ਚੰਡੀਗੜ੍ਹ (ਮਨਪ੍ਰੀਤ) : ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ ਭਾਜਪਾ ਚੰਡੀਗੜ੍ਹ ਨੇ ਸੰਗਠਨਾਤਮਕ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਸੈਕਟਰ-33 ਸਥਿਤ ਪਾਰਟੀ ਦਫ਼ਤਰ ਕਮਲਮ ਵਿਖੇ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ ਦੀ ਪ੍ਰਧਾਨਗੀ ਹੇਠ ਹੋਈ ਸੂਬਾ ਕਾਰਜਕਾਰਨੀ ਦੀ ਮੀਟਿੰਗ ’ਚ ਸਾਰੇ 35 ਵਾਰਡਾਂ ’ਚ ਜਿੱਤ ਹਾਸਲ ਕਰਨ ਦੇ ਟੀਚੇ ਨਾਲ ਕੰਮ ਕਰਨ ਦਾ ਸੰਕਲਪ ਲਿਆ ਗਿਆ। ਪਾਰਟੀ ਦੇ ਨਵ-ਨਿਯੁਕਤ ਇੰਚਾਰਜ ਮਹਿੰਦਰ ਪਾਂਡੇ ਨੇ ਵਰਕਰਾਂ ਨੂੰ ਬੂਥ ਅਤੇ ਸ਼ਕਤੀ ਕੇਂਦਰ ਪੱਧਰ ਤੱਕ ਸੰਗਠਨ ਮਜ਼ਬੂਤ ਕਰਨ ਅਤੇ ਲੋਕਾਂ ਨਾਲ ਸੰਪਰਕ ਵਧਾਉਣ ਦਾ ਸੱਦਾ ਦਿੱਤਾ। ਮੀਟਿੰਗ ’ਚ ‘ਰਾਸ਼ਟਰ ਨਿਰਮਾਣ, ਸੁਸ਼ਾਸਨ ਅਤੇ ਵਿਕਸਤ ਚੰਡੀਗੜ੍ਹ’ ਸਿਰਲੇਖ ਹੇਠ ਸਿਆਸੀ ਮਤਾ ਪੇਸ਼ ਕੀਤਾ ਗਿਆ, ਜਿਸ ’ਚ ਸਿੱਖਿਆ, ਸਿਹਤ, ਆਵਾਜਾਈ ਅਤੇ ਵਾਤਾਵਰਣ ਨਾਲ ਸਬੰਧਿਤ ਮੁੱਦਿਆਂ ਦੇ ਨਾਲ ਪੀ.ਜੀ.ਆਈ . ਦੀਆਂ ਸਿਹਤ ਸਹੂਲਤਾਂ, ਜੀ.ਐੱਮ.ਸੀ.ਐੱਚ.-32 ’ਚ ਐੱਮ.ਬੀ.ਬੀ.ਐੱਸ. ਸੀਟਾਂ 150 ਤੋਂ ਵਧਾ ਕੇ 200 ਕਰਨ ਦੀ ਪਹਿਲ, ਇਲੈਕਟ੍ਰਿਕ ਬੱਸਾਂ ਅਤੇ ਡੱਡੂਮਾਜਰਾ ਡੰਪ ਦੀ ਸਮੱਸਿਆ ਦਾ ਜ਼ਿਕਰ ਕੀਤਾ ਗਿਆ।
ਚੰਡੀਗੜ੍ਹ ਹਾਊਸਿੰਗ ਬੋਰਡ ਦੇ ਮਕਾਨਾਂ ’ਚ ਲੋੜ ਅਨੁਸਾਰ ਤਬਦੀਲੀਆਂ ਕਰਨ ਦਾ ਮੁੱਦਾ ਵੀ ਮਤੇ ’ਚ ਸ਼ਾਮਲ ਕੀਤਾ ਗਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 25 ਸਾਲਾਂ ਦੀ ਜਨਤਕ ਸੇਵਾ ਦਾ ਜ਼ਿਕਰ ਕਰਦਿਆਂ ਆਰਥਿਕ ਵਿਕਾਸ, ਬੁਨਿਆਦੀ ਢਾਂਚੇ, ਡਿਜੀਟਲ ਤਕਨਾਲੋਜੀ, ਸਵਦੇਸ਼ੀ ਉਤਪਾਦਨ, ਰੱਖਿਆ ਅਤੇ ਪੁਲਾੜ ਵਿਗਿਆਨ ਦੇ ਖੇਤਰਾਂ ਵਿੱਚ ਹੋਈ ਤਰੱਕੀ ਨੂੰ ਉਭਾਰਿਆ ਗਿਆ। ਨਾਲ ਹੀ ਚੰਡੀਗੜ੍ਹ ਨੂੰ ਸਾਫ਼-ਸੁਥਰਾ, ਸੁਰੱਖਿਅਤ ਅਤੇ ਆਧੁਨਿਕ ਬਣਾਉਣ ਲਈ ਸੁਸ਼ਾਸਨ, ਪਾਰਦਰਸ਼ਤਾ ਅਤੇ ਜਵਾਬਦੇਹੀ ’ਤੇ ਜ਼ੋਰ ਦਿੱਤਾ ਗਿਆ।
ਕੌਂਸਲਰ ਦੀ ਮਾਂ ਨਾਲ 30 ਲੱਖ ਰੁਪਏ ਦੀ ਠੱਗੀ! 15 ਸਾਲਾਂ ਤਕ ਭਰਦੀ ਰਹੀ ਕਿਸ਼ਤਾਂ
NEXT STORY