ਨਵਾਂਸ਼ਹਿਰ, (ਮਨੋਰੰਜਨ)- ਮਿਊਂਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਦੇ ਸੱਦੇ 'ਤੇ ਨਗਰ ਕੌਂਸਲ ਕਰਮਚਾਰੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਦੂਸਰੇ ਦਿਨ ਵੀ ਘੜੇ ਭੰਨ ਕੇ ਪ੍ਰਦਰਸ਼ਨ ਕੀਤਾ। ਇਸ ਦੌਰਾਨ ਕਰਮਚਾਰੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਖਿਲਾਫ ਨਾਅਰੇਬਾਜ਼ੀ ਵੀ ਕੀਤੀ। ਧਰਨਾਕਾਰੀਆਂ ਨੂੰ ਸੰਬੋਧਨ ਕਰਦੇ ਹੋਏ ਯੂਨੀਅਨ ਨੇਤਾ ਸੂਰਜ ਖੋਸਲਾ ਨੇ ਕਿਹਾ ਕਿ ਪੰਜਾਬ ਸਰਕਾਰ ਮਿਊਂਸੀਪਲ ਕਰਮਚਾਰੀਆਂ ਦੀਆਂ ਮੰਗਾਂ ਨੂੰ ਲੈ ਕੇ ਗੰਭੀਰ ਨਹੀਂ ਹੈ, ਜਿਸ ਕਾਰਨ ਕਰਮਚਾਰੀਆਂ 'ਚ ਰੋਸ ਹੈ। ਉਨ੍ਹਾਂ ਮੰਗਾਂ ਦੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਜ਼ਿਲਾ ਪ੍ਰਧਾਨ ਸੰਨੀ, ਸੱਤਪਾਲ, ਭੂਸ਼ਣ, ਸਚਿਨ, ਸ਼ਾਮ ਲਾਲ, ਅਜੇ ਆਦਿ ਨੇ ਵੀ ਸੰਬੋਧਨ ਕੀਤਾ।
ਨਗਰ ਕੌਂਸਲ ਦੇ ਕਰਮਚਾਰੀਆਂ ਵੱਲੋਂ ਨਾਅਰੇਬਾਜ਼ੀ
NEXT STORY