ਅੰਮ੍ਰਿਤਸਰ (ਰਮਨ)-ਨਗਰ ਨਿਗਮ ਨੇ ਬਿਨਾਂ ਪ੍ਰਵਾਨਿਤ ਨਕਸ਼ਿਆਂ ਦੇ ਬਣੇ 10 ਹੋਟਲਾਂ ਦੇ ਪਾਣੀ ਅਤੇ ਸੀਵਰੇਜ ਦੇ ਕੁਨੈਕਸ਼ਨ ਕੱਟ ਦਿੱਤੇ ਹਨ। ਨਗਰ ਨਿਗਮ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਦੇ ਹੁਕਮਾਂ ’ਤੇ ਨਿਗਮ ਦੇ ਓ ਐਂਡ ਐੱਮ ਵਿਭਾਗ ਨੇ ਗੋਇਨਕਾ ਮਾਰਕੀਟ, ਕਟੜਾ ਆਹਲੂਵਾਲੀਆ, ਪੱਕੀ ਗਲੀ ਖੇਤਰ ਦੇ 10 ਹੋਟਲਾਂ ਦੇ ਪਾਣੀ ਅਤੇ ਸੀਵਰੇਜ ਦੇ ਕੁਨੈਕਸ਼ਨ ਕੱਟ ਦਿੱਤੇ। ਇਸ ਤੋਂ ਪਹਿਲਾਂ ਵੀ ਨਗਰ ਨਿਗਮ ਵੱਲੋਂ 12 ਹੋਟਲਾਂ ਦੇ ਪਾਣੀ ਅਤੇ ਸੀਵਰੇਜ ਕੁਨੈਕਸ਼ਨ ਕੱਟ ਦਿੱਤੇ ਗਏ ਸਨ। ਇਸੇ ਤਰ੍ਹਾਂ ਕੁੱਲ 22 ਹੋਟਲਾਂ ਦੇ ਕੁਨੈਕਸ਼ਨ ਕੱਟ ਦਿੱਤੇ ਗਏ ਹਨ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਹਾਦਸਾ, ਸਕੂਲ ਬੱਸ ਨੇ ਵਿਦਿਆਰਥੀ ਨੂੰ ਦਰੜਿਆ
ਨਗਰ ਨਿਗਮ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਕਿਹਾ ਕਿ ਨਕਸ਼ਾ ਮਨਜ਼ੂਰ ਕੀਤੇ ਬਿਨਾਂ ਬਣਾਇਆ ਗਏ ਕੁੱਲ 29 ਹੋਟਲਾਂ ਦੇ ਪਾਣੀ ਅਤੇ ਸੀਵਰੇਜ ਦੇ ਕੁਨੈਕਸ਼ਨ ਨੂੰ ਕੱਟਣ ਦੇ ਹੁਕਮ ਜਾਰੀ ਕੀਤੇ ਗਏ ਹਨ। ਨਗਰ ਨਿਗਮ ਵੱਲੋਂ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਨੂੰ ਨਕਸ਼ਾ ਮਨਜ਼ੂਰ ਕੀਤੇ ਬਿਨਾਂ ਬਣਾਏ ਗਏ ਹੋਟਲਾਂ ਦੇ ਬਿਜਲੀ ਕੁਨੈਕਸ਼ਨ ਕੱਟਣ ਲਈ ਪੱਤਰ ਜਾਰੀ ਕੀਤਾ ਗਿਆ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਗਰ ਨਿਗਮ ਤੋਂ ਨਕਸ਼ਾ ਮਨਜ਼ੂਰ ਕਰਵਾਉਣ ਤੋਂ ਬਾਅਦ ਹੀ ਇਮਾਰਤ ਦੀ ਉਸਾਰੀ ਸ਼ੁਰੂ ਕਰਨ।
ਇਹ ਵੀ ਪੜ੍ਹੋ- ਪੰਜਾਬ 'ਚ ਬਦਲਿਆ ਮੌਸਮ ਨੇ ਮਿਜਾਜ਼, ਹੋ ਗਈ ਵੱਡੀ ਭਵਿੱਖਬਾਣੀ, ਜਾਣੋ ਕਦੋਂ ਪਵੇਗਾ ਮੀਂਹ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ 125 ਪਿੰਡਾਂ ਦੇ ਲੋਕਾਂ ਲਈ ਖ਼ੁਸ਼ਖ਼ਬਰੀ! ਲਿਆ ਗਿਆ ਅਹਿਮ ਫ਼ੈਸਲਾ
NEXT STORY