ਟਾਂਡਾ ਉੜਮੁੜ (ਗੁਪਤਾ)— ਮਿਊਂਸੀਪਲ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਟਾਂਡਾ ਦੀ ਹੰਗਾਮੀ ਮੀਟਿੰਗ ਸ਼ਿੰਗਾਰਾ ਸਿੰਘ ਸੈਣੀ ਦੀ ਅਗਵਾਈ 'ਚ ਸੋਮਵਾਰ ਸ਼ਿਮਲਾ ਪਹਾੜੀ ਉੜਮੁੜ ਵਿਖੇ ਹੋਈ, ਜਿਸ 'ਚ ਐਸੋਸੀਏਸ਼ਨ ਦੀਆਂ ਮੰਗਾਂ ਪ੍ਰਵਾਨ ਨਾ ਕਰਨ 'ਤੇ ਸਰਕਾਰ ਖਿਲਾਫ ਭੜਾਸ ਕੱਢੀ ਗਈ। ਪੈਨਸ਼ਨਰਾਂ ਨੇ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕਰਦਿਆਂ ਜੰਮ ਕੇ ਨਾਅਰੇਬਾਜ਼ੀ ਕੀਤੀ। ਇਕੱਤਰਤਾ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਸ਼ਿੰਗਾਰਾ ਸਿੰਘ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਸਰਕਾਰ ਕੋਲੋਂ ਜਨਵਰੀ 2017, ਜੁਲਾਈ 2017 ਤੇ ਜਨਵਰੀ 2018 ਤੋਂ ਬਣਦੀਆਂ ਡੀ. ਏ. ਦੀਆਂ ਕਿਸ਼ਤਾਂ ਦੇਣ ਅਤੇ ਮੈਡੀਕਲ ਭੱਤਾ 2500 ਰੁਪਏ ਪ੍ਰਤੀ ਮਹੀਨਾ ਕਰਨ ਦੀ ਮੰਗ ਕੀਤੀ ਜਾ ਰਹੀ ਹੈ ਪਰ ਸਰਕਾਰ ਸਾਡੀਆਂ ਜਾਇਜ਼ ਮੰਗਾਂ ਨੂੰ ਮਨਜ਼ੂਰ ਕਰਨ ਦੀ ਬਜਾਇ ਖਜ਼ਾਨਾ ਖਾਲੀ ਹੋਣ ਦਾ ਰੋਣਾ ਰੋ ਰਹੀ ਹੈ।
ਉਨ੍ਹਾਂ ਨੇ ਕਿਹਾ ਕਿ ਜੇਕਰ ਸਰਕਾਰ ਦਾ ਖਜ਼ਾਨਾ ਖਾਲੀ ਹੈ ਤਾਂ ਉਹ ਆਪਣੇ ਮੰਤਰੀਆਂ ਅਤੇ ਵਿਧਾਇਕਾਂ ਦੀਆਂ ਤਨਖਾਹਾਂ ਅਤੇ ਭੱਤੇ ਬੰਦ ਕਰਕੇ ਪੈਨਸ਼ਨ ਆਸਰੇ ਦਿਨ-ਕਟੀ ਕਰ ਰਹੇ ਪੈਨਸ਼ਨਰਾਂ ਨੂੰ ਪੈਨਸ਼ਨਾਂ ਕਿਉਂ ਨਹੀਂ ਦੇ ਰਹੀ? ਸਰਕਾਰ ਨੂੰ 6ਵੇਂ ਪੇ-ਕਮਿਸ਼ਨ ਦੀ ਰਿਪੋਰਟ ਜਲਦ ਤੋਂ ਜਲਦ ਲਾਗੂ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਉਸ ਨੇ ਸਾਡੀਆਂ ਮੰਗਾਂ ਜਲਦ ਮਨਜ਼ੂਰ ਨਾ ਕੀਤੀਆਂ ਤਾਂ ਪੈਨਸ਼ਨਰਜ਼ ਐਸੋਸੀਏਸ਼ਨ ਆਪਣੇ ਸੰਘਰਸ਼ ਨੂੰ ਹੋਰ ਤੇਜ਼ ਕਰਦਿਆਂ ਸੜਕਾਂ 'ਤੇ ਜਾਮ ਲਾਵੇਗੀ, ਜਿਸ ਦੀ ਸਾਰੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ। ਐਸੋਸੀਏਸ਼ਨ ਦੇ ਸਮੂਹ ਮੈਂਬਰਾਂ ਨੇ ਰੋਸ ਪ੍ਰਦਰਸ਼ਨ ਕਰਦਿਆਂ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਅਸ਼ੋਕ ਕੁਮਾਰ, ਗੁਰਦਿਆਲ ਸਿੰਘ, ਰਤਨ ਸਿੰਘ, ਐੱਨ.ਪੀ. ਸਿੰਘ, ਸੋਹਣ ਲਾਲ, ਅੱਛਰ ਰਾਮ, ਬੂਆ ਸਿੰਘ, ਸੋਮ ਨਾਥ, ਕਰਨੈਲ ਸਿੰਘ, ਸੁਦਰਸ਼ਨ ਕੁਮਾਰ, ਧਰਮ ਚੰਦ, ਤਰਸੇਮ ਲਾਲ, ਅਮਰੀਕ ਸਿੰਘ, ਸਦਾ ਨੰਦ ਆਦਿ ਹਾਜ਼ਰ ਸਨ।
ਸੁਰਿੰਦਰ ਹੱਤਿਆ ਕਾਂਡ : ਪਰਿਵਾਰ ਤੇ ਪਿੰਡ ਵਾਸੀ ਐੱਸ. ਪੀ. (ਡੀ.) ਨੂੰ ਮਿਲੇ
NEXT STORY