ਲੁਧਿਆਣਾ (ਹਿਤੇਸ਼)- ਪੰਜਾਬ ਸਰਕਾਰ ਵੱਲੋਂ ਨਗਰ ਨਿਗਮ ਚੋਣਾਂ ਲਈ ਸ਼ਡਿਊਲ ਜਾਰੀ ਕਰਨ ਤੋਂ ਪਹਿਲਾਂ ਹੀ ਕਾਂਗਰਸ ਦੀਆਂ ਗਤੀਵਿਧੀਆਂ ਤੇਜ਼ ਹੋ ਗਈਆਂ ਹਨ, ਜਿਸ ਦੇ ਤਹਿਤ ਪੰਜਾਬ ਪ੍ਰਧਾਨ ਰਾਜਾ ਵੜਿੰਗ ਵੱਲੋਂ ਲੁਧਿਆਣਾ ਦੇ ਆਗੂਆਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਮੁੱਖ ਤੌਰ ’ਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੁੂ ਦੀ ਪਤਨੀ ਮਮਤਾ, ਜ਼ਿਲਾ ਪ੍ਰਧਾਨ ਸੰਜੇ ਤਲਵਾੜ, ਸਾਬਕਾ ਵਿਧਾਇਕ ਸੁਰਿੰਦਰ ਡਾਬਰ, ਕੁਲਦੀਪ ਵੈਦ, ਬੈਂਸ ਬ੍ਰਦਰਜ਼, ਸੰਦੀਪ ਸੰਧੂ, ਵਿਕਰਮ ਬਾਜਵਾ, ਈਸ਼ਵਰਜੋਤ ਚੀਮਾ ਸ਼ਾਮਲ ਹੋਏ।
ਇਹ ਖ਼ਬਰ ਵੀ ਪੜ੍ਹੋ - 50 ਰੁਪਏ ਨਾਲ ਮਾਲੋ-ਮਾਲ ਹੋ ਗਿਆ ਪੰਜਾਬੀ, ਲੱਖਾਂ ਰੁਪਏ ਦੇਵੇਗੀ Goa ਸਰਕਾਰ
ਜਾਣਕਾਰੀ ਮੁਤਾਬਕ ਇਸ ਮੀਟਿੰਗ ਦੌਰਾਨ ਨਗਰ ਨਿਗਮ ਚੋਣਾਂ ਲਈ ਟਿਕਟ ਦੇ ਦਾਅਵੇਦਾਰਾਂ ਦੀ ਲਿਸਟ ਨਾਵਾਂ ’ਤੇ ਚਰਚਾ ਹੋਈ ਹੈ, ਜਿਸ ਸਬੰਧੀ ਸਹਿਮਤੀ ਬਣੀ ਹੈ ਕਿ ਪਹਿਲੇ ਪੜਾਅ ’ਚ ਉਨ੍ਹਾਂ ਨਾਵਾਂ ਨੂੰ ਕਲੀਅਰ ਕਰ ਦਿੱਤਾ ਜਾਵੇ, ਜਿਥੇ ਕਿਸੇ ਵਾਰਡ ’ਚ ਟਿਕਟ ਲਈ ਸਿੰਗਲ ਦਾਅਵੇਦਾਰ ਵੱਲੋਂ ਅਪਲਾਈ ਕੀਤਾ ਗਿਆ ਹੈ। ਸੂਤਰਾਂ ਮੁਤਾਬਕ ਇਸ ਸਬੰਧੀ ਪਹਿਲੀ ਲਿਸਟ 8 ਦਸੰਬਰ ਨੂੰ ਜਾਰੀ ਕਰ ਦਿੱਤੀ ਜਾਵੇਗੀ, ਜਿਸ ਦੇ ਲਈ ਉਮੀਦਵਾਰਾਂ ਨੂੰ ਆਪਣੇ ਵਾਰਡ ’ਚ ਪ੍ਰਚਾਰ ਲਈ ਵੱਧ ਤੋਂ ਵੱਧ ਸਮਾਂ ਦੇਣ ਦਾ ਹਵਾਲਾ ਦਿੱਤਾ ਗਿਆ ਹੈ।
ਵੀਰਵਾਰ ਨੂੰ ਸ਼ੁਰੂ ਹੋ ਸਕਦੀ ਹੈ ਦਾਅਵੇਦਾਰਾਂ ਦੀ ਇੰਟਰਵਿਊ
ਸਿੰਗਲ ਦਾਅਵੇਦਾਰ ਵਾਲੇ ਵਾਰਡਾਂ ਲਈ ਉਮੀਦਵਾਰਾਂ ਦੇ ਐਲਾਨ ਨੂੰ ਲੈ ਕੇ ਸਹਿਮਤੀ ਬਣਨ ਤੋਂ ਬਾਅਦ ਮੀਟਿੰਗ ’ਚ ਉਨ੍ਹਾਂ ਵਾਰਡਾਂ ਨੂੰ ਲੈ ਕੇ ਚਰਚਾ ਕੀਤੀ ਗਈ, ਜਿਥੇ ਟਿਕਟ ਲਈ ਇਕ ਤੋਂ ਵੱਧ ਦਾਅਵੇਦਾਰ ਹਨ, ਕਿਉਂਕਿ 250 ਦਾਅਵੇਦਾਰਾਂ ’ਚੋਂ ਕਰੀਬ 50 ਫੀਸਦੀ ਵਾਰਡਾਂ ਲਈ ਸਿੰਗਲ ਅਰਜ਼ੀ ਹੀ ਆਈ ਹੈ ਅਤੇ ਬਾਕੀ ਵਾਰਡਾਂ ਲਈ ਕਾਂਗਰਸ ਦੀ ਟਿਕਟ ਲਈ 2 ਤੋਂ 3 ਦਾਅਵੇਦਾਰ ਦੱਸੇ ਜਾ ਰਹੇ ਹਨ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੀਆਂ ਔਰਤਾਂ ਲਈ ਵੱਡਾ ਕਦਮ ਚੁੱਕਣ ਜਾ ਰਹੀ ਸਰਕਾਰ, ਹੋ ਗਿਆ ਐਲਾਨ
ਇਨ੍ਹਾਂ ਦੀ ਇੰਟਰਵਿਊ ਲੈਣ ਦੀ ਪ੍ਰਕਿਰਿਆ ਵੀਰਵਾਰ ਨੂੰ ਸ਼ੁਰੂ ਹੋ ਸਕਦੀ ਹੈ, ਜਿਸ ਦੇ ਲਈ ਸਾਬਕਾ ਸਪੀਕਰ ਰਾਣਾ ਕੇ. ਪੀ. ਦੀ ਅਗਵਾਈ ਵਿਚ ਸਕ੍ਰੀਨਿੰਗ ਕਮੇਟੀ ਦਾ ਗਠਨ ਕਰ ਦਿੱਤਾ ਗਿਆ ਹੈ, ਜਿਸ ਵਿਚ ਸਾਬਕਾ ਮੰਤਰੀ ਰਣਦੀਪ ਸਿੰਘ, ਹਰਦਿਆਲ ਸਿੰਘ ਕੰਬੋਜ, ਤਰਲੋਚਨ ਸਿੰਘ ਸੂੰਡ, ਗੁਰਸ਼ਰਨ ਰੰਧਾਵਾ ਨੂੰ ਸ਼ਾਮਲ ਕੀਤਾ ਗਿਆ ਹੈ।
ਸਰਵੇ ਦੇ ਆਧਾਰ ’ਤੇ ਹੋਵੇਗਾ ਫ਼ੈਸਲਾ
ਇਸ ਮਾਮਲੇ ’ਚ ਜ਼ਿਲ੍ਹਾ ਪ੍ਰਧਾਨ ਸੰਜੇ ਤਲਵਾੜ ਦਾ ਕਹਿਣਾ ਹੈ ਕਿ ਨਗਰ ਨਿਗਮ ਚੋਣਾਂ ਕਦੋਂ ਵੀ, ਕਿਸੇ ਵੀ ਵਾਰਡਬੰਦੀ ਦੇ ਅਾਧਾਰ ’ਤੇ ਹੋਣ, ਕਾਂਗਰਸ ਉਸ ਦੇ ਲਈ ਪੂਰੀ ਤਰ੍ਹਾਂ ਤਿਆਰ ਹੈ। ਇਸ ਮੁੱਦੇ ’ਤੇ ਪੰਜਾਬ ਦੇ ਪ੍ਰਧਾਨ ਰਾਜਾ ਵੜਿੰਗ ਵੱਲੋਂ ਲੁਧਿਆਣਾ ਦੇ ਕਾਂਗਰਸੀ ਨੇਤਾਵਾਂ ਨਾਲ ਮੀਟਿੰਗ ਕਰ ਕੇ ਸਾਰੇ ਪਹਿਲੂਆਂ ’ਤੇ ਚਰਚਾ ਕੀਤੀ ਗਈ ਹੈ। ਇਸ ਦੌਰਾਨ ਸਿੰਗਲ ਨਾਵਾਂ ਵਾਲੇ ਵਾਰਡ ਦੇ ਲਈ ਪਹਿਲੇ ਉਮੀਦਵਾਰਾਂ ਦੀ ਲਿਸਟ ਜਾਰੀ ਕਰਨ ਦਾ ਫੈਸਲਾ ਕੀਤਾ ਗਿਆ ਹੈ। ਜਿਥੋਂ ਜ਼ਿਆਦਾ ਦਾਅਵੇਦਾਰ ਉਨ੍ਹਾਂ ਦੀ ਇੰਟਰਵਿਊ ਲੈਣ ਲਈ ਸਕ੍ਰੀਨਿੰਗ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜਿਨ੍ਹਾਂ ਦੀ ਰਿਪੋਰਟ ਤੋਂ ਇਲਾਵਾ ਜਿੱਤਣ ਦੀ ਸਮਰੱਥਾ ਵਾਲੇ ਦਾਅਵੇਦਾਰਾਂ ਨੂੰ ਲੈ ਕੇ ਕਰਵਾਏ ਜਾ ਰਹੇ ਸਰਵੇ ਦੇ ਆਧਾਰ ’ਤੇ ਫ਼ੈਸਲਾ ਕੀਤਾ ਜਾਵੇਗਾ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਬਾਰਿਸ਼ ਦੀ ਦਸਤਕ! ਜਾਣੋ ਆਉਣ ਵਾਲੇ ਦਿਨਾਂ 'ਚ ਕਿੰਝ ਦਾ ਰਹੇਗਾ ਮੌਸਮ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਫੈਕਟਰੀ ਕਾਮੇ ਨੇ ਕੀਤੀ ਖ਼ੁਦਕੁਸ਼ੀ, ਕੁਆਰਟਰ 'ਚੋਂ ਮਿਲੀ ਲਾਸ਼
NEXT STORY