ਫਗਵਾੜਾ (ਜਲੋਟਾ) : ਕਾਰਪੋਰੇਸ਼ਨ ਫਗਵਾੜਾ ਵਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ‘ਚ 5 ਲੱਖ 33 ਹਜ਼ਾਰ ਰੁਪਏ ਦੀ ਲਾਗਤ ਨਾਲ 70 ਵਾਟ ਦੀਆਂ 100 ਸਟਰੀਟ ਲਾਈਟਾਂ ਲਗਵਾਉਣ ਦੇ ਕੰਮ ਦੀ ਸ਼ੁਰੂਆਤ ਅੱਜ ਨਗਰ ਨਿਗਮ ਫਗਵਾੜਾ ਦੇ ਮੇਅਰ ਸ਼੍ਰੀ ਰਾਮਪਾਲ ਉੱਪਲ ਅਤੇ ਸੀਨੀਅਰ ਆਪ ਆਗੂ ਜੋਗਿੰਦਰ ਸਿੰਘ ਮਾਨ ਸਾਬਕਾ ਮੰਤਰੀ ਪੰਜਾਬ ਵਲੋਂ ਸਾਂਝੇ ਤੌਰ ਤੇ ਸਥਾਨਕ ਪਲਾਹੀ ਰੋਡ ਤੋਂ ਕਰਵਾਈ ਗਈ। ਇਸ ਮੌਕੇ ਮੇਅਰ ਉੱਪਲ ਅਤੇ ਸਰਦਾਰ ਮਾਨ ਦੇ ਨਾਲ ਏ.ਡੀ.ਸੀ. ਕਮ ਨਗਰ ਨਿਗਮ ਕਮਿਸ਼ਨਰ ਡਾ. ਅਕਸ਼ਿਤਾ ਗੁਪਤਾ ਵੀ ਉਚੇਰੇ ਤੌਰ ਤੇ ਮੌਜੂਦ ਰਹੇ।
ਇਹ ਵੀ ਪੜ੍ਹੋ : CM ਮਾਨ ਨੇ ਆਰ. ਟੀ. ਓ. ਦਫ਼ਤਰ ਨੂੰ ਲਗਾ ਦਿੱਤਾ ਤਾਲ਼ਾ, ਕੀਤਾ ਵੱਡਾ ਐਲਾਨ
ਮੇਅਰ ਉੱਪਲ ਅਤੇ ਸਰਦਾਰ ਮਾਨ ਨੇ ਦੱਸਿਆ ਕਿ ਸ਼ਹਿਰ ਦੇ ਕਈ ਖੇਤਰਾਂ ਵਿੱਚ ਖਰਾਬ ਹੋ ਚੁੱਕੀਆਂ ਸਟਰੀਟ ਲਾਈਟਾਂ ਨਾਲ ਉੱਥੋਂ ਦੇ ਵਸਨੀਕਾਂ ਨੂੰ ਰਾਤ ਸਮੇਂ ਆਉਣ-ਜਾਣ ‘ਚ ਮੁਸ਼ਕਿਲ ਪੇਸ਼ ਆ ਰਹੀ ਸੀ। ਇਸ ਤੋਂ ਇਲਾਵਾ ਕਾਰਪੋਰੇਸ਼ਨ ਅਧੀਨ ਆਉਂਦੇ ਕਈ ਨਵੇਂ ਵਿਕਸਿਤ ਹੋ ਰਹੇ ਇਲਾਕਿਆਂ ‘ਚ ਵੀ ਸਟਰੀਟ ਲਾਈਟਾਂ ਨਾਲ ਹੋਣ ਦੇ ਚਲਦਿਆਂ ਲੋਕ ਪਰੇਸ਼ਾਨ ਸਨ। ਆਮ ਲੋਕਾਂ ਦੀ ਇਸੇ ਮੁਸ਼ਕਿਲ ਨੂੰ ਦੂਰ ਕਰਨ ਲਈ ਕਾਰਪੋਰੇਸ਼ਨ ਫਗਵਾੜਾ ਵਲੋਂ ਮੇਅਰ ਰਾਮਪਾਲ ਉੱਪਲ ਦੀ ਨਿਗਰਾਨੀ ਹੇਠ ਸਟਰੀਟ ਲਾਈਟਾਂ ਲਗਾਉਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਉਹਨਾਂ ਸਮੂਹ ਸ਼ਹਿਰ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਸ਼ਹਿਰ ਵਾਸੀਆਂ ਦੀ ਹਰੇਕ ਮੁਸ਼ਕਿਲ ਨੂੰ ਕਾਰਪੋਰੇਸ਼ਨ ਰਾਹੀਂ ਦੂਰ ਕਰਵਾਇਆ ਜਾਵੇਗਾ। ਸ਼ਹਿਰ ਦਾ ਸਮੁੱਚਾ ਵਿਕਾਸ ਅਤੇ ਵਾਰਡ ਪੱਧਰ ‘ਤੇ ਮੁੱਢਲੀਆਂ ਜਰੂਰਤਾਂ ਦਾ ਪ੍ਰਬੰਧ ਕਰਨਾ ਉਹ ਆਪਣੀ ਜ਼ਿੰਮੇਵਾਰੀ ਸਮਝਦੇ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਥਾਨਕ ਸਰਕਾਰਾਂ ਵਿਭਾਗ ਫਗਵਾੜਾ ਸਮੇਤ ਪੰਜਾਬ ਭਰ ਦੇ ਸਮੁੱਚੇ ਸ਼ਹਿਰਾਂ ਦਾ ਵਿਕਾਸ ਪੂਰੀ ਤਨਦੇਹੀ ਦੇ ਨਾਲ ਕਰਵਾ ਰਿਹਾ ਹੈ। ਮੌਜੂਦਾ ਆਪ ਸਰਕਾਰ ਨੇ ਸੂਬੇ ਦੇ ਵਿਕਾਸ ਨੂੰ ਤਰਜੀਹ ਦਿੱਤੀ ਹੈ ਜਦਕਿ ਪਹਿਲਾਂ ਕਿਸੇ ਵੀ ਸਰਕਾਰ ਨੇ ਵਿਕਾਸ ਕਾਰਜਾਂ ਲਈ ਦਿਲ ਖੋਲ੍ਹ ਕੇ ਫੰਡ ਨਹੀਂ ਦਿੱਤੇ।
ਇਹ ਵੀ ਪੜ੍ਹੋ : ਭਾਰਤ ਵਾਪਸ ਆਇਆ 64,000 ਕਿਲੋ ਸੋਨਾ; ਜਾਣੋ ਕਿੱਥੇ ਕੀਤਾ ਗਿਆ ਹੈ ਸਟੋਰ
ਇਸ ਮੌਕੇ ਕੌਂਸਲਰ ਪਦਮਦੇਵ ਸੁਧੀਰ ਨਿਕਾ, ਕੌਂਸਲਰ ਹਰਪ੍ਰੀਤ ਸਿੰਘ ਭੋਗਲ ਅਤੇ ਬਲਾਕ ਪ੍ਰਧਾਨ ਅਰਜਨ ਸੁਧੀਰ ਸਮੇਤ ਇਲਾਕੇ ਦੇ ਹੋਰ ਪਤਵੰਤੇ ਵੀ ਹਾਜ਼ਰ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮੰਡੀ ਗੋਬਿੰਦਗੜ੍ਹ 'ਚ ਵਾਪਰੀ ਵੱਡੀ ਘਟਨਾ: ਸਕਰੈਪ ਸਟੋਰ ਨੂੰ ਲੱਗੀ ਭਿਆਨਕ ਅੱਗ, ਲੱਖਾਂ ਦਾ ਸਾਮਾਨ ਹੋਇਆ ਸੁਆਹ
NEXT STORY