ਦੀਨਾਨਗਰ (ਗੋਰਾਇਆ)- ਜ਼ਿਲ੍ਹਾ ਗੁਰਦਾਸਪੁਰ ਅੰਦਰ ਅੱਜ ਨਗਰ ਕੌਂਸਲ ਦੀਨਾਨਗਰ 'ਚ ਵੋਟਿੰਗ ਪ੍ਰਕਿਰਿਆ ਅੱਜ ਸਵੇਰੇ 8 ਵਜੇ ਸ਼ੁਰੂ ਹੋਈ, ਜੋ ਸ਼ਾਮ 4 ਵਜੇ ਸ਼ਾਂਤੀਪੂਰਨ ਢੰਗ ਨਾਲ ਮੁਕੰਮਲ ਹੋ ਗਈ। ਇਸ ਸਬੰਧੀ ਪੁਲਸ ਵੱਲੋਂ ਸਾਰੇ ਪੋਲਿੰਗ ਸਟੇਸ਼ਨਾਂ 'ਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ। ਵੋਟਿੰਗ ਖ਼ਤਮ ਹੁੰਦੇ ਹੀ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਪੋਲਿੰਗ ਸਟੇਸ਼ਨਾਂ ਦੇ ਅੰਦਰ ਹੀ ਵੋਟਾਂ ਦੀ ਗਿਣਤੀ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਅਧਿਕਾਰੀਆਂ ਅਨੁਸਾਰ ਥੋੜ੍ਹੀ ਦੇਰ ਤੱਕ ਨਤੀਜਿਆਂ ਦਾ ਐਲਾਨ ਕਰ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ- ਪੰਜਾਬ ਦੀਆਂ 4 ਨਗਰ ਕੌਂਸਲਾਂ 'ਚ ਹੋ ਰਹੀ ਵੋਟਿੰਗ, ਜਾਣੋ 10 ਵਜੇ ਤੱਕ ਪੋਲਿੰਗ ਫੀਸਦੀ
ਸਵੇਰੇ 10 ਵਜੇ ਤੱਕ ਪੋਲਿੰਗ ਫੀਸਦੀ
ਦੀਨਾਨਗਰ- 15.38 ਫੀਸਦੀ
12 ਵਜੇ ਤੱਕ ਪੋਲਿੰਗ ਫੀਸਦੀ
ਦੀਨਾਨਗਰ- 32.41 ਫੀਸਦੀ
2 ਵਜੇ ਤੱਕ ਪੋਲਿੰਗ ਫੀਸਦੀ
ਦੀਨਾਨਗਰ- 47.33 ਫੀਸਦੀ
4 ਵਜੇ ਤੱਕ ਪੋਲਿੰਗ ਫੀਸਦੀ
ਦੀਨਾਨਗਰ- 57 ਫੀਸਦੀ
ਜਾਣਕਾਰੀ ਅਨੁਸਾਰ ਜਦਕਿ ਦੀਨਾਨਗਰ ਅਤੇ ਕਾਦੀਆਂ ਦੇ 15-15 ਵਾਰਡ ਹਨ, ਜਿਨ੍ਹਾਂ ਦੇ ਕੌਂਸਲਰਾਂ ਦੀ ਚੋਣ ਲਈ ਇਹ ਵੋਟਿੰਗ ਕਰਵਾਈ ਗਈ। ਦੱਸਣਯੋਗ ਹੈ ਕਿ ਇਹ ਚੋਣਾਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਜਾਰੀ ਨਿਰਦੇਸ਼ਾਂ ਤੋਂ ਬਾਅਦ ਕਰਵਾਈਆਂ ਗਈਆਂ। ਹਾਈਕੋਰਟ ਵੱਲੋਂ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਸਨ ਕਿ ਚੋਣ ਪ੍ਰਕਿਰਿਆ ਦੌਰਾਨ ਸੀਸੀਟੀਵੀ ਕੈਮਰਿਆਂ ਰਾਹੀਂ ਨਿਗਰਾਨੀ ਕੀਤੀ ਜਾਵੇ ਅਤੇ ਹੋਰ ਪ੍ਰਬੰਧ ਵੀ ਯਕੀਨੀ ਬਣਾਏ ਜਾਣ। ਵੋਟਿੰਗ ਨੂੰ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਪੁਲਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਪੰਜਾਬ 'ਚ ਇਸ ਵੱਡੇ ਅਫ਼ਸਰ ਦਾ ਤਬਾਦਲਾ
NEXT STORY