ਗੁਰਦਾਸਪੁਰ (ਹਰਮਨ)- ਜ਼ਿਲਾ ਗੁਰਦਾਸਪੁਰ ਅੰਦਰ ਹੋਣ ਜਾ ਰਹੀਆਂ ਨਗਰ ਕੌਂਸਲ ਗੁਰਦਾਸਪੁਰ, ਦੀਨਾਨਗਰ ਅਤੇ ਕਾਦੀਆਂ ਦੀਆਂ ਚੋਣਾਂ ਨੂੰ ਸ਼ਾਂਤੀਪੂਰਵਕ, ਨਿਰਪੱਖ ਅਤੇ ਸੁਰੱਖਿਅਤ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲਾ ਪ੍ਰਸ਼ਾਸਨ ਦੇ ਨਾਲ-ਨਾਲ ਪੁਲਸ ਪ੍ਰਸ਼ਾਸਨ ਵੱਲੋਂ ਵੀ ਸੁਰੱਖਿਆ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਚੋਣਾਂ ਦੌਰਾਨ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਗੁਰਦਾਸਪੁਰ ਵਿਚ ਕਰੀਬ 1500 ਪੁਲਸ ਮੁਲਾਜ਼ਮ ਤਾਇਨਾਤ ਕੀਤੇ ਜਾਣਗੇ, ਜਿਨ੍ਹਾਂ ਦੀ ਸੁਰੱਖਿਆ ਹੇਠ ਵੋਟਾਂ ਪਾਉਣ ਦਾ ਕੰਮ ਸੰਪਨ ਹੋਵੇਗਾ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਤੇਜ਼ ਹਨੇਰੀ ਦਾ ਕਹਿਰ: ਦੀਵਾਰ ਡਿੱਗਣ ਕਾਰਣ ਵਿਅਕਤੀ ਦੀ ਮੌਤ, ਕਈ ਥਾਵਾਂ 'ਤੇ ਭਾਰੀ ਨੁਕਸਾਨ
ਐੱਸ.ਐੱਸ.ਪੀ. ਗੁਰਦਾਸਪੁਰ ਅਦਿੱਤਿਆ ਨੇ ਦੱਸਿਆ ਕਿ ਪੁਲਸ ਵੱਲੋਂ ਚੋਣ ਪ੍ਰਕਿਰਿਆ ਨੂੰ ਸੁਚੱਜੇ ਅਤੇ ਨਿਰਪੱਖ ਢੰਗ ਨਾਲ ਕਰਵਾਉਣ ਲਈ ਪੂਰੀ ਤਿਆਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਹਰੇਕ ਵੋਟਰ ਬਿਨਾਂ ਕਿਸੇ ਡਰ-ਭੈ ਦੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰੇ । ਉਨ੍ਹਾਂ ਸਪੱਸ਼ਟ ਕੀਤਾ ਕਿ ਚੋਣਾਂ ਦੌਰਾਨ ਕਿਸੇ ਵੀ ਸ਼ਰਾਰਤੀ ਅਨਸਰ, ਹੁੱਲੜਬਾਜ਼ੀ ਕਰਨ ਵਾਲੇ ਜਾਂ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰਨ ਵਾਲੇ ਵਿਅਕਤੀ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਜੇਕਰ ਕੋਈ ਵਿਅਕਤੀ ਕਾਨੂੰਨ ਦੀ ਉਲੰਘਣਾ ਕਰਦਾ ਹੈ ਤਾਂ ਉਸ ਖ਼ਿਲਾਫ਼ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਬਾਬਾ ਬਕਾਲਾ: ਮੁੰਡੇ ਨੇ ਬਾਥਰੂਮ 'ਚ ਪਿਓ ਦੀ ਕੀਤੀ ਕੁੱਟਮਾਰ, ਵੀਡੀਓ ਵਾਇਰਲ ਹੋਣ 'ਤੇ ਪੁੱਤ ਵੀ ਆਇਆ ਸਾਹਮਣੇ
ਐੱਸ.ਐੱਸ.ਪੀ. ਨੇ ਦੱਸਿਆ ਕਿ ਹਰੇਕ ਪੋਲਿੰਗ ਬੂਥ ’ਤੇ ਪੁਲਸ ਦਾ ਵਿਸ਼ੇਸ਼ ਪਹਿਰਾ ਰਹੇਗਾ, ਜਦਕਿ ਸੰਵੇਦਨਸ਼ੀਲ ਅਤੇ ਅਤਿ ਸੰਵੇਦਨਸ਼ੀਲ ਬੂਥਾਂ ’ਤੇ ਵਾਧੂ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਪੁਲਸ ਦੇ ਉੱਚ ਅਧਿਕਾਰੀ ਵੀ ਲਗਾਤਾਰ ਵੱਖ-ਵੱਖ ਪੋਲਿੰਗ ਸਥਾਨਾਂ ਦਾ ਦੌਰਾ ਕਰ ਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣਗੇ। ਉਨ੍ਹਾਂ ਦੱਸਿਆ ਕਿ ਚੋਣ ਡਿਊਟੀ ’ਤੇ ਤਾਇਨਾਤ ਪੁਲਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਉਹ ਆਪਣੀ ਡਿਊਟੀ ਪੂਰੀ ਜ਼ਿੰਮੇਵਾਰੀ ਅਤੇ ਚੌਕਸੀ ਨਾਲ ਨਿਭਾਉਣ ਅਤੇ ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਨਾ ਵਰਤਣ।
ਇਹ ਵੀ ਪੜ੍ਹੋ-ਤਰਨਤਾਰਨ 'ਚ ਹੈਰਾਨ ਕਰ ਦੇਣ ਵਾਲਾ ਮਾਮਲਾ: ਕੰਮ ਲਈ ਰੱਖੀ ਕੁੜੀ ਨਾਲ ਵੱਖ-ਵੱਖ ਵਿਅਕਤੀਆਂ ਪਾਸੋਂ...
ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਗੁਰਦਾਸਪੁਰ ਪੁਲਸ ਵੱਲੋਂ ਜ਼ਿਲੇ ਭਰ ਵਿਚ ਵਿਸ਼ੇਸ਼ ਨਾਕਾਬੰਦੀ ਕੀਤੀ ਜਾ ਰਹੀ ਹੈ। ਵੱਖ-ਵੱਖ ਥਾਵਾਂ ’ਤੇ ਵਾਹਨਾਂ ਦੀ ਚੈਕਿੰਗ ਦੇ ਨਾਲ-ਨਾਲ ਸ਼ੱਕੀ ਵਿਅਕਤੀਆਂ ਦੀ ਵੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਸ ਵੱਲੋਂ ਦਿਨ ਦੇ ਨਾਲ-ਨਾਲ ਰਾਤ ਸਮੇਂ ਵੀ ਗੁਰਦਾਸਪੁਰ ਸ਼ਹਿਰ, ਦੀਨਾਨਗਰ ਅਤੇ ਹੋਰ ਇਲਾਕਿਆਂ ਵਿਚ ਗਸ਼ਤ ਤੇ ਚੈਕਿੰਗ ਮੁਹਿੰਮ ਜਾਰੀ ਰੱਖੀ ਜਾ ਰਹੀ ਹੈ ਤਾਂ ਜੋ ਚੋਣਾਂ ਦੌਰਾਨ ਕਿਸੇ ਵੀ ਤਰ੍ਹਾਂ ਦੀ ਗੈਰ-ਕਾਨੂੰਨੀ ਗਤੀਵਿਧੀ ਨੂੰ ਰੋਕਿਆ ਜਾ ਸਕੇ।
ਇਹ ਵੀ ਪੜ੍ਹੋ- ਤਰਨਤਾਰਨ: ਨਰਸਿੰਗ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ, ਦੋਸਤ ਵੱਲੋਂ ਵਿਆਹ...
ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਸ਼ਰਾਬ, ਪੈਸੇ ਜਾਂ ਕਿਸੇ ਹੋਰ ਲਾਲਚ ਵਾਲੀ ਸਮੱਗਰੀ ਦੀ ਵਰਤੋਂ ਜਾਂ ਵੰਡ ਨੂੰ ਰੋਕਣ ਲਈ ਵੀ ਪੁਲਸ ਵੱਲੋਂ ਵਿਸ਼ੇਸ਼ ਨਿਗਰਾਨੀ ਰੱਖੀ ਜਾ ਰਹੀ ਹੈ। ਐੱਸ.ਐਸ.ਪੀ. ਨੇ ਦੱਸਿਆ ਕਿ ਚੋਣਾਂ ਦੇ ਮੱਦੇਨਜ਼ਰ ਬਾਹਰੀ ਵਿਅਕਤੀਆਂ ਦੀ ਆਵਾਜਾਈ ’ਤੇ ਵੀ ਨਿਗਰਾਨੀ ਰੱਖੀ ਜਾ ਰਹੀ ਹੈ ਅਤੇ ਹਥਿਆਰ ਲੈ ਕੇ ਚੱਲਣ ’ਤੇ ਪਹਿਲਾਂ ਹੀ ਮਨਾਹੀ ਦੇ ਹੁਕਮ ਲਾਗੂ ਕੀਤੇ ਜਾ ਚੁੱਕੇ ਹਨ।
ਉਨ੍ਹਾਂ ਸਾਰੇ ਵੋਟਰਾਂ ਅਤੇ ਆਮ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਕਾਨੂੰਨ ਦੀ ਪਾਲਣਾ ਕਰਦੇ ਹੋਏ ਲੋਕਤੰਤਰਿਕ ਪ੍ਰਕਿਰਿਆ ਵਿਚ ਆਪਣੀ ਭੂਮਿਕਾ ਨਿਭਾਉਣ। ਇਸ ਦੇ ਨਾਲ ਹੀ ਚੋਣ ਲੜ ਰਹੇ ਉਮੀਦਵਾਰਾਂ ਅਤੇ ਉਨ੍ਹਾਂ ਦੇ ਸਮਰਥਕਾਂ ਨੂੰ ਵੀ ਅਪੀਲ ਕੀਤੀ ਗਈ ਕਿ ਉਹ ਚੋਣਾਂ ਨੂੰ ਪੂਰੀ ਸ਼ਾਂਤੀ ਅਤੇ ਸਦਭਾਵਨਾ ਨਾਲ ਨੇਪਰੇ ਚਾੜ੍ਹਨ ਵਿੱਚ ਸਹਿਯੋਗ ਕਰਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ! 4 IAS ਅਤੇ 30 PCS ਅਧਿਕਾਰੀਆਂ ਦੇ ਤਬਾਦਲੇ
NEXT STORY