ਬੁਢਲਾਡਾ (ਬਾਂਸਲ) : ਬੁਢਲਾਡਾ ਸ਼ਹਿਰ ਅੰਦਰ ਦੁਕਾਨਦਾਰਾਂ ਵੱਲੋਂ ਕੀਤੇ ਨਾਜਾਇਜ਼ ਆਰਜੀ ਕਬਜ਼ਿਆਂ ਸਬੰਧੀ ਨਗਰ ਕੌਂਸਲ ਬੁਢਲਾਡਾ ਅੱਜ ਸਖਤ ਨਜ਼ਰ ਆ ਰਹੀ ਸੀ। ਅੱਜ ਨਗਰ ਕੌਂਸਲ ਬੁਢਲਾਡਾ ਦੇ ਕਾਰਜ ਸਾਧਕ ਅਫਸਰ ਵਰੁਣ ਸਹੋਤਾ ਦੀ ਅਗਵਾਈ ਹੇਠ ਸ਼ਹਿਰ ਅੰਦਰ ਵੱਖ-ਵੱਖ ਥਾਵਾਂ 'ਤੇ ਦੁਕਾਨਦਾਰਾਂ ਵੱਲੋਂ ਕੀਤੇ ਆਰਜੀ ਨਾਜਾਇਜ਼ ਕਬਜ਼ਿਆਂ ਨੂੰ ਚੁਕਵਾਇਆ ਗਿਆ।
ਉਨ੍ਹਾਂ ਕਿਹਾ ਕਿ ਸ਼ਹਿਰ ਅੰਦਰ ਦੁਕਾਨਦਾਰਾਂ ਵੱਲੋਂ ਬੜੀ ਤੇਜ਼ੀ ਨਾਲ ਆਪਣੀਆਂ ਦੁਕਾਨਾਂ ਦੇ ਬਾਹਰ ਆਰਜੀ ਨਾਜਾਇਜ਼ ਕਬਜ਼ੇ ਕੀਤੇ ਹੋਏ ਹਨ। ਜਿਨ੍ਹਾਂ ਨੂੰ ਨਗਰ ਕੌਂਸਲ ਬੜੀ ਸਖਤੀ ਨਾਲ ਚੁਕਵਾ ਰਹੀ ਹੈ। ਉਨ੍ਹਾਂ ਕਿਹਾ ਕਿ ਆਰਜੀ ਨਾਜਾਇਜ਼ ਕਬਜ਼ੇ ਬਰਦਾਸ਼ਤ ਨਹੀਂ ਕੀਤੇ ਜਾਣਗੇ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਦੁਕਾਨਾਂ ਦਾ ਸਮਾਨ ਅੰਦਰ ਰੱਖਣ ਤਾਂ ਜੋ ਆਵਾਜਾਈ ਨਿਰਵਿਗਨ ਚਾਲੂ ਰਹਿ ਸਕੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਚੱਲਦੀ ਸਕੂਲ ਵੈਨ ਨੂੰ ਅਚਾਨਕ ਲੱਗੀ ਅੱਗ, ਵਾਲ-ਵਾਲ ਬਚੀ ਮਾਸੂਮਾਂ ਦੀ ਜਾਨ
NEXT STORY