ਜੈਂਤੀਪੁਰ (ਬਲਜੀਤ)-ਪਿੰਡ ਭੰਗਾਲੀ ਖੁਰਦ ਦੇ ਭੈਣ-ਭਰਾ ’ਤੇ ਬੀਤੀ ਸ਼ਾਮ ਲੁੱਟ-ਖੋਹ ਦੀ ਨੀਅਤ ਨਾਲ ਨਹਿਰੀ ਪੁਲ ਰਿਆਲੀ ਵਿਖੇ ਅਣਪਛਾਤੇ ਵਿਅਕਤੀਆਂ ਵਲੋਂ ਕੀਤੇ ਗਏ ਹਮਲੇ ਵਿਚ ਧੌਣ ’ਤੇ ਦਾਤਰ ਵੱਜਣ ਨਾਲ ਕੁੜੀ ਦੀ ਮੌਤ ਹੋ ਗਈ। ਬਲਵਿੰਦਰ ਸਿੰਘ ਵਾਸੀ ਭੰਗਾਲੀ ਖੁਰਦ ਨੇ ਦੱਸਿਆ ਕਿ ਹਰਪ੍ਰੀਤ ਸਿੰਘ ਆਪਣੀ ਭੈਣ ਮਨਪ੍ਰੀਤ ਕੌਰ ਨੂੰ ਸਹੁਰੇ ਪਿੰਡ ਤੋਂ ਲੈ ਕੇ ਆਪਣੇ ਪਿੰਡ ਨੂੰ ਆ ਰਿਹਾ ਸੀ ਤਾਂ ਨਹਿਰੀ ਪੁਲ ਰਿਆਲੀ ਕੋਲ ਲੁੱਟ-ਖੋਹ ਦੀ ਨੀਅਤ ਨਾਲ ਅਣਪਛਾਤੇ ਵਿਅਕਤੀਆਂ ਵਲੋਂ ਉਨ੍ਹਾਂ ’ਤੇ ਦਾਤਰ ਨਾਲ ਹਮਲਾ ਕੀਤਾ ਗਿਆ।
ਇਹ ਵੀ ਪੜ੍ਹੋ- ਅੰਮ੍ਰਿਤਸਰ ਤੋਂ ਵੱਡੀ ਖ਼ਬਰ, 26 ਲੋਕਾਂ ਨੂੰ ਸੱਪ ਨੇ ਡੰਗਿਆ
ਦਾਤਰ ਵੱਜਣ ਕਾਰਨ ਉਸ ਦੀ ਭੈਣ ਗੰਭੀਰ ਜ਼ਖਮੀ ਹੋ ਗਈ, ਜੋ ਹਸਪਤਾਲ ਵਿਖੇ ਦਾਖਲ ਸੀ, ਜਿਸ ਦੀ ਮੌਤ ਹੋ ਗਈ। ਥਾਣਾ ਘਣੀਏ ਕੇ ਬਾਂਗਰ ਦੀ ਪੁਲਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬ ਸਰਕਾਰ ਵੱਲੋਂ IPS ਅਧਿਕਾਰੀਆਂ ਦੇ ਤਬਾਦਲੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਗਰ ਨਿਗਮ ਦੇ ਕਰਮਚਾਰੀਆਂ ਨੇ ਲੀਕ ਕੀਤੀ ਜਾਣਕਾਰੀ! ਖਾਲੀ ਹੱਥ ਪਰਤੀ ਤਹਿਬਾਜ਼ਾਰੀ ਟੀਮ
NEXT STORY