ਜਲੰਧਰ (ਖੁਰਾਣਾ)–ਜਲੰਧਰ ਨਗਰ ਨਿਗਮ ਨੇ ਪ੍ਰਾਪਰਟੀ ਟੈਕਸ ਨਾ ਭਰਨ ਵਾਲੇ ਡਿਫਾਲਟਰਾਂ ਖ਼ਿਲਾਫ਼ ਕਾਰਵਾਈ ਤੇਜ਼ ਕਰ ਦਿੱਤੀ ਹੈ। ਨਗਰ ਨਿਗਮ ਕਮਿਸ਼ਨਰ ਨਿਕਾਸ ਕੁਮਾਰ ਦੇ ਨਿਰਦੇਸ਼ਾਂ 'ਤੇ ਪ੍ਰਾਪਰਟੀ ਟੈਕਸ ਵਿਭਾਗ ਨੇ ਵੀਰਵਾਰ ਨੂੰ ਮਹਾਰਿਸ਼ੀ ਵਾਲਮੀਕਿ ਚੌਕ ਅਤੇ ਅਰਬਨ ਅਸਟੇਟ ਫੇਜ਼-1 ਇਲਾਕੇ ਵਿਚ ਮੁਹਿੰਮ ਚਲਾ ਕੇ ਟੈਕਸ ਬਕਾਇਆ ਹੋਣ ’ਤੇ 4 ਪ੍ਰਾਪਰਟੀਆਂ ਨੂੰ ਸੀਲ ਕਰ ਦਿੱਤਾ।
ਇਹ ਕਾਰਵਾਈ ਸੁਪਰਿੰਟੈਂਡੈਂਟ ਮਹੀਪ ਸਰੀਨ, ਰਾਜੀਵ ਰਿਸ਼ੀ ਅਤੇ ਭੁਪਿੰਦਰ ਸਿੰਘ ਬੜਿੰਗ ਦੀ ਦੇਖ-ਰੇਖ ਵਿਚ ਕੀਤੀ ਗਈ। ਨਿਗਮ ਅਧਿਕਾਰੀਆਂ ਨੇ ਦੱਸਿਆ ਕਿ ਜੀ. ਆਈ. ਐੱਸ. ਸਰਵੇ ਜ਼ਰੀਏ ਟੈਕਸ ਡਿਫਾਲਟਰਾਂ ਦਾ ਪੂਰਾ ਰਿਕਾਰਡ ਨਗਰ ਨਿਗਮ ਕੋਲ ਪਹੁੰਚ ਰਿਹਾ ਹੈ। ਅਜਿਹੇ ਵਿਚ ਬਕਾਇਆ ਟੈਕਸ ਲੁਕਾਉਣਾ ਹੁਣ ਆਸਾਨ ਨਹੀਂ ਰਹੇਗਾ ਅਤੇ ਡਿਫਾਲਟਰਾਂ ਖ਼ਿਲਾਫ਼ ਲਗਾਤਾਰ ਕਾਰਵਾਈ ਜਾਰੀ ਰਹੇਗੀ।

ਇਹ ਵੀ ਪੜ੍ਹੋ: ਰੂਸ 'ਚ ਫਸਿਆ ਜਲੰਧਰ ਦਾ ਨੌਜਵਾਨ! ਹਸਪਤਾਲ 'ਚ ਦਾਖ਼ਲ ਮਾਂ, ਵੀਡੀਓ 'ਚ ਖੋਲ੍ਹੀ ਟਰੈਵਲ ਏਜੰਟਾਂ ਦੀ ਸੱਚਾਈ
ਜੁਆਇੰਟ ਕਮਿਸ਼ਨਰ ਡਾ. ਸੁਮਨਦੀਪ ਕੌਰ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਅਗਸਤ ਅਤੇ ਸਤੰਬਰ ਮਹੀਨੇ ਦੌਰਾਨ ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ’ਤੇ 10 ਫ਼ੀਸਦੀ ਦੀ ਛੋਟ (ਰਿਬੇਟ) ਦਿੱਤੀ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਇਸ ਸਹੂਲਤ ਦਾ ਲਾਭ ਉਠਾ ਕੇ ਸਮੇਂ ’ਤੇ ਟੈਕਸ ਜਮ੍ਹਾ ਕਰਵਾਉਣ ਦੀ ਅਪੀਲ ਕੀਤੀ ਤਾਂ ਕਿ ਸੀਲਿੰਗ ਵਰਗੀ ਕਾਰਵਾਈ ਤੋਂ ਬਚਿਆ ਜਾ ਸਕੇ। ਨਗਰ ਨਿਗਮ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਪ੍ਰਾਪਰਟੀ ਟੈਕਸ ਨਾ ਚੁਕਾਉਣ ਵਾਲੇ ਡਿਫਾਲਟਰਾਂ ਖ਼ਿਲਾਫ਼ ਅੱਗੇ ਵੀ ਇਸੇ ਤਰ੍ਹਾਂ ਦੀ ਕਾਰਵਾਈ ਜਾਰੀ ਰਹੇਗੀ।
ਇਹ ਵੀ ਪੜ੍ਹੋ: ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਲੁਧਿਆਣਾ ਦੀ ਕੁੜੀ ਦੀ ਵੀਡੀਓ, ਨੈੱਟ 'ਤੇ ਪੈਂਦੇ ਹੀ ਪੈ ਗਿਆ ਭੜਥੂ
NEXT STORY