ਅਬੋਹਰ(ਸੁਨੀਲ)-ਬੀਤੇ ਚਾਰ ਮਹੀਨਿਆਂ ਦੀ ਤਨਖਾਹ ਨਾ ਮਿਲਣ ਦੇ ਰੋਸ ਵਜੋਂ ਨਗਰ ਕੌਂਸਲ ’ਚ ਅਣਮਿਥੇ ਸਮੇਂ ਲਈ ਧਰਨੇ ’ਤੇ ਬੈਠੇ ਨਗਰ ਕੌਂਸਲ ਦੇ ਸਫਾਈ ਸੇਵਕਾਂ ਨੇ ਅੱਜ ਨਗਰ ਕੌਂਸਲ ਦੇ ਕਾਰਜਕਾਰੀ ਅਧਿਕਾਰੀ ਖਿਲਾਫ ਨਾਅਰੇਬਾਜ਼ੀ ਕਰਦੇ ਹੋਏ ਘਡ਼ਾ ਭੰਨ ਮੁਜ਼ਾਹਰਾ ਕੀਤਾ। ਸਫਾਈ ਸੇਵਕਾਂ ਨੇ ਕਿਹਾ ਕਿ ਕਾਰਜਕਾਰੀ ਅਧਿਕਾਰੀ ਕੋਲ ਅਧਿਕਾਰ ਹੋਣ ਦੇ ਬਾਵਜੂਦ ਉਹ ਉਨ੍ਹਾਂ ਦੀ ਬਣਦੀ ਤਨਖਾਹ ਨਹੀਂ ਦੇ ਰਹੇ, ਜਿਸ ਕਾਰਨ ਉਨ੍ਹਾਂ ਨੂੰ ਆਪਣੇ ਪਰਿਵਾਰਾਂ ਦਾ ਗੁਜ਼ਾਰਾ ਕਰਨਾ ਮੁਸ਼ਕਲ ਹੋ ਰਿਹਾ ਹੈ। ਉਨ੍ਹਾਂ ਵੱਲੋਂ ਕੀਤੀ ਜਾ ਰਹੀ ਹਡ਼ਤਾਲ ਕਾਰਨ ਸ਼ਹਿਰ ਵਾਸੀਆਂ ਨੂੰ ਜੋ ਵੀ ਪ੍ਰੇਸ਼ਾਨੀ ਹੋ ਰਹੀ ਹੈ, ਉਸ ਲਈ ਨਗਰ ਕੌਂਸਲ ਦੇ ਕਾਰਜਕਾਰੀ ਅਧਿਕਾਰੀ ਜ਼ਿੰਮੇਵਾਰ ਹਨ। ਕਰਮਚਾਰੀਆਂ ਨੇ ਕਿਹਾ ਕਿ ਮੰਗਲਵਾਰ ਨੂੰ ਨਗਰ ਕੌਂਸਲ ਅੱਗੇ ਕੂਡ਼ੇ ਦੇ ਢੇਰ ਲਾ ਕੇ ਰੋਸ ਮੁਜ਼ਾਹਰਾ ਕੀਤਾ ਜਾਵੇਗਾ ਅਤੇ ਸ਼ਹਿਰ ’ਚ ਰੋਸ ਰੈਲੀ ਕੱਢ ਕੇ ਲੋਕਾਂ ਨੂੰ ਆ ਰਹੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ ਜਾਵੇਗਾ ਤਾਂ ਜੋ ਲੋਕ ਵੀ ਕਾਰਜਕਾਰੀ ਅਧਿਕਾਰੀ ਖਿਲਾਫ ਉਨ੍ਹਾਂ ਦਾ ਸਮਰਥਨ ਕਰਨ। ਇਸ ਤੋਂ ਇਲਾਵਾ ਬੁੱਧਵਾਰ ਨੂੰ ਭੁੱਖ ਹਡ਼ਤਾਲ ਕੀਤੀ ਜਾਵੇਗੀ, ਜਿਸ ਦੀ ਜ਼ਿੰਮੇਵਾਰੀ ਕਾਰਜਕਾਰੀ ਅਧਿਕਾਰੀ ਦੀ ਹੋਵੇਗੀ।
ਨੈਸ਼ਨਲ ਹਾਈਵੇ ਦੇ ਨਜ਼ਦੀਕ ਮਿਲੀ ਲਾਵਾਰਿਸ ਲਾਸ਼
NEXT STORY