ਚੰਡੀਗੜ੍ਹ (ਰਮਨਜੀਤ)- ਪੰਜਾਬ ’ਚ ਹੋਣ ਵਾਲੀਆਂ ਆਗਾਮੀ ਨਗਰ ਨਿਗਮਾਂ ਦੀਆਂ ਚੋਣਾਂ ਲਈ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਤਿਆਰੀ ਖਿੱਚ ਲਈ ਹੈ। ਵੀਰਵਾਰ ਨੂੰ ਪੰਜਾਬ ਦੇ ਇੰਚਾਰਜ ਤੇ ਦਿੱਲੀ ਤੋਂ ਵਿਧਾਇਕ ਜਰਨੈਲ ਸਿੰਘ ਨੇ ‘ਆਪ’ ਪੰਜਾਬ ਦੇ ਜਰਨਲ ਸਕੱਤਰ ਹਰਚੰਦ ਸਿੰਘ ਬਰਸਟ ਅਤੇ ਹੋਰ ਅਹੁਦੇਦਾਰਾਂ ਨਾਲ ਮੀਟਿੰਗ ਕਰ ਕੇ ਆਗਾਮੀ ਨਗਰ ਨਿਗਮ ਚੋਣਾਂ ਦੀ ਰਣਨੀਤੀ ’ਤੇ ਚਰਚਾ ਕੀਤੀ। ‘ਆਪ’ ਨੇਤਾਵਾਂ ਨੇ ਕਿਹਾ ਕਿ ਪਾਰਟੀ ਲਈ ਇਨ੍ਹਾਂ ਚੋਣਾਂ ’ਚ ਹੋਰ ਵੀ ਬਿਹਤਰ ਮੌਕਾ ਹੈ।
ਜਰਨੈਲ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਨਿਗਮ ਦੀਆਂ ਸਾਰੀਆਂ ਸੀਟਾਂ ’ਤੇ ਈਮਾਨਦਾਰ ਉਮੀਦਵਾਰ ਉਤਾਰੇਗੀ। ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਬਹੁਤ ਗੰਭੀਰ ਹੈ। ਉਨ੍ਹਾਂ ਦੇ ਪੱਕੇ ਹੱਲ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ‘ਆਪ’ ਇੰਚਾਰਜ ਨੇ ਕਿਹਾ ਕਿ ਪੰਜਾਬ ’ਚ ਸਰਕਾਰ ਬਣਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਲਗਾਤਾਰ ਪੰਜਾਬ ਦੇ ਲੋਕਾਂ ਦੇ ਹਿੱਤਾਂ ਵਿਚ ਵੱਡੇ ਫ਼ੈਸਲੇ ਲੈ ਰਹੇ ਹਨ।
ਮਾਨ ਸਰਕਾਰ ਦੇ ਫ਼ੈਸਲਿਆਂ ਅਤੇ ਕੰਮਾਂ ਦਾ ਅਸਰ ਨਿਗਰ ਨਿਗਮ ਚੋਣਾ ’ਤੇ ਜ਼ਰੂਰ ਪਵੇਗਾ ਅਤੇ ਪਾਰਟੀ ਨੂੰ ਇਸ ਦਾ ਲਾਭ ਵੀ ਮਿਲੇਗਾ। ਜਰਨੈਲ ਸਿੰਘ ਨੇ ਕਿਹਾ ਕਿ ਉਹ ਪਾਰਟੀ ਦੀ ਜਿੱਤ ਪ੍ਰਤੀ ਭਰੋਸੇਮੰਦ ਹਨ। ਆਮ ਆਦਮੀ ਪਾਰਟੀ ਵਿਧਾਨ ਸਭਾ ਚੋਣਾ ਦੀ ਤਰ੍ਹਾਂ ਨਿਗਮ ਚੋਣਾ ’ਚ ਵੀ ਸ਼ਾਨਦਾਰ ਜਿੱਤ ਦਰਜ ਕਰੇਗੀ ਅਤੇ ਚਾਰੇ ਨਿਗਮਾਂ ’ਚ ਆਪਣੇ ਮੇਅਰ ਬਣਾਏਗੀ।
ਬਜ਼ੁਰਗ ਜੋੜੇ ਦੇ ਕਤਲ ਦਾ ਮਾਮਲਾ: ਲਾਸ਼ਾਂ ਦਾ ਪੋਸਟਮਾਰਟਮ ਹੋਣ ਤੋਂ ਬਾਅਦ ਰਿਪੋਰਟ ’ਚ ਹੋਇਆ ਇਹ ਖ਼ੁਲਾਸਾ
NEXT STORY