ਲੁਧਿਆਣਾ (ਗਣੇਸ਼)- ਵਿਜੀਲੈਂਸ ਬਿਊਰੋ ਵੱਲੋਂ ਸੂਬੇ 'ਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਨਗਰ ਨਿਗਮ ਲੁਧਿਆਣਾ ਦੇ ਡਾਟਾ ਐਂਟਰੀ ਆਪ੍ਰੇਟਰ ਗੁਰਦੀਪ ਸਿੰਘ ਉਰਫ਼ ਸੰਨੀ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਇਕ ਸਰਕਾਰੀ ਬੁਲਾਰੇ ਅਨੁਸਾਰ ਉਕਤ ਮੁਲਜ਼ਮ ਦੀ ਇਹ ਗ੍ਰਿਫ਼ਤਾਰੀ ਹਾਲ ਹੀ ਵਿੱਚ ਹੋਈਆਂ ਪੰਚਾਇਤੀ ਚੋਣਾਂ 'ਚ ਪਿੰਡ ਸ਼ਾਂਤੀ ਵਿਹਾਰ, ਭਾਮੀਆਂ ਕਲਾਂ ਤੋਂ ਸਰਪੰਚ ਦੇ ਅਹੁਦੇ ਲਈ ਖੜ੍ਹੇ ਉਮੀਦਵਾਰ ਅਤੇ ਜੀਟੀਬੀ ਨਗਰ, ਲੁਧਿਆਣਾ ਦੇ ਵਸਨੀਕ ਅਮਨਦੀਪ ਸਿੰਘ ਚੰਡੋਕ ਵੱਲੋਂ ਦਰਜ ਕਰਵਾਈ ਗਈ ਇੱਕ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ। ਉਸਨੇ ਦੱਸਿਆ ਕਿ ਇੱਕ ਜਾਇਦਾਦ ਸਲਾਹਕਾਰ ਅਤੇ ਬਿਲਡਰ ਚੰਡੋਕ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਗੁਰਦੀਪ ਸਿੰਘ ਇਸ ਚੋਣ ਦੇ ਨਾਮਜ਼ਦ ਅਧਿਕਾਰੀ ਵਜੋਂ ਰਿਸ਼ਵਤ ਦੀ ਮੰਗ ਕੀਤੀ ਸੀ ਅਤੇ ਮੁਲਜ਼ਮ ਨੇ ਰਿਟਰਨਿੰਗ ਅਫਸਰ ਨਾਲ ਕੰਮ ਕਰਨ ਦਾ ਦਾਅਵਾ ਕੀਤਾ ਸੀ।
ਇਹ ਵੀ ਪੜ੍ਹੋ- ਕੈਲੀਫੋਰਨੀਆ ਦੇ ਨਗਰ ਕੀਰਤਨ 'ਚ ਹਮਲੇ ਦੇ ਖਦਸ਼ੇ 'ਤੇ SGPC ਮੈਂਬਰ ਗੁਰਚਰਨ ਗਰੇਵਾਲ ਨੇ ਜਿਤਾਈ ਚਿੰਤਾ
ਗੁਰਦੀਪ ਸਿੰਘ ਨੇ ਕਿਹਾ ਸੀ ਕਿ ਸ਼ਿਕਾਇਤਕਰਤਾ ਦੇ ਨਾਮਜ਼ਦਗੀ ਪੱਤਰਾਂ ਵਿਚ ਕੁਝ ਕਮੀਆਂ ਸਨ ਜਿਨ੍ਹਾਂ ਨੂੰ 10,000 ਰੁਪਏ ਦੀ ਰਿਸ਼ਵਤ ਦੇਣ ਤੇ ਨਜ਼ਰਅੰਦਾਜ਼ ਕੀਤਾ ਜਾ ਸਕਦਾ ਹੈ ਪਰ ਜ਼ੋਰ ਪਾਉਣ ਤੋਂ ਬਾਅਦ ਗੁਰਦੀਪ ਸਿੰਘ 5,000 ਰੁਪਏ ਦੀ ਰਿਸ਼ਵਤ ਲੈਣ ਲਈ ਰਾਜ਼ੀ ਹੋ ਗਿਆ। ਉਸ ਤੋਂ ਬਾਅਦ ਪੰਚਾਇਤ ਮੈਂਬਰਾਂ ਵਜੋਂ ਚੋਣ ਲੜ ਰਹੀ ਉਸਦੀ ਟੀਮ ਦੀਆਂ ਨਾਮਜ਼ਦਗੀ ਫਾਈਲਾਂ ਜਮ੍ਹਾਂ ਕਰਾਉਣ ਬਦਲੇ 10,000 ਰੁਪਏ ਹੋਰ ਦੇਣ ਦੀ ਮੰਗ ਕੀਤੀ।
ਇਹ ਵੀ ਪੜ੍ਹੋ- ਪੰਜਾਬ 'ਚ ਦੀਵਾਲੀ ਨੂੰ ਲੈ ਕੇ ਮੌਸਮ 'ਚ ਹੋਈ ਵੱਡੀ ਤਬਦੀਲੀ, ਜਾਣੋ ਇਨ੍ਹਾਂ ਜ਼ਿਲ੍ਹਿਆਂ ਦਾ AQI
ਸ਼ਿਕਾਇਤਕਰਤਾ ਨੇ ਅੱਗੇ ਖੁਲਾਸਾ ਕੀਤਾ ਕਿ ਗੁਰਦੀਪ ਸਿੰਘ ਨੇ ਉਸ ਦੀ ਚੋਣ ਜਿੱਤ ਯਕੀਨੀ ਬਣਾਉਣ ਲਈ 50,000 ਰੁਪਏ ਹੋਰ ਦੀ ਰਿਸ਼ਵਤ ਮੰਗੀ ਸੀ। ਹੁਣ ਚੋਣਾਂ ਤੋਂ ਬਾਅਦ ਵੀ ਉਕਤ ਦੋਸ਼ੀ ਆਪਣੇ ਮੋਬਾਈਲ ਫੋਨ ਤੋਂ ਸ਼ਿਕਾਇਤਕਰਤਾ ਨੂੰ ਕਾਲ ਕਰਕੇ ਰਿਸ਼ਵਤ ਦੇ ਪੈਸੇ ਮੰਗ ਰਿਹਾ ਸੀ ਪਰ ਸ਼ਿਕਾਇਤਕਰਤਾ ਨੇ ਕਾਲ ਰਿਕਾਰਡਿੰਗ ਕਰਕੇ ਸਬੂਤ ਵਿਜੀਲੈਂਸ ਬਿਊਰੋ ਨੂੰ ਮੁਹੱਈਆ ਕਰਵਾਏ ਦਿੱਤੇ ਜਿਸ ਨਾਲ ਤੇਜ਼ ਜਾਂਚ ਕਰਕੇ ਜਾਲ ਵਿਛਾਉਣ ਲਈ ਇੱਕ ਟੀਮ ਦਾ ਗਠਨ ਕੀਤਾ ਗਿਆ।
ਇਹ ਵੀ ਪੜ੍ਹੋ- ਸਾਈਬਰ ਕ੍ਰਾਈਮ ਦਾ ਸ਼ਿਕਾਰ ਹੋਣ ਵਾਲਿਆਂ ਲਈ ਅਹਿਮ ਖ਼ਬਰ, ਪੁਲਸ ਨੇ ਬਣਾਇਆ ਪਲਾਨ
ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਿਊਰੋ ਦੀ ਇੱਕ ਟੀਮ ਨੇ ਗੁਰਦੀਪ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਸਫਲਤਾਪੂਰਵਕ ਕਾਬੂ ਕਰ ਲਿਆ। ਉਕਤ ਮੁਲਜ਼ਮ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦੀਵਾਲੀ ਮੌਕੇ ਪੰਜਾਬ 'ਚ ਵੱਡਾ ਹਾਦਸਾ, ਦੋ ਕਾਰਾਂ ਦੀ ਭਿਆਨਕ ਟੱਕਰ ਦੌਰਾਨ ਵਾਹਨਾਂ ਦੇ ਉੱਡੇ ਪਰਖੱਚੇ
NEXT STORY