ਲੁਧਿਆਣਾ(ਸਲੂਜਾ) - ਪੰਜਾਬ ਕਾਂਗਰਸ ਦੇ ਸੀਨੀਅਰ ਨੇਤਾ ਸੁਖਵੰਤ ਸਿੰਘ ਦੁੱਗਰੀ ਨੇ ਕਿਹਾ ਕਿ ਨਗਰ ਨਿਗਮ ਲੁਧਿਆਣਾ ਚੋਣ 'ਚ ਕਾਂਗਰਸ ਦੀ ਇਤਿਹਾਸਕ ਜਿੱਤ ਦਾ ਸਿਹਰਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸੰਸਦ ਰਵਨੀਤ ਬਿੱਟੂ ਨੂੰ ਜਾਂਦਾ ਹੈ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਚੋਣਾਂ 'ਚ ਇਹ ਗੱਲ ਸਪੱਸ਼ਟ ਹੋ ਗਈ ਹੈ ਕਿ ਪੰਜਾਬ ਦੇ ਲੋਕ ਪੰਜਾਬ ਸਰਕਾਰ ਦੀ 11 ਮਹੀਨਿਆਂ ਦੀ ਕਾਰਗੁਜ਼ਾਰੀ ਤੋਂ ਖੁਸ਼ ਅਤੇ ਸੰਤੁਸ਼ਟ ਹਨ। ਸੁਖਵੰਤ ਦੁੱਗਰੀ ਨੇ ਕਿਹਾ ਕਿ ਜਿਸ ਤਰ੍ਹਾਂ ਸਰਕਾਰੀ ਤੰਤਰ, ਮੰਤਰੀਆਂ ਤੇ ਵਿਧਾਇਕਾਂ ਦੇ ਚੋਣ ਮੈਦਾਨ ਤੋਂ ਦੂਰ ਰਹਿਣ ਦੇ ਬਾਵਜੂਦ ਸੰਸਦ ਰਵਨੀਤ ਬਿੱਟੂ ਦੀ ਦਿਨ-ਰਾਤ ਦੀ ਮਿਹਨਤ ਨਾਲ ਇਸ ਚੋਣ 'ਚ ਲੁਧਿਆਣਾ ਵਾਸੀਆਂ ਨੇ ਕਾਂਗਰਸ ਪਾਰਟੀ ਦਾ ਸਾਥ ਦਿੱਤਾ ਇਸ ਤੋਂ ਇਹ ਅੰਦਾਜ਼ਾ ਲਾਇਆ ਜਾ ਸਕਦਾ ਹੈ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ 'ਚ ਲੁਧਿਆਣਾ ਦੇ ਹਰਮਨ ਪਿਆਰੇ ਨੇਤਾ ਰਵਨੀਤ ਬਿੱਟੂ ਰਿਕਾਰਡ ਤੋੜ ਵੋਟਾਂ ਨਾਲ ਜਿੱਤ ਦਰਜ ਕਰ ਕੇ ਦੇਸ਼ ਦੀ ਸੰਸਦ 'ਚ ਪਹੁੰਚਣਗੇ।
ਸੁਖਵੰਤ ਦੁੱਗਰੀ ਨੇ ਕਿਹਾ ਕਿ 2019 'ਚ ਹੋਣ ਵਾਲੀਆਂ ਲੋਕ ਸਭਾ ਚੋਣਾਂ 'ਚ ਵੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਪੰਜਾਬ ਕਾਂਗਰਸ 13 ਲੋਕ ਸਭਾ ਹਲਕਿਆਂ 'ਚ ਜਿੱਤ ਦਾ ਝੰਡਾ ਲਹਿਰਾ ਕੇ ਰਾਜਨੀਤੀ ਦੇ ਖੇਤਰ 'ਚ ਨਵਾਂ ਇਤਿਹਾਸ ਸਿਰਜ ਦੇਵੇਗੀ, ਕਿਉਂਕਿ ਇਸ ਸਮੇਂ ਪੰਜਾਬ 'ਚ ਹੀ ਕਾਂਗਰਸ ਦੇ ਪੱਖ 'ਚ ਹਵਾ ਚੱਲ ਰਹੀ ਹੈ, ਜੋ ਆਉਣ ਵਾਲੇ ਦਿਨਾਂ 'ਚ ਹਨੇਰੀ ਦਾ ਰੂਪ ਧਾਰਨ ਕਰ ਲਵੇਗੀ। ਉਨ੍ਹਾਂ ਨੇ ਇਹ ਵੀ ਕਿਹਾ ਕਿ ਜਿਸ ਤਰ੍ਹਾਂ ਨਗਰ ਨਿਗਮ ਦੀ ਚੋਣ 'ਚ ਹੋਰ ਰਾਜਨੀਤਕ ਦਲਾਂ ਨੂੰ ਜਨਤਾ ਨੇ ਠੁਕਰਾ ਦਿੱਤਾ, ਉਸੇ ਤਰ੍ਹਾਂ ਲੋਕ ਸਭਾ ਚੋਣਾਂ 'ਚ ਇਹ ਦਲ ਆਪਣਾ ਖਾਤਾ ਤੱਕ ਨਹੀਂ ਖੋਲ੍ਹ ਸਕਣਗੇ।
ਜਾਣੋਂ ਅੱਜ ਕੀ ਹਨ ਪੰਜਾਬ ਦੀਆਂ ਮੰਡੀਆਂ ਦੇ ਭਾਅ
NEXT STORY