ਚੰਡੀਗੜ੍ਹ : ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਜਲਦ ਹੀ ਪੰਜ ਨਗਰ ਨਿਗਮਾਂ ਅੰਮ੍ਰਿਤਸਰ, ਜਲੰਧਰ, ਫਗਵਾੜਾ, ਲੁਧਿਆਣਾ ਤੇ ਪਟਿਆਲਾ ਅਤੇ 44 ਮਿਊਂਸਪਲ ਕਮੇਟੀਆਂ ਅਤੇ ਨਗਰ ਪੰਚਾਇਤਾਂ ਦੀਆਂ ਆਮ ਚੋਣਾਂ ਦਾ ਐਲਾਨ ਕੀਤਾ ਜਾਵੇਗਾ ਅਤੇ ਇਸ ਸਬੰਧੀ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ । ਇਸ ਤੋਂ ਇਲਾਵਾ ਵੱਖ-ਵੱਖ ਨਗਰ ਪਾਲਿਕਾਵਾਂ ਅਤੇ ਨਿਗਮਾਂ ਦੇ ਵਾਰਡਾਂ ਦੀਆਂ ਕੁਝ ਜ਼ਿਮਨੀ ਚੋਣਾਂ ਵੀ ਕਰਵਾਈਆਂ ਜਾਣਗੀਆਂ। ਆਮ ਲੋਕਾਂ ਦੀ ਜਾਣਕਾਰੀ ਹਿੱਤ, ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਦੱਸਿਆ ਕਿ ਕੋਈ ਵੀ ਉਮੀਦਵਾਰ ਜੋ ਇਨ੍ਹਾਂ ਚੋਣਾਂ ਲਈ ਉਮੀਦਵਾਰ ਵਜੋਂ ਨਾਮਜ਼ਦਗੀ ਪੱਤਰ ਦਾਖਲ ਕਰਨਾ ਚਾਹੁੰਦਾ ਹੈ ਤਾਂ ਉਸ ਨੂੰ ਫਾਰਮ 20 ਵਿਚ ਨਾਮਜ਼ਦਗੀ ਪੱਤਰ ਅਤੇ ਹਲਫੀਆ ਬਿਆਨ (ਅਨੁਸੂਚੀ-II), ਮੁਕੰਮਲ ਜਾਣਕਾਰੀ ਸਮੇਤ, ਚੱਲ ਅਤੇ ਅਚੱਲ ਜਾਇਦਾਦ ਦੇ ਵੇਰਵੇ, ਅਦਾਲਤਾਂ ਵਿਚ ਪੈਂਡਿੰਗ ਕੇਸਾਂ ਦੇ ਵੇਰਵੇ (ਜੇ ਕੋਈ ਹੈ), ਵਿੱਦਿਅਕ ਯੋਗਤਾ, ਜਾਇਦਾਦ ਅਤੇ ਦੇਣਦਾਰੀਆਂ ਦੇ ਵੇਰਵੇ, ਓਥ ਕਮਿਸ਼ਨਰ ਪਹਿਲੇ ਦਰਜੇ ਦੇ ਕਾਰਜਕਾਰੀ ਮੈਜਿਸਟ੍ਰੇਟ ਜਾਂ ਨੋਟਰੀ ਪਬਲਿਕ ਤੋਂ ਪ੍ਰਮਾਣਿਤ ਅਤੇ ਐੱਸ.ਸੀ./ਬੀ.ਸੀ. ਸਰਟੀਫਿਕੇਟ (ਜੇ ਲਾਗੂ ਹੋਵੇ), ਇਸ ਤੋਂ ਇਲਾਵਾ ਜੇਕਰ ਪਾਰਟੀ ਟਿਕਟ 'ਤੇ ਨਾਮਜ਼ਦ ਕੀਤਾ ਗਿਆ ਹੈ ਤਾਂ ਸਿਆਸੀ ਪਾਰਟੀ ਦੇ ਅਧਿਕਾਰਤ ਹਸਤਾਖਰਕਰਤਾ ਦੁਆਰਾ ਸਪਾਂਸਰਸ਼ਿਪ ਦਾ ਫਾਰਮ ਭਰਕੇ ਆਖਰੀ ਮਿਤੀ ਨੂੰ ਜਾਂ ਇਸ ਤੋਂ ਪਹਿਲਾਂ ਸਬੰਧਤ ਰਿਟਰਨਿੰਗ ਅਫਸਰ ਕੋਲ ਜਮਾਂ ਕਰਵਾਉਣਾ ਹੋਵੇਗਾ ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਵਿਚ ਸਰਦੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਵੱਡੀ ਖ਼ਬਰ
ਉਨ੍ਹਾਂ ਅੱਗੇ ਦੱਸਿਆ ਕਿ ਨਾਮਜ਼ਦਗੀ ਫਾਰਮ, ਹਲਫੀਆ ਬਿਆਨ ਅਤੇ ਸਪਾਂਸਰਸ਼ਿਪ ਫਾਰਮ ਕਮਿਸ਼ਨ ਦੀ ਵੈੱਬਸਾਈਟ (https://sec.punjab.gov.in) ਤੋਂ ਡਾਊਨਲੋਡ ਕੀਤੇ ਜਾ ਸਕਦੇ ਹਨ ਅਤੇ ਸਬੰਧਤ ਰਿਟਰਨਿੰਗ ਅਫ਼ਸਰ ਦੇ ਦਫ਼ਤਰ ਵਿਚ ਵੀ ਉਪਲਬਧ ਹਨ।
ਇਹ ਵੀ ਪੜ੍ਹੋ : ਸੁਖਬੀਰ 'ਤੇ ਹਮਲਾ ਕਰਨ ਵਾਲੇ ਨਾਰਾਇਣ ਚੌੜਾ ਨੂੰ ਲਿਆਂਦਾ ਗਿਆ ਅਦਾਲਤ, ਹੋ ਗਿਆ ਹੰਗਾਮਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸੁਖਬੀਰ 'ਤੇ ਹਮਲਾ ਕਰਨ ਵਾਲੇ ਨਾਰਾਇਣ ਚੌੜਾ ਨੂੰ ਲਿਆਂਦਾ ਗਿਆ ਅਦਾਲਤ, ਹੋ ਗਿਆ ਹੰਗਾਮਾ
NEXT STORY