ਜਲੰਧਰ (ਚੋਪੜਾ)– ਨਗਰ ਨਿਗਮ, ਨਗਰ ਪ੍ਰੀਸ਼ਦਾਂ ਅਤੇ ਨਗਰ ਪੰਚਾਇਤਾਂ ਦੀ ਚੋਣਾਂ ਲਈ ਚੋਣ ਕਮਿਸ਼ਨ ਕੋਲ ਜਮ੍ਹਾ ਹੋਏ 698 ਨਾਮਜ਼ਦਗੀ ਕਾਗਜ਼ਾਂ ਦੀ ਜਾਂਚ ਤੋਂ ਬਾਅਦ 687 ਸਹੀ ਪਾਏ ਗਏ। ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇਸ ਸਬੰਧੀ ਜ਼ਿਆਦਾ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਨਾਮਜ਼ਦਗੀ ਕਾਗਜ਼ਾਂ ਦੀ ਜਾਂਚ ਤੋਂ ਬਾਅਦ ਨਗਰ ਨਿਗਮ ਦੇ 85 ਵਾਰਡਾਂ ਲਈ 443 ਨਾਮਜ਼ਦਗੀ ਕਾਗਜ਼ ਸਹੀ ਪਾਏ ਗਏ।
ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਨਗਰ ਕੌਂਸਲ ਭੋਗਪੁਰ ਦੇ 13 ਵਾਰਡਾਂ ਲਈ 62, ਨਗਰ ਕੌਂਸਲ ਗੋਰਾਇਆ ਦੇ 13 ਵਾਰਡਾਂ ਲਈ 53, ਨਗਰ ਪੰਚਾਇਤ ਬਿਲਗਾ ਦੇ 13 ਵਾਰਡਾਂ ਲਈ 43, ਨਗਰ ਕੌਂਸਲ ਸ਼ਾਹਕੋਟ ਦੇ 13 ਵਾਰਡਾਂ ਲਈ 79, ਨਗਰ ਕੌਂਸਲ ਫਿਲੌਰ ਦੇ ਵਾਰਡ ਨੰਬਰ 13 ਲਈ 4 ਅਤੇ ਨਗਰ ਪੰਚਾਇਤ ਮਹਿਤਪੁਰ ਦੇ ਵਾਰਡ ਨੰਬਰ 5 ਲਈ 3 ਨਾਮਜ਼ਦਗੀ ਕਾਗਜ਼ ਸਹੀ ਪਾਏ ਗਏ। ਡਾ. ਅਗਰਵਾਲ ਨੇ ਦੱਸਿਆ ਕਿ ਨਾਮਜ਼ਦਗੀ ਕਾਗਜ਼ 14 ਦਸੰਬਰ ਨੂੰ ਵਾਪਸ ਲਏ ਜਾ ਸਕਣਗੇ। ਉਨ੍ਹਾਂ ਕਿਹਾ ਕਿ ਪੋਲਿੰਗ 21 ਦਸੰਬਰ ਨੂੰ ਹੋਵੇਗੀ ਅਤੇ ਵੋਟਾਂ ਦੀ ਗਿਣਤੀ ਵੀ ਉਸੇ ਦਿਨ ਹੋਵੇਗੀ।
ਇਹ ਵੀ ਪੜ੍ਹੋ- ਬਿਕਰਮ ਮਜੀਠੀਆ ਦਾ PM ਮੋਦੀ ਦੇ ਨਾਂ ਸੰਦੇਸ਼ ; ''ਅੰਨਦਾਤਾ ਨੂੰ ਮਰਨ ਵਰਤ 'ਤੇ ਬੈਠਣ ਲਈ ਹੋਣਾ ਪਿਆ ਮਜਬੂਰ...''
ਜ਼ਿਕਰਯੋਗ ਹੈ ਕਿ 12 ਦਸੰਬਰ ਨੂੰ ਨਾਮਜ਼ਦਗੀ ਕਾਗਜ਼ ਦਾਖਲ ਕਰਨ ਦੇ ਆਖਰੀ ਦਿਨ ਜ਼ਿਲ੍ਹੇ ਦੇ ਕੁੱਲ 139 ਵਾਰਡਾਂ ਲਈ ਕੁੱਲ 698 ਨਾਮਜ਼ਦਗੀ ਕਾਗਜ਼ ਪ੍ਰਾਪਤ ਹੋਏ ਸਨ, ਜਿਨ੍ਹਾਂ ਦੀ ਜਾਂਚ ਤੋਂ ਬਾਅਦ 11 ਨਾਮਜ਼ਦਗੀ ਕਾਗਜ਼ ਰੱਦ ਹੋ ਗਏ। ਇਨ੍ਹਾਂ ਵਿਚੋਂ ਨਗਰ ਨਿਗਮ ਜਲੰਧਰ ਦੇ 85 ਵਾਰਡਾਂ ਲਈ ਪ੍ਰਾਪਤ ਨਾਮਜ਼ਦਗੀ ਕਾਗਜ਼ਾਂ ਵਿਚੋਂ 5, ਨਗਰ ਪੰਚਾਇਤ ਬਿਲਗਾ ਲਈ ਪ੍ਰਾਪਤ ਨਾਮਜ਼ਦਗੀ ਕਾਗਜ਼ਾਂ ਵਿਚੋਂ 4, ਨਗਰ ਪੰਚਾਇਤ ਸ਼ਾਹਕੋਟ ਲਈ ਪ੍ਰਾਪਤ ਨਾਮਜ਼ਦਗੀ ਕਾਗਜ਼ਾਂ ਵਿਚੋਂ 2 ਨੂੰ ਜਾਂਚ ਤੋਂ ਬਾਅਦ ਰੱਦ ਕੀਤਾ ਗਿਆ, ਜਦੋਂ ਕਿ ਨਗਰ ਕੌਂਸਲ ਭੋਗਪੁਰ ਤੇ ਗੋਰਾਇਆ, ਨਗਰ ਕੌਂਸਲ ਫਿਲੌਰ ਦੇ ਵਾਰਡ ਨੰਬਰ 13 ਅਤੇ ਨਗਰ ਪੰਚਾਇਤ ਮਹਿਤਪੁਰ ਦੇ ਵਾਰਡ ਨੰਬਰ 5 ਦੇ ਪ੍ਰਾਪਤ ਕ੍ਰਮ ਅਨੁਸਾਰ 62, 53, 4 ਅਤੇ 3 ਨਾਮਜ਼ਦਗੀ ਕਾਗਜ਼ ਸਹੀ ਪਾਏ ਗਏ।
ਇਹ ਵੀ ਪੜ੍ਹੋ- ਕਾਰ ਸਵਾਰ ਨੌਜਵਾਨਾਂ ਦਾ ਕਾਰਾ ; ਨਾਕਾ ਦੇਖ ਭਜਾ ਲਈ ਕਾਰ, ਜਾਂਦੇ-ਜਾਂਦੇ ਪੁਲਸ ਪਾਰਟੀ 'ਤੇ ਚਲਾ'ਤੀਆਂ ਗੋਲ਼ੀਆਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਦੀ ਹਵਾਈ ਕੁਨੈਕਟੀਵਿਟੀ ਨੂੰ ਵੱਡਾ ਹੁਲਾਰਾ ; ਅੰਮ੍ਰਿਤਸਰ ਤੋਂ ਬੈਂਕਾਕ ਲਈ ਚੱਲਣਗੀਆਂ Direct Flights
NEXT STORY