ਗੁਰਦਾਸਪੁਰ (ਵਿਨੋਦ) : ਨਗਰ ਕੌਂਸਲ ਗੁਰਦਾਸਪੁਰ ਦੇ ਈ.ਓ. ਅਸ਼ੋਕ ਕੁਮਾਰ ਨੂੰ ਅੱਜ ਵਿਜੀਲੈਂਸ ਵਿਭਾਗ ਗੁਰਦਾਸਪੁਰ ਨੇ ਇਕ ਪੁਰਾਣੇ ਕੇਸ ਦੀ ਜਾਂਚ ਪੜਤਾਲ ਦੇ ਬਾਅਦ ਦੋਸ਼ੀ ਪਾਏ ਜਾਣ ’ਤੇ ਗ੍ਰਿਫਤਾਰ ਕਰ ਲਿਆ। ਵਿਜੀਲੈਂਸ ਵਿਭਾਗ ਦੇ ਐੱਸ. ਐੱਸ. ਪੀ. ਵਰਿੰਦਰ ਸਿੰਘ ਅਨੁਸਾਰ ਗੁਰਦਾਸਪੁਰ ਨਗਰ ਕੌਂਸਲ ਵਿਚ ਤਾਇਨਾਤ ਈ. ਓ. ਅਸ਼ੋਕ ਕੁਮਾਰ ਜਦ ਦੀਨਾਨਗਰ ਕੌਂਸਲ ਵਿਚ ਈ. ਓ. ਸੀ, ਤਾਂ ਉਨ੍ਹਾਂ ਨੇ ਇਸ ਸਾਲ ਲਗਭਗ 1 ਲੱਖ 80 ਹਜ਼ਾਰ ਰੁਪਏ ਦੇ ਸਾਮਾਨ ਦੀ ਖਰੀਦ ਕੀਤੀ ਸੀ। ਇਸ ਸਬੰਧੀ ਇਕ ਸ਼ਿਕਾਇਤ ਦੇ ਆਧਾਰ ’ਤੇ ਮਾਮਲੇ ਦੀ ਜਾਂਚ ਵਿਜੀਲੈਂਸ ਵਿਭਾਗ ਵੱਲੋਂ ਕਰਨ ਤੋਂ ਬਾਅਦ ਅਸ਼ੋਕ ਕੁਮਾਰ ਦੋਸ਼ੀ ਪਾਇਆ ਗਿਆ ।
ਇਸ ਸਬੰਧੀ ਅੱਜ ਅਸ਼ੋਕ ਕੁਮਾਰ ਨੂੰ ਵਿਧੀਵਤ ਗ੍ਰਿਫਤਾਰ ਕਰ ਲਿਆ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਅਧਿਕਾਰੀ ਵੱਲੋਂ ਆਮਦਨ ਤੋਂ ਜ਼ਿਆਦਾ ਜਾਇਦਾਦ ਬਣਾਉਣ ਸਬੰਧੀ ਵੀ ਉੱਚ ਅਧਿਕਾਰੀਆਂ ਦੇ ਆਦੇਸ਼ ’ਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਸੋਸ਼ਲ ਮੀਡੀਆ ’ਤੇ ਹਥਿਆਰਾਂ ਨਾਲ ਤਸਵੀਰਾਂ ਪਾਉਣ ਦੇ ਚੱਲਦੇ ਇੱਕ ਖ਼ਿਲਾਫ ਕੇਸ ਦਰਜ
NEXT STORY