ਜਲੰਧਰ (ਚੋਪੜਾ)- ਜ਼ਿਲ੍ਹਾ ਪ੍ਰਸ਼ਾਸਨ ਨੇ ਇਸੇ ਸਾਲ ਸੰਭਾਵਿਤ ਨਗਰ ਨਿਗਮ ਚੋਣਾਂ ਨੂੰ ਲੈ ਕੇ ਤਿਆਰੀਆਂ ਜ਼ੋਰ-ਸ਼ੋਰ ਨਾਲ ਸ਼ੁਰੂ ਕਰ ਦਿੱਤੀਆਂ ਹਨ। ਇਸੇ ਸੰਦਰਭ ਵਿਚ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਨਗਰ ਨਿਗਮ ਚੋਣਾਂ ਲਈ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ 10 ਨਵੰਬਰ ਨੂੰ ਹੋਵੇਗੀ। ਉਨ੍ਹਾਂ ਦੱਸਿਆ ਕਿ 31 ਅਕਤੂਬਰ ਤਕ ਸਬੰਧਤ ਚੋਣ ਰਜਿਸਟ੍ਰੇਸ਼ਨ ਅਧਿਕਾਰੀਆਂ (ਈ. ਆਰ. ਓ.) ਕੋਲ ਦਾਅਵੇ ਅਤੇ ਇਤਰਾਜ਼ ਦਰਜ ਕਰਵਾਏ ਜਾ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 8 ਨਵੰਬਰ ਨੂੰ ਕੀਤਾ ਜਾਵੇਗਾ। ਸਾਰੰਗਲ ਨੇ ਦੱਸਿਆ ਕਿ ਨਗਰ ਨਿਗਮ ਚੋਣਾਂ ਲਈ ਤਾਇਨਾਤ ਈ. ਆਰ. ਓਜ਼ ਵਿਚ ਐੱਸ. ਡੀ. ਐੱਮ.-1, ਐੱਸ. ਡੀ. ਐੱਮ-2, ਸਕੱਤਰ ਆਰ. ਟੀ. ਏ., ਵਧੀਕ ਮੁੱਖ ਪ੍ਰਸ਼ਾਸਕ ਪੁੱਡਾ, ਡਿਪਟੀ ਕਮਿਸ਼ਨਰ ਸਟੇਟ ਟੈਕਸ (ਆਬਕਾਰੀ ਜਲੰਧਰ), ਜੀ. ਐੱਮ. ਉਦਯੋਗ, ਕਾਰਜਕਾਰੀ ਇੰਜੀਨੀਅਰ ਸੀਵਰੇਜ ਬੋਰਡ ਜਲੰਧਰ-1, ਜ਼ਿਲਾ ਮਾਲੀਆ ਅਧਿਕਾਰੀ, ਡਿਪਟੀ ਡਾਇਰੈਕਟਰ ਲੈਂਡ ਰਿਕਾਰਡ, ਡਿਪਟੀ ਰਜਿਸਟਰਾਰ ਸਹਿਕਾਰੀ ਸੰਮਤੀਆਂ, ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਧਿਕਾਰੀ, ਜ਼ਿਲ੍ਹਾ ਟਾਊਨ ਪਲਾਨਰ, ਕਾਰਜਕਾਰੀ ਇੰਜੀਨੀਅਰ, ਜਲ ਸਪਲਾਈ ਅਤੇ ਸਵੱਛਤਾ ਜਲੰਧਰ-1 ਅਤੇ 2 ਅਤੇ ਸਹਾਇਕ ਆਬਕਾਰੀ ਕਮਿਸ਼ਨਰ ਸਟੇਟ ਟੈਕਸ ਆਡਿਟ-1 ਸ਼ਾਮਲ ਹਨ।
ਇਹ ਵੀ ਪੜ੍ਹੋ: ਭਾਰਤ-ਕੈਨੇਡਾ ਵਿਵਾਦ ਵਿਚਾਲੇ ਜਲੰਧਰ 'ਚ ਵੀਜ਼ਾ ਅਰਜ਼ੀਆਂ ਸਬੰਧੀ ਅਹਿਮ ਖ਼ਬਰ
ਉਨ੍ਹਾਂ ਦੱਸਿਆ ਕਿ ਲੋਕ ਆਪਣੇ ਦਾਅਵੇ ਅਤੇ ਇਤਰਾਜ਼ ਦਰਜ ਕਰਵਾਉਣ ਲਈ ਇਨ੍ਹਾਂ ਅਧਿਕਾਰੀਆਂ ਦੇ ਦਫਤਰਾਂ ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਨੇ ਸਾਰੇ ਈ. ਆਰ. ਓਜ਼ ਨੂੰ ਇਹ ਵੀ ਯਕੀਨੀ ਕਰਨ ਲਈ ਕਿਹਾ ਕਿ ਕੋਈ ਵੀ ਯੋਗ ਵਿਅਕਤੀ ਵਿਸ਼ੇਸ਼ ਕਰਕੇ ਨੌਜਵਾਨ ਵੋਟਰ ਵਜੋਂ ਰਜਿਸਟਰ ਹੋਣ ਤੋਂ ਨਾ ਰਹੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨਗਰ ਨਿਗਮ ਚੋਣਾਂ ਨੂੰ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਵਚਨਬੱਧ ਹੈ।
ਇਹ ਵੀ ਪੜ੍ਹੋ: ਮਾਤਮ 'ਚ ਬਦਲੀਆਂ ਖ਼ੁਸ਼ੀਆਂ, ਬੋਲੈਰੋ ਗੱਡੀ ਨੇ ਦਾਦੀ-ਪੋਤੀ ਨੂੰ ਕੁਚਲਿਆ, 3 ਸਾਲਾ ਬੱਚੀ ਦੀ ਦਰਦਨਾਕ ਮੌਤ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
85 ਵਾਰਡਾਂ ਲਈ ਕਾਂਗਰਸ ’ਚ ਸਾਹਮਣੇ ਆਏ ਸਿਰਫ਼ 25 ਦਾਅਵੇਦਾਰ, ਹੁਣ 31 ਤੱਕ ਲਈਆਂ ਜਾਣਗੀਆਂ ਅਰਜ਼ੀਆਂ
NEXT STORY