ਚੰਡੀਗੜ੍ਹ : ਪੰਜਾਬ ਸਰਕਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਉਸ ਵੇਲੇ ਵੱਡਾ ਝਟਕਾ ਲੱਗਾ, ਜਦੋਂ ਅਦਾਲਤ ਨੇ ਸੂਬੇ 'ਚ ਨਗਰ ਨਿਗਮ ਚੋਣਾਂ ਦੀਆਂ ਤਿਆਰੀਆਂ 'ਤੇ ਬ੍ਰੇਕ ਲਾ ਦਿੱਤੀ। ਹਾਈਕੋਰਟ ਨੇ 9 ਨਗਰ ਨਿਗਮਾਂ ਅਤੇ 100 ਤੋਂ ਵੱਧ ਨਗਰ ਕਮੇਟੀਆਂ ਦੀਆਂ ਚੋਣਾਂ ਲਈ ਨੋਟੀਫਿਕੇਸ਼ਨ 'ਤੇ ਰੋਕ ਲਾ ਦਿੱਤੀ ਹੈ। ਅਦਾਲਤ ਨੇ ਵਾਰਡਬੰਦੀ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਦਾ ਜਵਾਬ ਦਾਇਰ ਕਰਨ 'ਚ ਸਰਕਾਰ ਦੀ ਅਸਫ਼ਲਤਾ ਤੋਂ ਨਾਰਾਜ਼ਗੀ ਜ਼ਾਹਰ ਕੀਤੀ ਹੈ।
ਇਹ ਵੀ ਪੜ੍ਹੋ : 'ਸਾਧੂ ਬੋਲੇ ਸਹਿਜ ਸੁਭਾਅ, ਸਾਧ ਕਾ ਕਿਹਾ...', ਹੁਣ ਸੁਨੀਲ ਜਾਖੜ ਦਾ CM ਮਾਨ 'ਤੇ ਵੱਡਾ ਹਮਲਾ
ਹਾਈਕੋਰਟ ਦਾ ਕਹਿਣਾ ਹੈ ਕਿ ਜਦੋਂ ਤੱਕ ਸਰਕਾਰ ਜਵਾਬ ਨਹੀਂ ਦਿੰਦੀ, ਚੋਣ ਪ੍ਰਕਿਰਿਆ ਅੱਗੇ ਨਹੀਂ ਵਧੇਗੀ। ਅਦਾਲਤ ਨੂੰ ਦੱਸਿਆ ਗਿਆ ਕਿ ਵਾਰਡਬੰਦੀ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ 'ਚ ਪਹਿਲਾਂ ਹੀ ਨੋਟਿਸ ਜਾਰੀ ਕੀਤੇ ਜਾ ਚੁੱਕੇ ਹਨ ਪਰ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਨੇ ਅਜੇ ਤੱਕ ਕੋਈ ਜਵਾਬ ਦਾਇਰ ਨਹੀਂ ਕੀਤਾ।
ਇਹ ਵੀ ਪੜ੍ਹੋ : ਪੰਜਾਬ : ਦਿਨ ਚੜ੍ਹਦੇ ਹੀ ਵੱਡਾ ਧਮਾਕਾ! ਮੰਜ਼ਰ ਦੇਖਣ ਵਾਲਿਆਂ ਦੇ ਕੰਬੇ ਦਿਲ, ਪਈਆਂ ਭਾਜੜਾਂ
ਇਸ ਤੋਂ ਬਾਅਦ ਹਾਈਕੋਰਟ ਨੇ ਸਪੱਸ਼ਟ ਕੀਤਾ ਕਿ ਜਦੋਂ ਤੱਕ ਸਰਕਾਰ ਜਵਾਬ ਦਾਇਰ ਨਹੀਂ ਕਰਦੀ, ਉਦੋਂ ਤੱਕ ਚੋਣਾਂ ਦੀ ਨੋਟੀਫਿਕੇਸ਼ਨ ਜਾਰੀ ਨਹੀਂ ਕੀਤੀ ਜਾਵੇਗੀ। ਅਦਾਲਤ ਨੇ ਇਸ ਨੂੰ ਨਿਆਇਕ ਪ੍ਰਣਾਲੀ ਦੀ ਉਲੰਘਣਾ ਕਰਾਰ ਦਿੰਦੇ ਹੋਏ ਸਰਕਾਰ ਨੂੰ ਸਖ਼ਤ ਫਟਕਾਰ ਲਾਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਲੰਧਰ 'ਚ ਤੇਜ਼ਧਾਰ ਹਥਿਆਰਾਂ ਨਾਲ ਵਿਅਕਤੀ 'ਤੇ ਹਮਲਾ, ਹਮਲਾਵਰ ਮੌਕੇ ਤੋਂ ਫ਼ਰਾਰ
NEXT STORY