ਚੰਡੀਗੜ੍ਹ (ਹਾਂਡਾ)- ਪੰਜਾਬ ਵਿਚ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਲਈ ਰਸਤਾ ਸਾਫ਼ ਹੋ ਗਿਆ ਹੈ। ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ’ਚ ਜਵਾਬ ਦਾਇਰ ਕਰਦਿਆਂ ਕਿਹਾ ਕਿ ਸੁਪਰੀਮ ਕੋਰਟ ਵਲੋਂ 11 ਨਵੰਬਰ ਨੂੰ ਜਾਰੀ ਹੁਕਮਾਂ ਅਨੁਸਾਰ ਪੰਜਾਬ ’ਚ ਨਗਰ ਨਿਗਮ ਤੇ ਨਗਰ ਕੌਂਸਲ ਲਈ ਚੋਣ ਪ੍ਰਕਿਰਿਆ 25 ਨਵੰਬਰ ਤੋਂ ਸ਼ੁਰੂ ਹੋ ਜਾਵੇਗੀ ਤੇ ਨਿਰਧਾਰਤ 8 ਹਫਤਿਆਂ ਦੇ ਅੰਦਰ ਨਤੀਜੇ ਐਲਾਨ ਦਿੱਤੇ ਜਾਣਗੇ।
ਜਸਟਿਸ ਸੂਰਿਆਕਾਂਤ ਅਤੇ ਜਸਟਿਸ ਉੱਜਲ ਭੂਈਆ ’ਤੇ ਆਧਾਰਿਤ ਸੁਪਰੀਮ ਕੋਰਟ ਦੀ ਬੈਂਚ ਨੇ ਕਿਹਾ ਕਿ ਸੂਬੇ ’ਚ ਨਗਰ ਨਿਗਮ ਤੇ ਨਗਰ ਕੌਂਸਲ ਦੀ ਚੋਣ ਪ੍ਰਕਿਰਿਆ 5 ਸਾਲ ਦਾ ਕਾਰਜਕਾਲ ਪੂਰਾ ਹੋਣ ਤੋਂ ਪਹਿਲਾਂ ਸ਼ੁਰੂ ਹੋ ਜਾਣੀ ਚਾਹੀਦੀ ਸੀ, ਜੋ ਕਿ ਨਹੀਂ ਕੀਤੀ ਗਈ, ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੈ।
ਇਸ ਤੋਂ ਪਹਿਲਾਂ 6 ਨਵੰਬਰ ਨੂੰ ਉਲੰਘਣਾ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਾਈ ਕੋਰਟ ਨੇ ਸਰਕਾਰ ਨੂੰ 15 ਦਿਨਾਂ ਦੇ ਅੰਦਰ ਪੰਜਾਬ ਨਗਰ ਪਾਲਿਕਾ ਚੋਣਾਂ ਨੂੰ ਨੋਟੀਫਾਈ ਕਰਨ ਦੇ ਹੁਕਮ ਦਿੱਤੇ ਸਨ, ਜਿਸ ਦੇ ਖਿਲਾਫ਼ ਪੰਜਾਬ ਸਰਕਾਰ ਸੁਪਰੀਮ ਕੋਰਟ ਗਈ ਸੀ, ਜਿਥੇ ਸੁਪਰੀਮ ਕੋਰਟ ਨੇ 11 ਨਵੰਬਰ ਨੂੰ ਉਪਰੋਕਤ ਹੁਕਮ ਜਾਰੀ ਕੀਤੇ ਸਨ।
ਇਹ ਵੀ ਪੜ੍ਹੋ- ਡਿਊਟੀ ਤੋਂ ਗ਼ੈਰ-ਹਾਜ਼ਰ ਰਹਿਣ ਵਾਲਿਆਂ ਦੀ ਨਹੀਂ ਹੋਵੇਗੀ ਖ਼ੈਰ, 5 ਅਧਿਕਾਰੀਆਂ ਦੀ ਹੋ ਗਈ 'ਛੁੱਟੀ'
ਮਾਲੇਰਕੋਟਲਾ ਵਾਸੀ ਬੇਅੰਤ ਸਿੰਘ ਵਲੋਂ ਦਾਇਰ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਾਈ ਕੋਰਟ ਨੇ 14 ਅਕਤੂਬਰ ਨੂੰ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਦੀ ਪ੍ਰਕਿਰਿਆ 15 ਦਿਨਾਂ ਦੇ ਅੰਦਰ ਸ਼ੁਰੂ ਕਰਨ ਦੇ ਹੁਕਮ ਦਿੱਤੇ ਸਨ ਪਰ 29 ਅਕਤੂਬਰ ਨੂੰ ਸਮਾਂ ਹੱਦ ਖਤਮ ਹੋਣ ਦੇ ਬਾਵਜੂਦ ਸਰਕਾਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਸੀ ਅਤੇ ਸਰਕਾਰ ਵਿਰੁੱਧ ਉਲੰਘਣਾ ਪਟੀਸ਼ਨ ਦਾਇਰ ਕੀਤੀ ਗਈ ਸੀ।
ਸਰਕਾਰ ਇਸ ਦੇ ਖਿਲਾਫ ਸੁਪਰੀਮ ਕੋਰਟ ਗਈ ਸੀ, ਜਿਥੇ ਸਰਕਾਰ ਨੇ ਚੋਣਾਂ ਲਈ ਸਮਾਂ ਮੰਗਿਆ ਸੀ ਪਰ ਉਥੋਂ ਵੀ ਨਿਰਾਸ਼ਾ ਹੀ ਹੱਥ ਲੱਗੀ। ਹਾਈ ਕੋਰਟ ਨੇ ਵੀਰਵਾਰ ਨੂੰ ਪੰਜਾਬ ਸਰਕਾਰ ਵਲੋਂ ਦਾਇਰ ਕੀਤੇ ਜਵਾਬ ਤੋਂ ਬਾਅਦ ਇਸ ਸਬੰਧੀ ਦਾਇਰ ਉਲੰਘਣਾ ਪਟੀਸ਼ਨ ਦਾ ਵੀ ਨਿਪਟਾਰਾ ਕਰ ਦਿੱਤਾ ਹੈ।
ਇਹ ਵੀ ਪੜ੍ਹੋ- ਪੰਚਾਇਤੀ ਚੋਣਾਂ 'ਚ ਲੈ ਲਈ 15,00,000 ਦੀ ਰਿਸ਼ਵਤ, ਫ਼ਿਰ ਰੱਦ ਹੋ ਗਏ ਕਾਗਜ਼, ਹੁਣ ਚੜ੍ਹਿਆ ਵਿਜੀਲੈਂਸ ਦੇ ਅੜਿੱਕੇ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਮੋਟਰਸਾਈਕਲ ਸਵਾਰਾਂ ਲਈ 'ਕਾਲ' ਬਣ ਆਈ Thar, ਟੱਕਰ ਮਗਰੋਂ ਦੋਵਾਂ ਦੀ ਹੋ ਗਈ ਮੌਤ
NEXT STORY