ਹੁਸ਼ਿਆਰਪੁਰ (ਰਾਕੇਸ਼)- ਹੁਸ਼ਿਆਰਪੁਰ ਵਿਖੇ ਬਹਾਦਰਪੁਰ ਇਲਾਕੇ ਦੇ ਸੈਣੀਆਂ ਮੁਹੱਲੇ ਵਿਚ ਝਗੜਾ ਛੁਡਾਉਣ ਗਏ 48 ਸਾਲਾ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਕਤਲ ਕਰ ਦਿੱਤਾ ਗਿਆ, ਜਦਕਿ 2 ਲੋਕ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਮ੍ਰਿਤਕ ਦਾ ਨਾਂ ਰਾਜੀਵ ਸੈਣੀ ਦੱਸਿਆ ਜਾਂਦਾ ਹੈ, ਜੋਕਿ ਨਗਰ ਨਿਗਮ ਵਿਚ ਟਿਊਬਵੈੱਲ ਆਪ੍ਰੇਟਰ ਵਜੋਂ ਕੰਮ ਕਰਦਾ ਸੀ। ਪੁਲਸ ਨੇ ਮੌਕੇ ’ਤੇ ਪਹੁੰਚ ਕੇ ਵੱਖ-ਵੱਖ ਪਹਿਲੂਆਂ ਤੋਂ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਪੰਜਾਬ ਪੁਲਸ ਦੇ ਕਾਂਸਟੇਬਲ 'ਤੇ ਡਿੱਗੀ ਗਾਜ! ਹੋ ਗਿਆ ਵੱਡਾ ਐਕਸ਼ਨ, ਕਾਰਨਾਮਾ ਜਾਣ ਰਹਿ ਜਾਓਗੇ ਦੰਗ
ਜਾਣਕਾਰੀ ਦਿੰਦੇ ਮ੍ਰਿਤਕ ਦੇ ਭਰਾ ਮੋਹਿਤ ਸੈਣੀ ਨੇ ਦੱਸਿਆ ਕਿ ਰਾਤ ਸਾਢੇ 8 ਵਜੇ ਉਹ ਆਪਣੇ ਘਰ ਦੇ ਬਾਹਰ ਖੜ੍ਹੇ ਸਨ ਕਿ ਇਕ 14 ਸਾਲ ਦੇ ਮੁੰਡੇ ਨੂੰ ਕੁਝ ਲੋਕ ਕੁੱਟ ਰਹੇ ਸਨ। ਉਨ੍ਹਾਂ ਨੇ ਹਮਲਾਵਰਾਂ ਨੂੰ ਅਜਿਹਾ ਕਰਨ ਤੋਂ ਰੋਕਿਆ ਤਾਂ ਕੁਝ ਦੇਰ ਬਾਅਦ ਉਹ ਲੋਕ ਤੇਜ਼ਧਾਰ ਹਥਿਆਰਾਂ ਨਾਲ ਲੈਸ ਹੋ ਕੇ ਆਏ ਅਤੇ ਉਨ੍ਹਾਂ ਨੇ ਉਸ ’ਤੇ ਅਤੇ ਕ੍ਰਿਸ਼ ’ਤੇ ਹਮਲਾ ਕਰ ਦਿੱਤਾ। ਜਦੋਂ ਕ੍ਰਿਸ਼ ਦੇ ਪਿਤਾ ਨੇ ਆਪਣੇ ਪੁੱਤਰ ਨੂੰ ਅੰਦਰ ਖਿੱਚਿਆ ਤਾਂ ਹਮਲਾਵਰਾਂ ਨੇ ਰਾਜੀਵ ਦੇ ਸਿਰ ’ਤੇ ਗੰਭੀਰ ਵਾਰ ਕੀਤਾ। ਇੰਨਾ ਹੀ ਨਹੀਂ, ਜਾਂਦੇ ਸਮੇਂ ਉਹ ਕੋਲ ਪਏ ਇਕ ਮਿੱਟੀ ਦੇ ਬਰਤਨ ਨੂੰ ਵੀ ਉਸ ਦੇ ਸਿਰ ’ਤੇ ਮਾਰ ਕੇ ਚਲੇ ਗਏ।

ਜ਼ਖ਼ਮੀ ਰਾਜੀਵ ਨੂੰ ਪਹਿਲਾਂ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਕੁਝ ਹੀ ਮਿੰਟਾਂ ਬਾਅਦ ਉਸ ਨੂੰ ਇਕ ਨਿੱਜੀ ਹਸਪਤਾਲ ਵਿਚ ਰੈਫਰ ਕਰ ਦਿੱਤਾ ਗਿਆ, ਜਿੱਥੇ ਦੇਰ ਰਾਤ ਉਸ ਨੇ ਦਮ ਤੋੜ ਦਿੱਤਾ। ਕ੍ਰਿਸ਼ ਦੀ ਹਾਲਤ ਵੀ ਗੰਭੀਰ ਦੱਸੀ ਜਾਂਦੀ ਹੈ, ਉਸ ਦੇ ਕੰਨ ’ਤੇ ਗੰਭੀਰ ਸੱਟ ਲੱਗੀ ਹੈ। ਮੋਹਿਤ ਨੇ ਦੱਸਿਆ ਕਿ ਉਨ੍ਹਾਂ ਦੀ ਕਿਸੇ ਨਾਲ ਕੋਈ ਰੰਜਿਸ਼ ਨਹੀਂ ਸੀ। ਉਹ ਤਾਂ ਸਿਰਫ਼ ਲੜਾਈ ਛੁਡਾਉਣ ਗਏ ਸਨ ਪਰ ਉਨ੍ਹਾਂ ਨੂੰ ਕੀ ਪਤਾ ਸੀ ਕਿ ਇਸ ਦਾ ਇੰਨਾ ਗੰਭੀਰ ਨਤੀਜਾ ਨਿਕਲੇਗਾ। ਉਸ ਨੇ ਦੱਸਿਆ ਕਿ ਉਹ ਹਮਲਾਵਰਾਂ ਵਿਚੋਂ 5 ਲੋਕਾਂ ਨੂੰ ਪਛਾਣਦਾ ਹੈ ਅਤੇ ਉਨ੍ਹਾਂ ਦੇ ਨਾਲ 2-3 ਅਣਪਛਾਤੇ ਵਿਅਕਤੀ ਵੀ ਸਨ। ਉਨ੍ਹਾਂ ਦੱਸਿਆ ਕਿ ਹਮਲਾਵਰਾਂ ਨੇ ਕ੍ਰਿਸ਼ ਨੂੰ ਵੀ ਜਾਨੋਂ ਮਾਰਨ ਦੀ ਕੋਸ਼ਿਸ਼ ਕੀਤੀ, ਜੇਕਰ ਉਹ ਆਪਣਾ ਚਿਹਰਾ ਥੋੜ੍ਹਾ ਪਿੱਛੇ ਨਾ ਕਰਦਾ ਤਾਂ ਵਾਰ ਉਸ ਦੇ ਸਿਰ ’ਤੇ ਲੱਗਣਾ ਸੀ। ਮੌਕੇ ’ਤੇ ਪੁਲਸ ਨੂੰ ਸੂਚਿਤ ਕੀਤਾ ਗਿਆ ਅਤੇ ਪੁਲਸ ਮੌਕੇ ’ਤੇ ਪਹੁੰਚੀ।

ਇਹ ਵੀ ਪੜ੍ਹੋ: ਕਾਨੂੰਨ ਵਿਵਸਥਾ ਦੀ ਵਿਗੜੀ ਸਥਿਤੀ ਦੀ ਜ਼ਿੰਮੇਵਾਰੀ ਲੈ ਕੇ ਅਸਤੀਫ਼ਾ ਦੇਣ CM ਮਾਨ : ਸੁਖਬੀਰ ਬਾਦਲ
ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਇੰਚਾਰਜ ਗੁਰਸਾਹਿਬ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਰਾਤ ਨੂੰ ਲੜਾਈ-ਝਗੜੇ ਦੀ ਇਸ ਘਟਨਾ ਦੀ ਜਾਣਕਾਰੀ ਮਿਲੀ ਸੀ, ਜਿਸ ’ਤੇ ਪੁਲਸ ਭੇਜੀ ਗਈ ਸੀ। ਪੁਲਸ ਇਸ ਪੂਰੇ ਮਾਮਲੇ ਦੀ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕਰ ਰਹੀ ਹੈ ਅਤੇ ਜਲਦ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ: Punjab: ਸੜਕ 'ਤੇ ਖੜ੍ਹੀ ਕਾਰ ਦਾ ਅੰਦਰਲਾ ਹਾਲ ਵੇਖ ਲੋਕਾਂ ਦੇ ਉੱਡੇ ਹੋਸ਼! ਇਸ ਹਾਲ 'ਚ ਮਿਲਿਆ ਨੌਜਵਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਹਰਸਿਮਰਤ ਕੌਰ ਬਾਦਲ ਨੇ 77ਵੇਂ ਗਣਤੰਤਰ ਦਿਵਸ ਮੌਕੇ ਦੇਸ਼ ਵਾਸੀਆਂ ਨੂੰ ਦਿੱਤੀਆਂ ਮੁਬਾਰਕਾਂ
NEXT STORY