ਲੁਧਿਆਣਾ (ਹਿਤੇਸ਼) - ਨਗਰ ਨਿਗਮ ਕਮਿਸ਼ਨਰ ਆਦਿਤਿਆ ਡੇਚਲਵਾਲ ਦੇ ਦਿਸ਼ਾ-ਨਿਰਦੇਸ਼ਾਂ 'ਤੇ ਕੰਮ ਕਰਦੇ ਹੋਏ, ਨਗਰ ਨਿਗਮ ਦੀ ਬਿਲਡਿੰਗ ਸ਼ਾਖਾ ਨੇ ਵੀਰਵਾਰ ਨੂੰ ਇਕ ਨਾਜਾਇਜ਼ ਇਮਾਰਤ ਅਤੇ ਸੜਕ ਦੇ ਹਿੱਸੇ 'ਤੇ ਕੀਤੇ ਗਏ ਕਬਜ਼ੇ ਨੂੰ ਢਾਹ ਦਿੱਤਾ।
ਗੁਰਦੁਆਰਾ ਦੁਖਨਿਵਾਰਨ ਸਾਹਿਬ ਨੇੜੇ ਪੁਰਾਣੀ ਜੀ.ਟੀ ਰੋਡ 'ਤੇ ਨਾਜਾਇਜ਼ ਬਿਲਡਿੰਗ ਬਣਾਈ ਜਾ ਰਹੀ ਸੀ ਅਤੇ ਨਗਰ ਨਿਗਮ ਜ਼ੋਨ ਏ ਦਫ਼ਤਰ ਨੇੜੇ ਸੜਕ ਵਾਲੇ ਹਿੱਸੇ 'ਤੇ ਕਬਜ਼ਾ ਕੀਤਾ ਜਾ ਰਿਹਾ ਸੀ। ਦੋਵੇਂ ਇਲਾਕੇ ਨਗਰ ਨਿਗਮ ਜ਼ੋਨ ਏ ਦੇ ਅਧੀਨ ਆਉਂਦੇ ਹਨ।
ਬਿਲਡਿੰਗ ਬ੍ਰਾਂਚ ਦੇ ਅਧਿਕਾਰੀਆਂ ਨੇ ਕਿਹਾ ਕਿ ਬਿਲਡਿੰਗ ਮਾਲਕ ਨਗਰ ਨਿਗਮ ਤੋਂ ਬਿਲਡਿੰਗ ਪਲਾਨ ਮਨਜ਼ੂਰ ਕਰਵਾਏ ਬਿਨਾਂ ਹੀ ਇਮਾਰਤ ਦਾ ਨਿਰਮਾਣ ਕਰ ਰਿਹਾ ਸੀ। ਪਹਿਲਾਂ ਵੀ ਚਿਤਾਵਨੀ ਜਾਰੀ ਕੀਤੀ ਗਈ ਸੀ ਪਰ ਫਿਰ ਵੀ ਮਾਲਕ ਨੇ ਉਸਾਰੀ ਦਾ ਕੰਮ ਜਾਰੀ ਰੱਖਿਆ ਜਿਸ ਤੋਂ ਬਾਅਦ ਵੀਰਵਾਰ ਨੂੰ ਕਾਰਵਾਈ ਕੀਤੀ ਗਈ ਅਤੇ ਇਮਾਰਤ ਨੂੰ ਢਾਹ ਦਿੱਤਾ ਗਿਆ।
ਨਗਰ ਨਿਗਮ ਜ਼ੋਨ ਏ ਦਫ਼ਤਰ ਨੇੜੇ ਸੜਕ ਦੇ ਹਿੱਸੇ ’ਤੇ ਕੀਤੇ ਜਾ ਰਹੇ ਕਬਜ਼ੇ ਬਾਰੇ ਬੋਲਦਿਆਂ ਬਿਲਡਿੰਗ ਬ੍ਰਾਂਚ ਦੇ ਅਧਿਕਾਰੀਆਂ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਕਿਸੇ ਨੇ ਉਕਤ ਹਿੱਸੇ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਸੀ ਅਤੇ ਨਗਰ ਨਿਗਮ ਨੇ ਕਬਜ਼ਾ ਢਾਹ ਦਿੱਤਾ ਸੀ। ਹੁਣ ਫਿਰ ਕਿਸੇ ਵੱਲੋਂ ਸੜਕ ਦੇ ਹਿੱਸੇ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ ਅਤੇ ਜਗ੍ਹਾ 'ਤੇ ਸ਼ੈੱਡ ਵੀ ਲਗਾਇਆ ਗਿਆ ਸੀ। ਇਸ ਤੇ ਕਾਰਵਾਈ ਕਰਦਿਆਂ ਕਬਜ਼ੇ ਨੂੰ ਦੁਬਾਰਾ ਢਾਹ ਦਿੱਤਾ ਗਿਆ ਹੈ।
ਮਾਈਨਿੰਗ ਸੰਬੰਧੀ ਸਥਿਤੀ ਦਾ ਜਾਇਜ਼ਾ ਲੈਣ ਲਈ ਕੈਬਨਿਟ ਮੰਤਰੀ ਪਰਵਿੰਦਰ ਗੋਇਲ ਨੇ ਸਰਹੱਦੀ ਖੇਤਰ ਦਾ ਕੀਤਾ ਦੌਰਾ
NEXT STORY