ਲੁਧਿਆਣਾ (ਹਿਤੇਸ਼)- ਨਗਰ ਨਿਗਮ ਵੱਲੋਂ ਸ਼ੁੱਕਰਵਾਰ ਨੂੰ ਦੇਰ ਸ਼ਾਮ ਜਨਕਪੁਰੀ ਰੋਡ ’ਤੇ ਹੋਏ ਰੇਹੜੀ ਵਾਲਿਆਂ ਦੇ ਕਬਜ਼ੇ ਹਟਾਏ ਗਏ। ਇਹ ਕਾਰਵਾਈ ਜ਼ੋਨ-ਬੀ ਦੇ ਮੁਲਾਜ਼ਮਾਂ ਵੱਲੋਂ ਅਕਸਰ ਹੋਣ ਵਾਲੇ ਵਿਰੋਧ ਦੇ ਮੱਦੇਨਜ਼ਰ ਪੁਲਸ ਦੀ ਮਦਦ ਨਾਲ ਕੀਤੀ ਗਈ। ਇਸ ਦੌਰਾਨ ਸੜਕ ਵਿਚਕਾਰ ਲੱਗੇ ਰੇਹੜੀ-ਫੜ੍ਹੀ ਵਾਲਿਆਂ ਨੂੰ ਇਹ ਕਹਿ ਕੇ ਹਟਾ ਦਿੱਤਾ ਗਿਆ ਕਿ ਉਨ੍ਹਾਂ ਦੀ ਵਜ੍ਹਾ ਨਾਲ ਟ੍ਰੈਫਿਕ ਜਾਮ ਦੀ ਸਮੱਸਿਆ ਆ ਰਹੀ ਹੈ ਅਤੇ ਵਾਹਨਾਂ ਦੀ ਆਵਾਜਾਈ ’ਚ ਵੀ ਸਮੱਸਿਆ ਹੁੰਦੀ ਹੈ।
ਇਹ ਖ਼ਬਰ ਵੀ ਪੜ੍ਹੋ - ਲੁਧਿਆਣਾ ਦੇ ਹਸਪਤਾਲਾਂ ਦੀ ਹੈਰਾਨ ਕਰਦੀ ਰਿਪੋਰਟ, ਪੂਰੀ ਖ਼ਬਰ ਜਾਣ ਉੱਡਣਗੇ ਹੋਸ਼
ਨਗਰ ਨਿਗਮ ਦੀ ਤਹਿਬਾਜ਼ਾਰੀ ਬ੍ਰਾਂਚ ਦੇ ਮੁਲਾਜ਼ਮਾਂ ਨੇ ਰੇਹੜੀ ਵਾਲਿਆਂ ਦਾ ਸਾਮਾਨ ਜ਼ਬਤ ਕਰਨ ਦੇ ਨਾਲ ਹੀ ਉਨ੍ਹਾਂ ਨੂੰ ਪੁਲਸ ਕੇਸ ਦੀ ਕਾਰਵਾਈ ਤੋਂ ਬਚਣ ਲਈ ਦੋਬਾਰਾ ਕਬਜ਼ੇ ਨਾ ਕਰਨ ਦੀ ਚਿਤਾਵਨੀ ਦਿੱਤੀ ਗਈ ਹੈ ਅਤੇ ਇਸ ਸਬੰਧ ’ਚ ਰੈਗੂਲਰ ਚੈਕਿੰਗ ਕਰਨ ਦੀ ਗੱਲ ਕਹੀ ਹੈ।
ਬਿਜਲੀ ਚੋਰੀ ਨਾਲ ਨਾਜਾਇਜ਼ ਵਸੂਲੀ ਦੀ ਵੀ ਆ ਰਹੀ ਹੈ ਸ਼ਿਕਾਇਤ
ਜ਼ਿਕਰਯੋਗ ਹੈ ਕਿ ਜਨਕਪੁਰੀ ਰੋਡ ’ਤੇ ਰੇਹੜੀ ਵਾਲਿਆਂ ਦੇ ਕਬਜ਼ੇ ਕਾਫੀ ਪੁਰਾਣੇ ਹਨ ਅਤੇ ਨਗਰ ਨਿਗਮ ਵੱਲੋਂ ਹਟਾਉਣ ਤੋਂ ਕੁਝ ਦੇਰ ਬਾਅਦ ਦੋਬਾਰਾ ਹੋ ਜਾਂਦੇ ਹਨ। ਹੁਣ ਇਨ੍ਹਾਂ ਰੇਹੜੀ ਵਾਲਿਆਂ ਨੂੰ ਲਾਈਟ ਦਾ ਕੁਨੈਕਸ਼ਨ ਦੇਣ ਲਈ ਬਿਜਲੀ ਚੋਰੀ ਦੇ ਨਾਲ ਨਾਜਾਇਜ਼ ਵਸੂਲੀ ਹੋਣ ਦੀ ਵੀ ਸ਼ਿਕਾਇਤ ਆ ਰਹੀ ਹੈ, ਜਿਸ ਨੂੰ ਨਗਰ ਨਿਗਮ ਦੀ ਇਸ ਕਾਰਵਾਈ ਦਾ ਨਤੀਜਾ ਮੰਨਿਆ ਜਾ ਰਿਹਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦੂਜੇ ਦਿਨ ਵੀ ਕਾਬੂ ਨਹੀਂ ਆਈ ਕੂੜੇ ਦੇ ਡੰਪ ’ਚ ਲੱਗੀ ਅੱਗ, ਲੋਕਾਂ ਲਈ ਆਫ਼ਤ ਬਣਿਆ ਜ਼ਹਿਰੀਲਾ ਧੂੰਆਂ
NEXT STORY