ਲੁਧਿਆਣਾ (ਅਨਿਲ) : ਥਾਣਾ ਲਾਡੋਵਾਲ ਅਧੀਨ ਪੈਂਦੇ ਕੁੱਤਵੇਵਾਲ ਗੁਜਰਾਂ 'ਚ ਨਗਰ ਨਿਗਮ ਦੇ ਕੂੜਾ ਡੰਪ 'ਤੇ ਜੇ. ਸੀ. ਬੀ. ਮਸ਼ੀਨ ਦੇ ਡਰਾਈਵਰ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਥਾਣੇਦਾਰ ਵਿਕਰਮਜੀਤ ਸਿੰਘ ਨੇ ਦੱਸਿਆ ਕਿ ਪਿੰਡ ਕੁੱਤਵੇਵਾਲ ਗੁਜਰਾਂ 'ਚ ਨਗਰ ਨਿਗਮ ਦਾ ਕੂੜਾ ਡੰਪ ਹੈ। ਇੱਥੇ ਸ਼ਹਿਰ ਦਾ ਸਾਰਾ ਕੂੜਾ ਸੁੱਟਿਆ ਜਾਂਦਾ ਹੈ ਅਤੇ ਇੱਥੋਂ ਇਕ ਜੇ. ਸੀ. ਬੀ. ਮਸ਼ੀਨ ਰਾਹੀਂ ਕੂੜੇ ਨੂੰ ਚੁੱਕਿਆ ਜਾਂਦਾ ਹੈ।
ਇਹ ਵੀ ਪੜ੍ਹੋ : ਡੱਲੇਵਾਲ ਦੀ ਸਿਹਤ ਸਬੰਧੀ ਵੱਡੀ ਅਪਡੇਟ, ਡਰਿੱਪ ਲਾਉਣ ਲਈ ਨਹੀਂ ਮਿਲ ਰਹੀ ਨਾੜ, ਇਲਾਜ ਬੰਦ!
ਇਸ ਦੌਰਾਨ ਜੇ. ਸੀ. ਬੀ. ਮਸ਼ੀਨ ਦਾ ਡਰਾਈਵਰ ਰਣ ਸਿੰਘ (56) ਵਾਸੀ ਗੋਪਾਲ ਨਗਰ ਆਪਣੀ ਡਿਊਟੀ 'ਤੇ ਕੂੜੇ ਨੂੰ ਪਿੱਛੇ ਕਰ ਰਿਹਾ ਸੀ। ਇਸ ਦੌਰਾਨ ਉਸ ਨੂੰ ਦਿਲ ਦਾ ਦੌਰਾ ਪੈ ਗਿਆ ਅਤੇ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਪੰਜਾਬ 'ਚ ਇਕ ਹੋਰ ਛੁੱਟੀ ਦਾ ਐਲਾਨ, ਲਗਾਤਾਰ 2 ਦਿਨ ਬੰਦ ਰਹਿਣਗੇ ਸਕੂਲ
ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲਸ ਨੇ ਮ੍ਰਿਤਕ ਡਰਾਈਵਰ ਦੇ ਪੁੱਤਰ ਸੁਖਦੀਪ ਸਿੰਘ ਦੀ ਸ਼ਿਕਾਇਤ 'ਤੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਨੇ ਦੱਸਿਆ ਕਿ ਪੁਲਸ ਨੇ ਮ੍ਰਿਤਕ ਡਰਾਈਵਰ ਦੀ ਲਾਸ਼ ਨੂੰ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਭਿਜਵਾ ਦਿੱਤਾ ਹੈ ਅਤੇ ਅੱਗੇ ਦੀ ਕਾਰਵਾਈ ਲਈ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਕੀਤੀ ਜਾਵੇਗੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
'ਕਾਂਸ਼ੀ ਨੂੰ ਗੱਡੀ ਜਾਣੀ ਆ, ਕੋਈ ਜਾਊ...', ਸ਼੍ਰੀ ਗੁਰੂ ਰਵਿਦਾਸ ਜੀ ਦੇ ਜੈਕਾਰਿਆਂ ਨਾਲ ਗੂੰਜਿਆ ਜਲੰਧਰ ਦਾ ਰੇਲਵੇ ਸਟੇਸ਼ਨ
NEXT STORY