੱਤ ਦੀ ਮੌਤ, ਕਾਰ ਦੇ ਉੱਡੇ ਪਰਖੱਚੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ ਵਾਹਨ ਚਾਲਕਾਂ ਲਈ ਅਹਿਮ ਖ਼ਬਰ, ਸੜਕਾਂ 'ਤੇ ਨਿਕਲਣ ਤੋਂ ਪਹਿਲਾਂ ਦੇਣ ਧਿਆਨ
NEXT STORY